September 30, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਬੱਸ ਟਰਮੀਨਲ ਹੋਣਗੇ ਅਪਗਰੇਡ

ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਬੱਸ ਟਰਮੀਨਲ ਹੋਣਗੇ ਅਪਗਰੇਡ

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਪੰਜ ਜ਼ਿਲ੍ਹਿਆਂ ਦੇ ਬੱਸ ਟਰਮੀਨਲਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਭਾਈਵਾਲੀ ਤਹਿਤ ਅਪਗਰੇਡ ਕੀਤਾ ਜਾਵੇਗਾ। ਇਸ ਲਈ ਪੰਜਾਬ ਸਰਕਾਰ ਨੇ ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਤੇ ਬਠਿੰਡਾ ਦੇ ਬੱਸ ਟਰਮੀਨਲਾਂ ਦੇ ਆਧੁਨੀਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਗਟਾਵਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਰਦਿਆਂ ਕਿਹਾ ਕਿ ਇਹ ਬੱਸ ਟਰਮੀਨਲ ਪੇਂਡੂ ਅਤੇ ਸ਼ਹਿਰੀ ਆਬਾਦੀ ਦੋਵਾਂ ਲਈ ਮਹੱਤਵਪੂਰਨ ਆਵਾਜਾਈ ਕੇਂਦਰ ਵਜੋਂ ਕੰਮ ਕਰਦੇ ਹਨ ਅਤੇ ਕਾਮਿਆਂ, ਵਿਦਿਆਰਥੀਆਂ, ਵਪਾਰੀਆਂ, ਸੈਲਾਨੀਆਂ ਅਤੇ ਉਦਯੋਗਿਕ ਮਜ਼ਦੂਰਾਂ ਨੂੰ ਰੋਜ਼ਾਨਾ ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਸਮੇਤ ਗੁਆਂਢੀ ਸੂਬਿਆਂ ਵਿੱਚ ਆਉਣ-ਜਾਣ ਦੀ ਸਹੂਲਤ ਦਿੰਦੇ ਹਨ। ਇਨ੍ਹਾਂ ਬੱਸ ਟਰਮੀਨਲਾਂ ਨੂੰ ਅਪਗਰੇਡ ਕਰਕੇ ਸੂਬੇ ਵਿੱਚ ਆਉਣ ਵਾਲੇ ਵੱਡੀ ਗਿਣਤੀ ਲੋਕਾਂ ਨੂੰ ਬਿਹਤਰ ਸੇਵਾ ਪ੍ਰਦਾਨ ਕੀਤੀਆਂ ਜਾਣਗੀਆਂ।

ਲਾਲਜੀਤ ਭੁੱਲਰ ਨੇ ਕਿਹਾ ਕਿ ਲੁਧਿਆਣਾ ਤੇ ਜਲੰਧਰ ਬੱਸ ਟਰਮੀਨਲ ’ਤੇ ਰੋਜ਼ਾਨਾ 75,000 ਤੋਂ ਇੱਕ ਲੱਖ ਯਾਤਰੀਆਂ ਦੀ ਆਮਦ ਹੁੰਦੀ ਹੈ, ਜਦੋਂ ਕਿ ਪਟਿਆਲਾ ਅਤੇ ਬਠਿੰਡਾ ਵਿੱਚ ਰੋਜ਼ਾਨਾ ਲਗਪਗ 50,000 ਯਾਤਰੀ ਆਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਂ ਟਰਮੀਨਲਾਂ ਨੂੰ ਲੋਕਾਂ ਦੇ ਰੋਜ਼ਾਨਾ ਸਫ਼ਰ ਨੂੰ ਪ੍ਰਭਾਵਿਤ ਕੀਤੇ ਬਿਨਾਂ ਸੁਰੱਖਿਅਤ ਥਾਵਾਂ, ਬਿਹਤਰ ਤੇ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਇਸ ਵਿੱਚ ਉਡੀਕ ਖੇਤਰ, ਸੈਨੀਟੇਸ਼ਨ ਸਹੂਲਤਾਂ, ਬਿਹਤਰ ਰੌਸ਼ਨੀ ਅਤੇ ਸੰਕੇਤ, ਸੰਗਠਿਤ ਬੋਰਡਿੰਗ ਪ੍ਰਬੰਧ ਅਤੇ ਢਾਂਚਾਗਤ ਪਾਰਕਿੰਗ ਪ੍ਰਣਾਲੀਆਂ ਨੂੰ ਅਪਗਰੇਡ ਕੀਤਾ ਜਾਵੇਗਾ।

Related posts

ਸਰਹੱਦ ਪਾਰੋਂ ਹਥਿਆਰ ਤਸਕਰੀ ਦੇ ਮਾਮਲੇ ’ਚ ਪੰਜ ਪਿਸਤੌਲਾਂ ਸਣੇ ਇਕ ਕਾਬੂ

Current Updates

ਅਬਲੋਵਾਲ ’ਚ ਸ਼ਰਾਬ ਦੇ ਠੇਕੇ ਦਾ ਵਿਰੋਧ

Current Updates

ਦਿੱਲੀ ਚੋਣਾਂ ਪ੍ਰਧਾਨ ਮੰਤਰੀ ਵੱਲੋਂ ‘ਮੋਦੀ ਕੀ ਗਾਰੰਟੀ’ ਉੱਤੇ ਜ਼ੋਰ; ਦਿੱਲੀ ਵਿਚ ਭਾਜਪਾ ਦੀ ਡਬਲ ਇੰਜਨ ਸਰਕਾਰ ਬਣਨ ਦਾ ਦਾਅਵਾ

Current Updates

Leave a Comment