September 13, 2026
ਖਾਸ ਖ਼ਬਰਪੰਜਾਬਰਾਸ਼ਟਰੀ

ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

ਅੰਮ੍ਰਿਤਸਰ: ਲੋਪੋਕੇ ਥਾਣੇ ਦੀ ਪੁਲਿਸ ਨੇ ਸ਼ਨਿਚਰਵਾਰ ਰਾਤ ਨੂੰ ਹੈਰੋਇਨ ਸਪਲਾਈ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਮੁਲਜ਼ਮਾਂ ਤੋਂ 25 ਗ੍ਰਾਮ ਹੈਰੋਇਨ ਅਤੇ 1,800 ਰੁਪਏ ਡਰੱਗ ਮਨੀ ਬਰਾਮਦ ਕੀਤੀ। ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਏਐੱਸਆਈ ਸੁਖਦੇਵ ਸਿੰਘ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਮਰਦੀਪ ਸਿੰਘ ਉਰਫ ਗੱਟਾ ਵਾਸੀ ਲੋਪੋਕੇ ਅਤੇ ਲਖਬੀਰ ਸਿੰਘ ਵਾਸੀ ਚੱਕ ਮਿਸ਼ਰੀ ਖਾਨ ਵਜੋਂ ਕੀਤੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਇਲਾਕੇ ’ਚ ਹੈਰੋਇਨ ਸਪਲਾਈ ਕਰ ਰਹੇ ਹਨ। ਇਸ ਦੇ ਆਧਾਰ ’ਤੇ ਪੁਲਿਸ ਨੇ ਨਾਕੇਬੰਦੀ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ 25 ਗ੍ਰਾਮ ਹੈਰੋਇਨ ਅਤੇ 1,800 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।

Related posts

ਡੇਕੈਥਲੋਨ 2030 ਤੱਕ ਭਾਰਤ ਨੂੰ 3 ਬਿਲੀਅਨ ਡਾਲਰ ਤੱਕ ਸੋਰਸਿੰਗ ਨੂੰ ਵਧਾਏਗਾ, 300,000 ਨੌਕਰੀਆਂ ਪੈਦਾ ਕਰੇਗਾ

Current Updates

1984 ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ

Current Updates

ਪੱਛਮੀ ਬੰਗਾਲ ਵਿੱਚ ਉੱਚ ਪੋਲਿੰਗ ‘ਨਿਰਣਾਇਕ’ ਤੌਰ ‘ਤੇ ਮਮਤਾ ਦੇ ਹੱਕ ਵਿੱਚ: ਟੀਐਮਸੀ

Current Updates

Leave a Comment