September 13, 2026
ਖਾਸ ਖ਼ਬਰਪੰਜਾਬਰਾਸ਼ਟਰੀ

ਵੀਡੀਓ ਤੇ ਫੋਟੋਆਂ ਵਾਇਰਲ ਕਰਨ ਦੀ ਧਮਕੀ ਦੇ ਕੇ ਕੀਤਾ ਸਰੀਰਕ ਸ਼ੋਸ਼ਣ, ਲੁਧਿਆਣਾ ਪੁਲਿਸ ਨੇ 3 ਦੋਸ਼ੀਆਂ ਖ਼ਿਲਾਫ਼ ਦਰਜ ਕੀਤਾ ਮੁਕੱਦਮਾ

ਵੀਡੀਓ ਤੇ ਫੋਟੋਆਂ ਵਾਇਰਲ ਕਰਨ ਦੀ ਧਮਕੀ ਦੇ ਕੇ ਕੀਤਾ ਸਰੀਰਕ ਸ਼ੋਸ਼ਣ, ਲੁਧਿਆਣਾ ਪੁਲਿਸ ਨੇ 3 ਦੋਸ਼ੀਆਂ ਖ਼ਿਲਾਫ਼ ਦਰਜ ਕੀਤਾ ਮੁਕੱਦਮਾ

ਲੁਧਿਆਣਾ : ਥਾਣਾ ਸਲੇਮ ਟਾਬਰੀ ਵਿੱਚ ਇੱਕ ਮਹਿਲਾ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਗੰਭੀਰ ਧਾਰਾਵਾਂ ਹੇਠ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਦਈ ਅਸਨਾਤ ਫਾਤਮਾ ਪੁੱਤਰੀ ਰਈਸ, ਵਾਸੀ ਪੀਰੂਬੰਦਾ ਲੁਧਿਆਣਾ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਦੋਸ਼ੀ ਸਰਫਰਾਜ ਖਾਨ, ਫੁੱਲ ਜਹਾਂ ਅਤੇ ਸ਼ਾਇਰਾ ਵਾਸੀ ਸ਼ਿਵਪੁਰੀ ਨੇ ਆਪਸ ਵਿੱਚ ਮਿਲੀਭਗਤ ਕਰਕੇ ਉਸ ਦੀਆਂ ਨਿੱਜੀ ਵੀਡੀਓਆਂ ਅਤੇ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਦੋਸ਼ੀਆਂ ਵੱਲੋਂ ਵਿਆਹ ਦਾ ਲਾਲਚ ਦੇ ਕੇ ਮੁਦਈ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਗਏ।

ਮੁਦਈ ਨੇ ਦੱਸਿਆ ਕਿ ਦੋਸ਼ੀਆਂ ਨੇ ਉਸ ਨੂੰ ਲੰਬੇ ਸਮੇਂ ਤੱਕ ਮਾਨਸਿਕ ਤੌਰ ‘ਤੇ ਤੰਗ ਪ੍ਰੇਸ਼ਾਨ ਕੀਤਾ ਅਤੇ ਡਰ ਦੇ ਸਾਏ ਹੇਠ ਰੱਖਿਆ। ਮਾਮਲੇ ਦੀ ਜਾਂਚ ਦੌਰਾਨ ਦੋਸ਼ੀਆਂ ਦੀ ਪਛਾਣ ਸਰਫਰਾਜ ਖਾਨ, ਫੁੱਲ ਜਹਾਂ ਅਤੇ ਸ਼ਾਇਰਾ ਵਜੋਂ ਹੋਈ ਹੈ। ਥਾਣਾ ਸਲੇਮ ਟਾਬਰੀ ਤਫਤੀਸ਼ੀ ਅਫਸਰ ਹਰਦੇਵ ਸਿੰਘ ਨੇ ਮੁਦਈ ਦੀ ਸ਼ਿਕਾਇਤ ਦੇ ਆਧਾਰ ‘ਤੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਨਾਲ ਸਬੰਧਤ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Related posts

ਕਾਂਗਰਸ ਨੇ ਮੋਦੀ ਸਰਕਾਰ ’ਤੇ ‘RTI ਨੂੰ ਕਮਜ਼ੋਰ’ ਕਰਨ ਦਾ ਲਗਾਇਆ ਦੋਸ਼; ਕਿਹਾ: ਭਾਜਪਾ ਲਈ ਆਰਟੀਆਈ ਦਾ ਅਰਥ ਹੈ ਡਰਾਉਣ ਦਾ ਅਧਿਕਾਰ

Current Updates

ਮੱਧ-ਪੂਰਬ ਨੂੰ ਦੁਨੀਆ ਲਈ ਅਹਿਮ ਮਾਰਗ ਵਜੋਂ ਦੇਖਦਾ ਹੈ ਭਾਰਤ: ਜੈਸ਼ੰਕਰ

Current Updates

ਕਰਜ਼ਾ ‘ਧੋਖਾਧੜੀ’: ਈਡੀ ਵੱਲੋਂ ਅਨਿਲ ਅੰਬਾਨੀ ਨੂੰ 5 ਅਗਸਤ ਲਈ ਸੰਮਨ

Current Updates

Leave a Comment