June 10, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ‘ਚ ਨਾਕੇ ‘ਤੇ ਫੜੀ ਗਈ ‘ਖ਼ਜ਼ਾਨੇ’ ਵਾਲੀ ਕਾਰ, 1.42 ਕਰੋੜ ਰੁਪਏ ਤੇ 1.214 ਸੋਨਾ ਦੇਖ ਪੁਲਿਸ ਵੀ ਹੈਰਾਨ

ਚੰਡੀਗੜ੍ਹ 'ਚ ਨਾਕੇ 'ਤੇ ਫੜੀ ਗਈ 'ਖ਼ਜ਼ਾਨੇ' ਵਾਲੀ ਕਾਰ, 1.42 ਕਰੋੜ ਰੁਪਏ ਤੇ 1.214 ਸੋਨਾ ਦੇਖ ਪੁਲਿਸ ਵੀ ਹੈਰਾਨ

ਚੰਡੀਗੜ੍ਹ: ਇੰਡਸਟਰੀਅਲ ਏਰੀਆ ਥਾਣਾ ਪੁਲਿਸ ਨੇ ਰੈਂਡਮ ਨਾਕਾਬੰਦੀ ਦੌਰਾਨ ਵੱਡੀ ਕਾਰਵਾਈ ਕਰਦੇ ਹੋਏ 1.214 ਕਿੱਲੋਗ੍ਰਾਮ ਸੋਨਾ ਤੇ 1 ਕਰੋੜ 42 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਬਰਾਮਦਗੀ ਇਕ ਹੋਂਡਾ ਅਮੇਜ਼ ਕਾਰ ਵਿੱਚੋਂ ਹੋਈ, ਜਿਸ ਨੂੰ ਪੁਲਿਸ ਨੇ ਕਲੋਨੀ ਨੰਬਰ 4 ਲਾਈਟ ਪੁਆਇੰਟ ਦੇ ਨੇੜੇ ਲਗਾਏ ਗਏ ਨਾਕੇ ‘ਤੇ ਚੈਕਿੰਗ ਲਈ ਰੋਕਿਆ ਸੀ। ਪੁਲਿਸ ਅਨੁਸਾਰ, ਇਹ ਕਾਰਵਾਈ ਨਿਯਮਤ ਰੈਂਡਮ ਚੈਕਿੰਗ ਦੌਰਾਨ ਕੀਤੀ ਗਈ। ਨਾਕੇ ‘ਤੇ ਤਾਇਨਾਤ ਪੁਲਿਸ ਟੀਮ ਨੇ ਜਦੋਂ ਸ਼ੱਕੀ ਹਾਲਤ ਵਿੱਚ ਆ ਰਹੀ ਹੋਂਡਾ ਅਮੇਜ਼ ਕਾਰ ਨੂੰ ਰੋਕਿਆ ਅਤੇ ਉਸ ਦੀ ਤਲਾਸ਼ੀ ਲਈ, ਤਾਂ ਗੱਡੀ ਦੇ ਅੰਦਰੋਂ ਭਾਰੀ ਮਾਤਰਾ ਵਿੱਚ ਸੋਨਾ ਅਤੇ ਨਕਦੀ ਬਰਾਮਦ ਹੋਈ।

ਕਾਰ ਚਾਲਕ ਦੀ ਪਛਾਣ ਜਗਮੋਹਨ ਜੈਨ, ਵਾਸੀ ਅੰਬਾਲਾ (ਹਰਿਆਣਾ) ਵਜੋਂ ਹੋਈ ਹੈ। ਮੁਢਲੀ ਪੁੱਛਗਿੱਛ ਦੌਰਾਨ ਉਹ ਮੌਕੇ ‘ਤੇ ਸੋਨੇ ਅਤੇ ਨਕਦੀ ਨਾਲ ਸਬੰਧਤ ਕੋਈ ਵੀ ਵੈਧ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਸਬੰਧਤ ਜਾਂਚ ਏਜੰਸੀਆਂ ਨੂੰ ਸੂਚਨਾ ਦੇ ਦਿੱਤੀ ਹੈ। ਫਿਲਹਾਲ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਬਰਾਮਦ ਕੀਤਾ ਗਿਆ ਸੋਨਾ ਅਤੇ ਨਕਦੀ ਕਿੱਥੋਂ ਲਿਆਂਦੀ ਗਈ ਸੀ ਅਤੇ ਕਿੱਥੇ ਲਿਜਾਈ ਜਾ ਰਹੀ ਸੀ। ਨਾਲ ਹੀ, ਇਸ ਦਾ ਸਬੰਧ ਹਵਾਲਾ, ਟੈਕਸ ਚੋਰੀ ਜਾਂ ਕਿਸੇ ਗੈਰ-ਕਾਨੂੰਨੀ ਲੈਣ-ਦੇਣ ਨਾਲ ਤਾਂ ਨਹੀਂ ਹੈ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਹੋਂਡਾ ਅਮੇਜ਼ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮੁਲਜ਼ਮ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦਸਤਾਵੇਜ਼ਾਂ ਦੀ ਜਾਂਚ ਅਤੇ ਵਿੱਤੀ ਲੈਣ-ਦੇਣ ਦੀ ਪੁਸ਼ਟੀ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਲੋੜ ਪੈਣ ‘ਤੇ ਹੋਰ ਏਜੰਸੀਆਂ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ।

Related posts

ਅਮਰੀਕਾ ਅਤੇ ਭਾਰਤ ਵਿਚਕਾਰ ਵਪਾਰਕ ਗੱਲਬਾਤ ਸ਼ੁਰੂ

Current Updates

ਸਹਿਮਤੀ ਵਾਲੇ ਰਿਸ਼ਤੇ ਵਿੱਚ ਅਪਰਾਧ ਦਾ ਸਵਾਲ ਕਿੱਥੇ ਹੈ, ਸੁਪਰੀਮ ਕੋਰਟ ਨੇ ਪੁੱਛਿਆ

Current Updates

ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ’ਚੋਂ ਹਟਾਏ ਗੈਰ-ਨਾਗਰਿਕਾਂ ਦੀ ਗਿਣਤੀ ਬਾਰੇ ਕੁਝ ਨਹੀਂ ਦੱਸਿਆ: ਕਾਂਗਰਸ

Current Updates

Leave a Comment