September 28, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ’ਚ ਅੰਮ੍ਰਿਤਸਰ ਤੇ ਹਰਿਆਣਾ ’ਚ ਭਿਵਾਨੀ ਸਭ ਤੋਂ ਠੰਢੇ

ਪੰਜਾਬ ’ਚ ਅੰਮ੍ਰਿਤਸਰ ਤੇ ਹਰਿਆਣਾ ’ਚ ਭਿਵਾਨੀ ਸਭ ਤੋਂ ਠੰਢੇ

ਚੰਡੀਗੜ੍ਹ- ਪੰਜਾਬ ਦਾ ਅੰਮ੍ਰਿਤਸਰ ਸ਼ਹਿਰ ਸੋਮਵਾਰ ਨੂੰ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਦੇ ਕੁਝ ਹੋਰਨਾਂ ਹਿੱਸਿਆਂ ਅਤੇ ਗੁਆਂਢੀ ਹਰਿਆਣਾ ਵਿੱਚ ਵੀ ਠੰਢ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ ਇੱਕ ਡਿਗਰੀ ਘੱਟ ਸੀ। ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਐਤਵਾਰ ਦੀ ਰਾਤ ਠੰਢੀ ਰਹੀ, ਜਿੱਥੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ।

ਪੰਜਾਬ ਦੇ ਲੁਧਿਆਣਾ ਅਤੇ ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 4.6 ਡਿਗਰੀ ਅਤੇ 6.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹੁਸ਼ਿਆਰਪੁਰ ਵਿੱਚ ਘੱਟੋ-ਘੱਟ ਤਾਪਮਾਨ 5.9 ਡਿਗਰੀ ਸੈਲਸੀਅਸ, ਫਿਰੋਜ਼ਪੁਰ ’ਚ 5.7 ਡਿਗਰੀ, ਗੁਰਦਾਸਪੁਰ 6.8 ਡਿਗਰੀ ਸੈਲਸੀਅਸ, ਜਦੋਂ ਕਿ ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 4.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਵਿੱਚ ਭਿਵਾਨੀ ਰਾਜ ਦਾ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਗੁਰੂਗ੍ਰਾਮ ਦਾ ਘੱਟੋ-ਘੱਟ ਤਾਪਮਾਨ 5.5 ਡਿਗਰੀ ਸੈਲਸੀਅਸ ਰਿਹਾ। ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ, ਕਰਨਾਲ ਵਿੱਚ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ, ਜਦੋਂ ਕਿ ਨਾਰਨੌਲ ਵਿੱਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Related posts

ਮਹਾਪੰਚਾਇਤ: ਡੱਲੇਵਾਲ ਵੱਲੋਂ ਦੇਸ਼ ਭਰ ਦੇ ਕਿਸਾਨਾਂ ਨੂੰ ਲੜਾਈ ਲਈ ਅੱਗੇ ਆਉਣ ਦਾ ਹੋਕਾ

Current Updates

ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈੈਸਟੋ ਜਾਰੀ

Current Updates

ਨਵੇਂ ਸਾਲ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੇ ਹਰਮਿੰਦਰ ਸਾਹਿਬ ਮੱਥਾ ਟੇਕਿਆ

Current Updates

Leave a Comment