September 29, 2026
ਖਾਸ ਖ਼ਬਰਰਾਸ਼ਟਰੀ

ਦਿੱਲੀ ਕੋਰਟ ਵੱਲੋਂ ਸੱਜਣ ਕੁਮਾਰ ਬਰੀ

ਦਿੱਲੀ ਕੋਰਟ ਵੱਲੋਂ ਸੱਜਣ ਕੁਮਾਰ ਬਰੀ

ਨਵੀਂ ਦਿੱਲੀ- ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਦੰਗਿਆਂ ਦੌਰਾਨ ਰਾਜਧਾਨੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ ਹੋਈ ਹਿੰਸਾ ਨਾਲ ਸਬੰਧਤ ਮਾਮਲੇ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਡੀ.ਆਈ.ਜੀ. ਵਿਨੈ ਸਿੰਘ ਨੇ ਪਿਛਲੇ ਸਾਲ ਦਸੰਬਰ ਵਿੱਚ ਮਾਮਲੇ ਵਿੱਚ ਅੰਤਿਮ ਬਹਿਸ ਪੂਰੀ ਹੋਣ ਤੋਂ ਬਾਅਦ 22 ਜਨਵਰੀ ਲਈ ਫੈਸਲਾ ਰਾਖਵਾਂ ਰੱਖ ਲਿਆ ਸੀ। ਫਰਵਰੀ 2015 ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਦਿੱਲੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਵਿੱਚ ਦੰਗਿਆਂ ਦੌਰਾਨ ਹਿੰਸਾ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਸੱਜਣ ਕੁਮਾਰ ਖਿਲਾਫ਼ ਦੋ ਐਫਆਈਆਰ ਦਰਜ ਕੀਤੀਆਂ ਸਨ। ਪਹਿਲੀ ਐਫਆਈਆਰ ਜਨਕਪੁਰੀ ਵਿੱਚ ਹੋਈ ਹਿੰਸਾ ਬਾਰੇ ਸੀ, ਜਿੱਥੇ 1 ਨਵੰਬਰ, 1984 ਨੂੰ ਦੋ ਵਿਅਕਤੀ ਸੋਹਣ ਸਿੰਘ ਅਤੇ ਉਸ ਦਾ ਜਵਾਈ ਅਵਤਾਰ ਸਿੰਘ ਮਾਰੇ ਗਏ ਸਨ। ਦੂਜੀ ਐਫਆਈਆਰ ਗੁਰਚਰਨ ਸਿੰਘ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਸੀ, ਜਿਸ ਨੂੰ ਕਥਿਤ 2 ਨਵੰਬਰ, 1984 ਨੂੰ ਵਿਕਾਸਪੁਰੀ ਵਿੱਚ ਅੱਗ ਲਗਾ ਦਿੱਤੀ ਗਈ ਸੀ।

ਸੱਜਣ ਕੁਮਾਰ ਨੂੰ ਬਰੀ ਕਰਨਾ ਇਨਸਾਫ਼ ਦਾ ਕਤਲ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਨਵੰਬਰ 1984 ਸਿੱਖ ਕਤਲੇਆਮ ਨਾਲ ਸਬੰਧਤ ਦਿੱਲੀ ਦੇ ਵਿਕਾਸਪੁਰੀ ਅਤੇ ਜਨਕਪੁਰੀ ਇਲਾਕਿਆਂ ਵਿੱਚ ਹੋਏ ਕਤਲਾਂ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਸੱਜਣ ਕੁਮਾਰ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ’ਤੇ ਡੂੰਘਾ ਰੋਸ ਜਤਾਇਆ ਹੈ। ਪੀਰ ਮੁਹੰਮਦ ਨੇ ਕਿਹਾ ਕਿ ਇਹ ਫੈਸਲਾ ਉਨ੍ਹਾਂ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਬਰਾਬਰ ਹੈ ਜੋ ਪਿਛਲੇ 41 ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਸੱਚ ਹੈ ਕਿ ਸੱਜਣ ਕੁਮਾਰ ਨੇ ਭੀੜ ਨੂੰ ਉਕਸਾ ਕੇ ਇਹ ਕਤਲੇਆਮ ਕਰਵਾਇਆ ਸੀ। ਅਜਿਹੇ ਗੰਭੀਰ ਮਾਮਲੇ ਵਿੱਚ ਉਸ ਨੂੰ ਬਰੀ ਕਰਨਾ ਜਾਂਚ ਏਜੰਸੀਆਂ ਦੀ ਢਿੱਲੀ ਪੈਰਵੀ ਅਤੇ ਕਾਰਜਗੁਜ਼ਾਰੀ ‘ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ। ਪੀਰ ਮੁਹੰਮਦ ਨੇ ਮੰਗ ਕੀਤੀ ਕਿ ਕੇਂਦਰੀ ਜਾਂਚ ਏਜੰਸੀਆਂ ਅਤੇ ਸਰਕਾਰ ਇਸ ਫੈਸਲੇ ਵਿਰੁੱਧ ਤੁਰੰਤ ਉੱਚ ਅਦਾਲਤ ਵਿੱਚ ਸਖ਼ਤ ਅਪੀਲ ਦਾਇਰ ਕਰਨ

Related posts

ਬੈਂਕ ਆਫ ਬੜੌਦਾ ਨੇ ਗ੍ਰੀਨ ਇਨਫਰਾਸਟ੍ਰਕਚਰ ਬਾਂਡਾਂ ਰਾਹੀਂ 10,000 ਕਰੋੜ ਰੁਪਏ ਇਕੱਠੇ ਕੀਤੇ

Current Updates

ਰਣਜੀਤ ਕਤਲ ਕੇਸ ਵਿੱਚ ਡੇਰਾ ਮੁਖੀ ਰਾਮ ਰਹੀਮ ਬਰੀ

Current Updates

मंदिर श्री केदारनाथ में हसीजा परिवार ने कुलचे छोले का लंगर लगाया और मंदिर में पौधे लगाए

Current Updates

Leave a Comment