September 14, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਵਿੱਚ ਭਰਵਾਂ ਮੀਂਹ; ਕਈ ਥਾਵਾਂ ’ਤੇ ਗੜੇਮਾਰੀ

ਪੰਜਾਬ ਵਿੱਚ ਭਰਵਾਂ ਮੀਂਹ; ਕਈ ਥਾਵਾਂ ’ਤੇ ਗੜੇਮਾਰੀ

ਪਟਿਆਲਾ- ਪੰਜਾਬ ਵਿੱਚ ਅੱਜ ਤੜਕੇ ਅਚਾਨਕ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ। ਇਸ ਦੇ ਨਾਲ ਹੀ ਪੰਜਾਬ ਵਿੱਚ ਮੀਂਹ ਸ਼ੁਰੂ ਹੋ ਗਿਆ। ਇਸ ਦੌਰਾਨ ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਣਾ ਅਤੇ ਕਈ ਹੋਰ ਜ਼ਿਲ੍ਹਿਆਂ ਵਿੱਚ ਗੜੇਮਾਰੀ ਵੀ ਹੋਈ ਹੈ। ਗੜੇਮਾਰੀ ਕਰਕੇ ਕਈ ਸ਼ਹਿਰਾਂ ਵਿੱਚ ਸੜਕਾਂ ’ਤੇ ਸਫੇਦ ਚਾਦਰ ਵਿਛ ਗਈ। ਉਧਰ ਪੰਜਾਬ ਵਿੱਚ ਮੀਂਹ ਅਤੇ ਗੜੇਮਾਰੀ ਤੋਂ ਬਾਅਦ ਠੰਢ ਨੇ ਵੀ ਜ਼ੋਰ ਫੜ ਲਿਆ। ਮੀਂਹ ਕਰਕੇ ਦਿਨ ਸਮੇਂ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਅੱਜ 27 ਜਨਵਰੀ ਦਿਨ ਮੰਗਲਵਾਰ ਨੂੰ ਸਾਰਾ ਦਿਨ ਮੀਹ ਪੈ ਸਕਦਾ ਹੈ। ਜਦੋਂ ਕਿ 28 ਤਰੀਕ ਸਵੇਰੇ ਵੀ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ।

Related posts

ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ

Current Updates

ਸਾਲ ਏਂਡਰ 2024: ਦਿਲਜੀਤ ਦੁਸਾਂਝ ਤੋਂ ਲੈ ਕੇ ਕਰਨ ਔਜਲਾ ਤਕ, ਇਸ ਸਾਲ ਵਿਵਾਦ ’ਚ ਰਹੇ ਪ੍ਰਸਿੱਧ ਗਾਇਕਾਂ ਦੇ ਨਾਂ

Current Updates

ਟਰੰਪ ਟੈਕਸ: ਅਮਰੀਕਾ ਨੂੰ ਕੁੱਲ ਵਪਾਰਕ ਬਰਾਮਦ ਦੇ 55 ਫੀਸਦੀ ’ਤੇ ਅਸਰ ਪਵੇਗਾ: ਵਿੱਤ ਰਾਜ ਮੰਤਰੀ

Current Updates

Leave a Comment