October 1, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ‘ਚ ਦਿਨ-ਦਿਹਾੜੇ ਮੁੰਡੇ ਨੂੰ ਮਾਰ’ਤੀਆਂ ਗੋਲੀਆਂ, ਟਾਇਮ ਪਾ ਦਿੱਤਾ ਵਾਰਦਾਤ ਨੂੰ ਅੰਜਾਮ

ਪੰਜਾਬ 'ਚ ਦਿਨ-ਦਿਹਾੜੇ ਮੁੰਡੇ ਨੂੰ ਮਾਰ'ਤੀਆਂ ਗੋਲੀਆਂ, ਟਾਇਮ ਪਾ ਦਿੱਤਾ ਵਾਰਦਾਤ ਨੂੰ ਅੰਜਾਮ

ਤਰਨਤਾਰਨ- ਤਰਨਤਾਰਨ ਦੇ ਪਿੰਡ ਬਾਕੀਪੁਰ ਵਿਖੇ ਇੱਕ ਬੇਹੋਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 21 ਸਾਲਾ ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਾਣਾ ਸਿੰਘ (21) ਨਿਵਾਸੀ ਪਿੰਡ ਸੁਰਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਕਤਲ ਦੀ ਵਜ੍ਹਾ ਲੜਕੀ ਨਾਲ ਛੇੜਛਾੜ ਦਾ ਮਾਮਲਾ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁੰਡਿਆਂ ਵਿਚਕਾਰ ਕੁੜੀ ਦੀ ਛੇੜਛਾੜ ਨੂੰ ਲੈ ਕੇ ਆਪਸੀ ਤਕਰਾਰ ਚੱਲ ਰਹੀ ਸੀ ਅਤੇ ਇਸੇ ਸਬੰਧ ਵਿੱਚ ਟਾਈਮਾ ਪਾਇਆ ਗਿਆ ਸੀ। ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਇਸ ਛੇੜਛਾੜ ਦੇ ਮਾਮਲੇ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਰਾਜ਼ੀਨਾਮਾ ਵੀ ਹੋ ਚੁੱਕਾ ਸੀ ਪਰ ਇਸ ਦੇ ਬਾਵਜੂਦ ਰੰਜਿਸ਼ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਤਰਨ ਤਾਰਨ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਡੀਐੱਸਪੀ ਅਤੁਲ ਸੋਨੀ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਸਕੇ।

Related posts

7 ਮਹੀਨਿਆਂ ਬਾਅਦ ਨਾਭਾ ਜੇਲ੍ਹ ਤੋਂ ਬਾਹਰ ਆਏ ਬਿਕਰਮ ਸਿੰਘ ਮਜੀਠੀਆ

Current Updates

“ਕਾਂਗਰਸ ਨੇ ਬਹੁਤ ਕੁਝ ਦਿੱਤਾ, ਹੁਣ ਅਸਤੀਫਾ ਵੀ ਦੇ ਸਕਦਾ ਹਾਂ” – ਰਾਜਾ ਵੜਿੰਗ ਦਾ ਵੱਡਾ ਬਿਆਨ

Current Updates

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ

Current Updates

Leave a Comment