November 11, 2026
ਖਾਸ ਖ਼ਬਰਪੰਜਾਬਰਾਸ਼ਟਰੀ

ਫਿਰੋਜ਼ਪੁਰ ’ਚ ਸਰਹੱਦ ਪਾਰ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦਾ ਪਰਦਾਫ਼ਾਸ਼

ਫਿਰੋਜ਼ਪੁਰ ’ਚ ਸਰਹੱਦ ਪਾਰ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦਾ ਪਰਦਾਫ਼ਾਸ਼

ਫਿਰੋਜ਼ਪੁਰ: ਫਿਰੋਜ਼ਪੁਰ ਪੁਲਿਸ ਵੱਲੋਂ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ, ਸਰਹੱਦ ਪਾਰ ਨਸ਼ਾ ਤਸਕਰੀ ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰ ਕੇ, ਫਿਰੋਜ਼ਪੁਰ ਦੇ ਥਾਣਾ ਸਦਰ ਦੇ ਪਿੰਡ ਚਾਂਦੀਵਾਲਾ ਦੇ ਰਹਿਣ ਵਾਲੇ ਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦੇ ਕਬਜ਼ੇ ਵਿਚੋਂ 5.507 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਂਚ ਵਿੱਚ ਉਸ ਦੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ। ਮਾਮਲੇ ਸਬੰਧੀ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤਹਿਤ ਨਿਰੰਤਰ ਕਾਰਵਾਈ ਕਰ ਰਹੀ ਹੈ ਅਤੇ ਨਸ਼ਾ ਮੁਕਤ ਤੇ ਸੁਰੱਖਿਅਤ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Related posts

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਭਗਵੰਤ ਮਾਨ

Current Updates

*ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀ

Current Updates

ਸੋਮਵਾਰ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਜ਼ਾਰ ’ਚ ਮੰਗਲਵਾਰ ਨੂੰ ਤੇਜ਼ੀ ਆਈ

Current Updates

Leave a Comment