September 17, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਰਾ ਬਿਆਸ ਮੁਖੀ ਦਾ ਨਾਂ ਲਏ ਬਿਨਾ ਕਸਿਆ ਤੰਜ਼

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਰਾ ਬਿਆਸ ਮੁਖੀ ਦਾ ਨਾਂ ਲਏ ਬਿਨਾ ਕਸਿਆ ਤੰਜ਼

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦਾ ਨਾਮ ਲਏ ਬਿਨਾ ਉਨ੍ਹਾਂ ’ਤੇ ਤੰਜ਼ ਸਕਿਆ ਹੈ। ਮੁੱਖ ਮੰਤਰੀ ਮਾਨ ਨੇ ਪੰਜਾਬੀ ਵਿਚ ਟਵੀਟ ਕੀਤਾ ਅਤੇ ਲਿਖਿਆ ‘ਕੱਲ੍ਹ ਬਣ ਜਾਣ ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਉਥੇ ਰੱਬ ਰਾਖਾ ਜਿਥੇ ਮੁਲਾਕਾਤੀ ਹੀ ਜੱਜ ਬਣ ਜਾਣ..’। ਜਿਕਰਯੋਗ ਹੈ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੱਲ੍ਹ ਨਾਭਾ ਜੇਲ੍ਹ ਵਿਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਮਗਰੋਂ ਉਹਨਾਂ ਖਿਲਾਫ ਦਰਜ ਕੇਸਾਂ ਨੂੰ ਝੂਠੇ ਕਰਾਰ ਦਿੱਤਾ ਸੀ। ਉਨ੍ਹਾਂ ਵੱਲੋਂ ਕੀਤੀ ਗਈ ਮੁਲਾਕਾਤ ਤੋਂ ਥੋੜ੍ਹੀ ਦੇਰ ਬਾਅਦ ਹੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ।

Related posts

ਕ੍ਰਿਕਟ ਤੇ ਸਿਨੇਮਾ ਦਾ ਰਿਸ਼ਤਾ: ਅਨੁਸ਼ਕਾ ਦੀ ਟ੍ਰੋਲਿੰਗ ’ਤੇ ਸ਼ਰਮੀਲਾ ਟੈਗੋਰ ਨੇ ਤੋੜੀ ਚੁੱਪ

Current Updates

ਸਾਬਕਾ ਪ੍ਰਧਾਨ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਅਮਰੀਕੀ ਵਪਾਰਕ ਦਬਾਅ ਕੈਨੇਡਾ ਨੂੰ ਚੀਨ ਨਾਲ ਆਟੋ ਸੈਕਟਰ ਸਬੰਧਾਂ ਨੂੰ ਮਜ਼ਬੂਤ ​​ਕਰਨ ਵੱਲ ਧੱਕ ਸਕਦਾ ਹੈ

Current Updates

ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਚੋਣਾਂ ਦੀ ਤਾਰੀਖ ਦਾ ਐਲਾਨ

Current Updates

Leave a Comment