September 13, 2026
ਖਾਸ ਖ਼ਬਰਪੰਜਾਬਰਾਸ਼ਟਰੀ

ਮੋਗਾ ’ਚ ਇੱਕ ਕੁਇੰਟਲ 80 ਕਿਲੋ ਚੂਰਾ ਪੋਸਤ ਸਮੇਤ ਦੋ ਨਸ਼ਾ ਤਸਕਰ ਕਾਬੂ

ਮੋਗਾ ’ਚ ਇੱਕ ਕੁਇੰਟਲ 80 ਕਿਲੋ ਚੂਰਾ ਪੋਸਤ ਸਮੇਤ ਦੋ ਨਸ਼ਾ ਤਸਕਰ ਕਾਬੂ

ਮੋਗਾ: ਮੋਗਾ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਇੱਕ ਕੁਇੰਟਲ 80 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ। ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਚੌਂਕੀ ਨੱਥੂਵਾਲਾ ਦੇ ਇੰਚਾਰਜ ਸੁਰਜੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਕਾਰਵਾਈ ਦੌਰਾਨ 20-20 ਕਿਲੋ ਦੀਆਂ 9 ਬੋਰੀਆਂ ਬਰਾਮਦ ਕੀਤੀਆਂ ਗਈਆਂ। ਤਲਾਸ਼ੀ ਦੌਰਾਨ ਇਨ੍ਹਾਂ ਬੋਰੀਆਂ ਵਿੱਚੋਂ ਕੁੱਲ ਇੱਕ ਕੁਇੰਟਲ 80 ਕਿਲੋ ਚੂਰਾ ਪੋਸਤ ਬਰਾਮਦ ਹੋਇਆ।

ਇਸ ਸਬੰਧੀ ਥਾਣਾ ਬਾਘਾ ਪੁਰਾਣਾ ਵਿਖੇ ਮੁਕੱਦਮਾ ਨੰਬਰ 31, ਧਾਰਾਵਾਂ 15/61/85 NDPS ਐਕਟ ਤਹਿਤ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੌਕੇ ਤੋਂ ਹੀ ਅਰੋਪੀਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਗਿਆਨ ਸਿੰਘ ਅਤੇ ਜਸਕਰਨ ਸਿੰਘ, ਵਾਸੀ ਪਿੰਡ ਮੱਲਕੇ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਆਰੋਪੀ ਗਿਆਨ ਸਿੰਘ ਦੇ ਖ਼ਿਲਾਫ਼ ਪਹਿਲਾਂ ਤੋਂ ਹੀ 7 ਮਾਮਲੇ ਦਰਜ ਹਨ, ਜਿਨ੍ਹਾਂ ਵਿੱਚੋਂ 6 ਮਾਮਲੇ NDPS ਐਕਟ ਅਧੀਨ ਹਨ। ਦੋਵਾਂ ਆਰੋਪੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਵੱਲੋਂ ਅਗਲੀ ਜਾਂਚ ਅਤੇ ਕਾਰਵਾਈ ਜਾਰੀ ਹੈ।

Related posts

ਸੋਸ਼ਲ ਮੀਡੀਆ ’ਤੇ ਘਰ ਅਤੇ ਸਮਾਨ ਦਿਖਾਉਣਾ ਪਿਆ ਮਹਿੰਗਾ; YouTuber Rachna Gurjar ਦੇ ਘਰ ਲੱਖਾਂ ਦੀ ਚੋਰੀ

Current Updates

ਅਮਰੀਕਾ ਤੋਂ ਪਨਾਮਾ ਰਸਤੇ ਚਾਰ ਪੰਜਾਬੀ ਡਿਪੋਰਟ

Current Updates

ਭ੍ਰਿਸ਼ਟਾਚਾਰ ਮਾਮਲਾ: ਸੁਪਰੀਮ ਕੋਰਟ ਨੇ ਯੇਦੀਯੁਰੱਪਾ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ ਰੱਖਿਆ

Current Updates

Leave a Comment