September 26, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ‘ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ

ਪੰਜਾਬ 'ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ

ਚੰਡੀਗੜ੍ਹ- ਪੰਜਾਬ ਵਿੱਚ ਅੱਜ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ ਜਾਰੀ ਰਹੇਗਾ। ਜਿਸ ਕਰਕੇ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਣੀ ਹੈ।  ਦਰਅਸਲ ਬੀਤੇ ਦਿਨ ਤੋਂ ਪੂਰੇ ਪੰਜਾਬ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਸੀ, ਜੋ ਕਿ ਅੱਜ ਵੀ ਜਾਰੀ ਰਹੇਗਾ। ਦਰਅਸਲ ਕਰਮਚਾਰੀਆਂ ਨੇ ਕੱਲ੍ਹ  ਦੁਪਹਿਰ 12 ਵਜੇ ਸਟੇਟ ਟਰਾਂਸਪੋਰਟ ਸਕੱਤਰ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਲਗਭਗ ਛੇ ਘੰਟੇ ਚੱਲੀ, ਪਰ ਉਨ੍ਹਾਂ ਦੀਆਂ ਮੰਗਾਂ ‘ਤੇ ਕੋਈ ਸਮਝੌਤਾ ਨਹੀਂ ਹੋਇਆ। ਇਸ ਤੋਂ ਬਾਅਦ ਬੱਸਾਂ ਬੰਦ ਕਰਕੇ ਹੜਤਾਲ ਸ਼ੁਰੂ ਕੀਤੀ ਗਈ।

ਬੱਸਾਂ ਬੰਦ ਹੋਣ ਕਰਕੇ ਸਰਕਾਰੀ ਬੱਸਾਂ ਰਾਹੀਂ ਸਫਰ ਕਰਨ ਵਾਲਿਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਣਾ, ਖਾਸ ਕਰਕੇ ਦਫਤਰਾਂ ਜਾਣ ਵਾਲੇ, ਵਿਦਿਆਰਥੀਆਂ ਅਤੇ ਔਰਤਾਂ ਨੂੰ ਕਿਉਂਕਿ ਸਰਕਾਰੀ ਬੱਸਾਂ ਵਿੱਚ ਮਹਿਲਾਵਾਂ ਦਾ ਸਫ਼ਰ ਮੁਫ਼ਤ ਹੈ। ਜਿਸ ਕਰਕੇ ਮਹਿਲਾਵਾਂ ਜ਼ਿਆਦਾਤਰ ਸਰਕਾਰੀ ਬੱਸਾਂ ਵਿੱਚ ਹੀ ਸਫ਼ਰ ਕਰਦੀਆਂ ਹਨ।

Related posts

ਚੋਣਾਂ ਦੀ ਪਾਰਦਰਸ਼ਤਾ ਲਈ SIR ਜ਼ਰੂਰੀ, ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਰੱਖਿਆ ਬਰਕਰਾਰ

Current Updates

ਯੂਥ ਫੈਸਟੀਵਲ ਵਿੱਚ ਝਗੜੇ ਦੌਰਾਨ ਚੱਲੀ ਗੋਲੀ

Current Updates

ਮੋਦੀ ਵੱਲੋਂ ਆਰਥਿਕ ਸਲਾਹਕਾਰ ਕੌਂਸਲ ਮੀਟਿੰਗ ਦੀ ਪ੍ਰਧਾਨਗੀ

Current Updates

Leave a Comment