November 16, 2026
ਖਾਸ ਖ਼ਬਰਪੰਜਾਬਰਾਸ਼ਟਰੀ

ਨਜਾਇਜ਼ ਸਬੰਧਾਂ ’ਚ ਅੜਿੱਕਾ ਬਣ ਰਹੇ ਬੱਚਿਆਂ ਨੂੰ ਮਾਂ ਨੇ ਜ਼ਹਿਰ ਦੇ ਕੇ ਮਾਰਿਆ

ਨਜਾਇਜ਼ ਸਬੰਧਾਂ ’ਚ ਅੜਿੱਕਾ ਬਣ ਰਹੇ ਬੱਚਿਆਂ ਨੂੰ ਮਾਂ ਨੇ ਜ਼ਹਿਰ ਦੇ ਕੇ ਮਾਰਿਆ

ਬਠਿੰਡਾ : ਬਠਿੰਡਾ ਦੇ ਫੂਲਵਾਲਾ ਪਿੰਡ ਤੋਂ ਇਕ ਦਿਲ ਨੂੰ ਦਹਿਲਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਮਾਂ ਨੇ ਪ੍ਰੇਮ ਸਬੰਧਾਂ ਦੇ ਚਲਿਆਂ ਆਪਣੇ ਦੋ ਬੱਚਿਆਂ ਦੀ ਹੱਤਿਆ ਕਰ ਦਿੱਤੀ। ਬਠਿੰਡਾ ਦੇ ਡੀ.ਐਸ.ਪੀ. ਨੇ ਦੱਸਿਆ ਕਿ ਕੱਲ੍ਹ ਇੱਕ 8 ਸਾਲ ਦੇ ਮੁੰਡੇ ਦੀ ਮੌਤ ਨੇ ਪਿੰਡ ਵਾਸੀਆਂ ਅਤੇ ਪਰਿਵਾਰ ਨੂੰ ਹੈਰਾਨ ਕਰ ਦਿੱਤਾ ਹੈ, ਜਿਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਬੱਚੇ ਦੀ ਮੌਤ ਉਨ੍ਹਾਂ ਦੀ ਮਾਂ ਕਾਰਨ ਹੋਈ ਹੈ।

ਜਾਂਚ ਤੋਂ ਬਾਅਦ ਸਾਹਮਣੇ ਆਇਆ ਕਿ 15 ਦਿਨ ਪਹਿਲਾਂ ਬੱਚਿਆਂ ਦੀ ਮਾਂ ਜੱਸੀ ਕੌਰ ਦੇ ਮਹਾਰਾਜ ਪਿੰਡ ਵਿੱਚ ਕਿਸੇ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ ਜਿਸ ’ਚ ਬੱਚੇ ਰੁਕਾਵਟ ਬਣ ਰਹੇ ਸਨ। ਪਿਛਲੇ 15 ਦਿਨਾਂ ਤੋਂ ਇੱਕ 12 ਸਾਲ ਦੀ ਕੁੜੀ ਨੂੰ ਚੂਹੇ ਮਾਰਨ ਵਾਲੀ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ ਸੀ ਅਤੇ ਕੱਲ੍ਹ ਇੱਕ 8 ਸਾਲ ਦੇ ਮੁੰਡੇ ਫਤਹਿਵੀਰ ਨੂੰ ਵੀ ਚੂਹੇ ਮਾਰਨ ਵਾਲੀ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਸੀਂ ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Related posts

ਸਪੀਕਰ ਸੰਧਵਾਂ ਦਾ ਤਿੱਖਾ ਹਮਲਾ: “ਪੰਜਾਬ ਵਿੱਚ ‘ਬੰਗਾਲ ਵਾਲੀ ਰਣਨੀਤੀ’ ਅਪਣਾ ਰਹੀ ਹੈ ਭਾਜਪਾ”

Current Updates

ਬ੍ਰਹਮਾਕੁਮਾਰੀਜ਼ ਸੰਸਥਾ ਦਾ ਅਧਿਆਤਮ ਅਤੇ ਸਮਾਜ ਸੇਵਾ ਵਿੱਚ ਅਮੁੱਲ ਯੋਗਦਾਨ: ਮਹਿਤਾ

Current Updates

ਸ਼ੈਲਰ ਵਿੱਚ ਛਾਪੇਮਾਰੀ ਤੋਂ ਬਾਅਦ ਵਿਜੀਲੈਂਸ ਵੱਲੋਂ 13 ਆੜ੍ਹਤੀਏ ਤਲਬ

Current Updates

Leave a Comment