October 1, 2026
ਖਾਸ ਖ਼ਬਰਪੰਜਾਬਰਾਸ਼ਟਰੀ

ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਸੰਗਰੂਰ: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਤੋਂ ਸੰਗਰੂਰ ਤੋਂ ਭਾਜਪਾ ਆਗੂ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜਨਵਰੀ 2022 ’ਚ ਅਰਵਿੰਦ ਖੰਨਾ ਭਾਜਪਾ ’ਚ ਸ਼ਾਮਲ ਹੋਏ ਸਨ। ਜਦਕਿ ਇਸ ਤੋਂ ਪਹਿਲਾਂ ਉਹ ਕਾਂਗਰਸ ਪਾਰਟੀ ਦੇ ਵਿਧਾਇਕ ਵੀ ਰਹਿ ਚੁੱਕੇ ਹਨ। ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਉਨ੍ਹਾਂ ਨੇ ਰਾਜਨੀਤੀ ਤੋਂ ਦੂਰੀ ਬਣਾ ਲਈ ਪਰ ਉਹ 2022 ’ਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਫਿਰ ਤੋਂ ਸਰਗਰਮ ਸਿਆਸਤ ਵਿਚ ਆਏ ਸਨ। ਅਰਵਿੰਦ ਖੰਨਾ ਦਾ ਸੰਗਰੂਰ ਵਿਧਾਨ ਸਭਾ ਹਲਕੇ ’ਚ ਕਾਫ਼ੀ ਸਿਆਸੀ ਆਧਾਰ ਹੈ।

Related posts

ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ਨੇ ਕੀਤਾ ਵਿਰੋਧ ਪ੍ਰਦਰਸ਼ਨ

Current Updates

ਮੁੱਖ ਮੰਤਰੀ ਵੱਖ-ਵੱਖ ਵਿਭਾਗਾਂ ਦੇ 268 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

Current Updates

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ: ‘ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ*

Current Updates

Leave a Comment