November 16, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਸਕੂਲ ਸਿਖਿਆ ਬੋਰਡ : 8ਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ

ਪੰਜਾਬ ਸਕੂਲ ਸਿਖਿਆ ਬੋਰਡ : 8ਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ

ਮੋਹਾਲੀ: ਪੰਜਾਬ ਸਕੂਲ ਸਿਖਿਆ ਬੋਰਡ (ਪੀ. ਐਸ. ਈ. ਬੀ) ਦੀਆਂ 8ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਸਾਲਾਨਾ ਬੋਰਡ ਪ੍ਰੀਖਿਆਵਾਂ 17 ਫ਼ਰਵਰੀ ਨੂੰ ਸ਼ੁਰੂ ਹੋਣਗੀਆਂ। ਅਕਾਦਮਿਕ ਸਾਲ 2025-26 ਵਾਸਤੇ ਪਹਿਲੇ ਦਿਨ, 12ਵੀਂ ਦੇ ਹੋਮ ਸਾਇੰਸ ਅਤੇ 8ਵੀਂ ਦੇ ਵਿਦਿਆਰਥੀ  ਅੰਗਰੇਜ਼ੀ ਦੀ ਪ੍ਰੀਖਿਆ ਸਵੇਰੇ 11:00 ਵਜੇ ਤੋਂ ਦੁਪਹਿਰ 2:15 ਵਜੇ ਤਕ ਨਿਰਧਾਰਤ ਸਮੇਂ ਅਨੁਸਾਰ ਦੇਣਗੇ। ਬੋਰਡ ਨੇ ਇਸ ਸਾਲ ਪ੍ਰੀਖਿਆਵਾਂ ਕਰਵਾਉਣ ਲਈ ਰਾਜ ਭਰ ਵਿਚ ਲਗਭਗ 2,366 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਹਨ ਜਿਨ੍ਹਾਂ ਵਿਚ ਕੁੱਲ 5 ਲੱਖ 46 ਹਜ਼ਾਰ 110  ਪ੍ਰੀਖਿਆਵਾਂ ਦੇਣਗੇ।  8ਵੀਂ ਦੇ 2 ਲੱਖ 77 ਹਜ਼ਾਰ ਅਤੇ 12ਵੀਂ ਦੇ 2 ਲੱਖ 68 ਹਜ਼ਾਰ 794 ਵਿਦਿਆਰਥੀ ਸ਼ਾਮਲ ਹਨ। ਬੋਰਡ ਨੇ ਨਿਰਪੱਖ ਅਤੇ ਪਾਰਦਰਸ਼ੀ ਪ੍ਰੀਖਿਆ ਪ੍ਰਕਿਰਿਆਵਾਂ ਨੂੰ ਯਕੀਨੀ ਬਣਾਉਣ ਲਈ ਵਿਆਪਕ ਤਕਨੀਕੀ ਅਤੇ ਪ੍ਰਸ਼ਾਸਕੀ ਪ੍ਰਬੰਧ ਕੀਤੇ ਹਨ। ਪ੍ਰਸ਼ਨ ਪੱਤਰਾਂ ਦੀ ਗੁਪਤਤਾ ਬਣਾਈ ਰੱਖਣ ਲਈ, ਇਸ ਸਾਲ ਐੱਮ. ਏ. ਟੀ. ਕਿਊ  ਐਪ ਰਾਹੀਂ ਇਕ ਡਿਜੀਟਲ ਟਰੈਕਿੰਗ ਸਿਸਟਮ ਲਾਗੂ ਕੀਤਾ ਗਿਆ ਹੈ। ਇਸ ਪ੍ਰਣਾਲੀ ਦੇ ਤਹਿਤ, ਜੀ. ਪੀ. ਐਸ ਸਥਾਨ ਦੀ ਵਰਤੋਂ ਕਰ ਕੇ ਮੁੱਖ ਦਫ਼ਤਰ ਤੋਂ ਮਨੋਨੀਤ ਬੈਂਕਾਂ ਅਤੇ ਉੱਥੋਂ ਪ੍ਰੀਖਿਆ ਕੇਂਦਰਾਂ ਤਕ ਪ੍ਰਸ਼ਨ ਪੱਤਰਾਂ ਦੀ ਸੁਰੱਖਿਅਤ ਡਿਲੀਵਰੀ ਦੀ ਨਿਗਰਾਨੀ ਕੀਤੀ ਜਾਵੇਗੀ।

ਸੀਲਬੰਦ ਪੈਕੇਟ ਸੌਂਪਣ ਅਤੇ ਪ੍ਰਾਪਤ ਕਰਨ ਵੇਲੇ ਫ਼ੋਟੋ ਅਪਲੋਡ ਕਰਨਾ ਲਾਜ਼ਮੀ ਹੋਵੇਗਾ, ਜਿਸ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਜਾਂ ਲੀਕ ਹੋਣ ਦੀ ਸੰਭਾਵਨਾ ਖ਼ਤਮ ਹੋ ਜਾਵੇਗੀ। ਰਾਜ ਭਰ ਵਿਚ 300 ਤੋਂ ਵੱਧ ਫਲਾਇੰਗ ਸਕੁਐਡ ਬਣਾਏ ਗਏ ਹਨ। ਸੰਵੇਦਨਸ਼ੀਲ ਪ੍ਰੀਖਿਆ ਕੇਂਦਰਾਂ ’ਤੇ ਵਿਸ਼ੇਸ਼ ਸੁਪਰਵਾਈਜ਼ਰ ਨਿਯੁਕਤ ਕੀਤੇ ਜਾਣਗੇ। ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਵਰਗੀਆਂ ਵਿਵਸਥਾਵਾਂ ਲਾਗੂ ਕਰਨ ਅਤੇ ਅਣਅਧਿਕਾਰਤ ਵਿਅਕਤੀਆਂ ਦੇ ਦਾਖ਼ਲੇ ’ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।

Related posts

ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਦੇ ਤੌਰ ਉੱਤੇ ਹੋਵੇਗਾ ਸਥਾਪਤ

Current Updates

ਜਥੇਦਾਰ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਦਾ ਦੇਹਾਂਤ, ਪੰਜ ਸਿੰਘ ਸਾਹਿਬਾਨ ਦੀ 1 ਅਗਸਤ ਵਾਲੀ ਇਕੱਤਰਤਾ ਮੁਲਤਵੀ

Current Updates

ਨਵੇਂ ਸਾਲ ਨੂੰ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਜਨ-ਅੰਦੋਲਨ ਬਣਾਓ: ਖੜਗੇ

Current Updates

Leave a Comment