November 28, 2026
ਪੰਜਾਬ

ਬੇਅੰਤ ਸਿੰਘ ਕਤਲ ਕਾਂਡ : ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ’ਤੇ ਸੁਣਵਾਈ 18 ਮਾਰਚ ਨੂੰ

ਬੇਅੰਤ ਸਿੰਘ ਕਤਲ ਕਾਂਡ : ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ’ਤੇ ਸੁਣਵਾਈ 18 ਮਾਰਚ ਨੂੰ

ਨਵੀਂ ਦਿੱਲੀ:  ਸੁਪਰੀਮ ਕੋਰਟ ਨੇ ਬੁਧਵਾਰ ਨੂੰ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ’ਚ ਦੋਸ਼ੀ ਠਹਿਰਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ’ਤੇ 18 ਮਾਰਚ ਨੂੰ ਸੁਣਵਾਈ ਕਰੇਗਾ। ਰਾਜੋਆਣਾ ਨੇ ਅਪਣੀ ਅਪੀਲ ’ਚ ਰਹਿਮ ਦੀ ਬੇਨਤੀ ’ਤੇ ਫ਼ੈਸਲਾ ਕਰਨ ’ਚ ਦੇਰੀ ਕਾਰਨ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਅਪੀਲ ਕੀਤੀ ਹੈ। ਰਾਜੋਆਣਾ 29 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ’ਚ ਹਨ, ਜਿਨ੍ਹਾਂ ’ਚੋਂ 15 ਸਾਲ ਤੋਂ ਵੱਧ ਸਮਾਂ ਉਹ ਮੌਤ ਦੀ ਸਜ਼ਾ ਪਾਏ ਕੈਦੀ ਵਜੋਂ ਲੰਘਾ ਚੁਕੇ ਹਨ।

ਕੇਂਦਰ ਸਰਕਾਰ ਵਲੋਂ ਪੇਸ਼ ਵਕੀਲ ਨੇ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮੇਹਤਾ ਅਤੇ ਜਸਟਿਸ ਐਨ.ਬੀ. ਅੰਜਾਰੀਆ ਦੀ ਬੈਂਚ ਨੂੰ ਦਸਿਆ ਕਿ ਉਨ੍ਹਾਂ ਨੂੰ ਇਸ ਮਾਮਲੇ ’ਚ ਕੁੱਝ ਸਮਾਂ ਚਾਹੀਦਾ ਹੈ। ਰਾਜੋਆਣਾ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਸਿਖਰਲੀ ਅਦਾਲਤ ਦੇ 24 ਸਤੰਬਰ, 2025 ਦੇ ਹੁਕਮ ਦਾ ਹਵਾਲਾ ਦਿਤਾ ਜਿਸ ’ਚ ਕਿਹਾ ਗਿਆ ਸੀ ਕਿ ਵਿਰੋਧੀ ਧਿਰ ਵਲੋਂ ਮੁਲਤਵੀ ਲਈ ਅੱਗੇ ਕਿਸੇ ਵੀ ਅਪੀਲ ਉਤੇ ਵਿਚਾਰ ਨਹੀਂ ਕੀਤਾ ਜਾਵੇਗਾ। ਬੈਂਚ ਨੇ ਕਿਹਾ, ‘‘ਮਾਮਲੇ ਦੀ ਸੁਣਵਾਈ 18 ਮਾਰਚ ਨੂੰ ਹੋਵੇਗੀ।’’ਬੇਅੰਤ ਸਿੰਘ ਕਤਲ ਕਾਂਡ : ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ’ਤੇ ਸੁਣਵਾਈ 18 ਮਾਰਚ ਨੂੰਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਰਹਿਮ ਦੀ ਅਪੀਲ ਬਾਰੇ ਫ਼ੈਸਲਾ ਕਰਨ ਲਈ ਕਿਹਾ ਸੀ। ਕੇਂਦਰ ਨੇ ਉਦੋਂ ਮਾਮਲੇ ਦੀ ਸੰਵੇਦਨਸ਼ੀਲਤਾ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਰਹਿਮ ਦੀ ਅਪੀਲ ਵਿਚਾਰ ਅਧੀਨ ਹੈ।  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ ਵਿਅਕਤੀ 31 ਅਗੱਸਤ, 1995 ਨੂੰ ਚੰਡੀਗੜ੍ਹ ’ਚ ਸਿਵਲ ਸਕੱਤਰੇਤ ਦੇ ਗੇਟ ਨੇੜੇ ਹੋਏ ਧਮਾਕੇ ’ਚ ਮਾਰੇ ਗਏ ਸਨ। ਇਕ ਵਿਸ਼ੇਸ਼ ਅਦਾਲਤ ਨੇ ਜੁਲਾਈ 2007 ’ਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

Related posts

ਪੰਜਾਬ ਭਾਖੜਾ ਡੈਮ ’ਚੋਂ ਵਾਧੂ ਪਾਣੀ ਨਾ ਛੱਡਣ ਦੇਣ ’ਤੇ ਅੜਿਆ

Current Updates

ਮੈਰਿਜ਼ ਪੈਲੇਸ ਦੀ ਆੜ ’ਚ ਚੱਲ ਰਿਹਾ ਗੈਰ ਕਾਨੁੂੰਨੀ ਨਸ਼ਾ ਛੁਡਾਊ ਕੇਂਦਰ; ਤਸ਼ੱਦਦ ਨਾਲ ਨੌਜਵਾਨ ਦੀ ਮੌਤ

Current Updates

ਤਸਕਰੀ ਮਾਮਲੇ ਵਿਚ ਪਿਸਤੌਲਾਂ ਤੇ ਹੈਰੋਇਨ ਸਣੇ ਪੰਜ ਕਾਬੂ

Current Updates

Leave a Comment