October 12, 2026
ਖਾਸ ਖ਼ਬਰਪੰਜਾਬਰਾਸ਼ਟਰੀ

ਚੇਅਰਮੈਨ ਤੇਜਿੰਦਰ ਮਹਿਤਾ ਅਤੇ ਡੀਸੀ ਦਰਮਿਆਨ ਰਸਮੀ ਮੁਲਾਕਾਤ

ਚੇਅਰਮੈਨ ਤੇਜਿੰਦਰ ਮਹਿਤਾ ਅਤੇ ਡੀਸੀ ਦਰਮਿਆਨ ਰਸਮੀ ਮੁਲਾਕਾਤ

ਪਟਿਆਲਾ- ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨਾਲ ਰਸਮੀ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ, ਚੱਲ ਰਹੀਆਂ ਯੋਜਨਾਵਾਂ ਦੀ ਪ੍ਰਗਤੀ ਅਤੇ ਆਉਣ ਵਾਲੇ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁਲਾਕਾਤ ਦੌਰਾਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੜਕਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸੁਵਿਧਾ, ਸਿਹਤ ਅਤੇ ਸਿੱਖਿਆ ਖੇਤਰ ਦੇ ਸੁਧਾਰ ਤੋਂ ਇਲਾਵਾ ਵਾਤਾਵਰਣ ਸੁਰੱਖਿਆ ‘ਤੇ ਖ਼ਾਸ ਜ਼ੋਰ ਦਿੱਤਾ ਗਿਆ। ਹਰਿਆਲੀ ਵਧਾਉਣ, ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪ੍ਰਦੂਸ਼ਣ ਰੋਕਥਾਮ ਲਈ ਸਾਂਝੇ ਉਪਰਾਲਿਆਂ ‘ਤੇ ਵੀ ਚਰਚਾ ਕੀਤੀ ਗਈ।
ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ, ਹੁਨਰ ਵਿਕਾਸ ਕਾਰਜਕ੍ਰਮਾਂ ਨੂੰ ਮਜ਼ਬੂਤ ਬਣਾਉਣ ਅਤੇ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਕਰਨ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ। ਚੇਅਰਮੈਨ ਸ਼੍ਰੀ ਮਹਿਤਾ ਨੇ ਕਿਹਾ ਕਿ ਸਰਕਾਰੀ ਸਕੀਮਾਂ ਦਾ ਪ੍ਰਭਾਵਸ਼ਾਲੀ ਲਾਗੂਕਰਨ ਯਕੀਨੀ ਬਣਾਇਆ ਜਾਵੇ ਤਾਂ ਜੋ ਯੋਜਨਾਵਾਂ ਦਾ ਲਾਭ ਸਮੇਂ ਸਿਰ ਹੱਕਦਾਰਾਂ ਤੱਕ ਪਹੁੰਚ ਸਕੇ।
ਡਿਪਟੀ ਕਮਿਸ਼ਨਰ ਸ੍ਰੀ ਵਾਲੀਆ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਸਰਕਾਰੀ ਯੋਜਨਾਵਾਂ ਨੂੰ ਸੁਚੱਜੇ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਲੋਕ-ਹਿੱਤ ਨੂੰ ਸਭ ਤੋਂ ਉੱਪਰ ਰੱਖਿਆ ਜਾਵੇਗਾ।
ਚੇਅਰਮੈਨ ਸ੍ਰੀ ਮਹਿਤਾ ਅਤੇ ਡੀਸੀ ਸ੍ਰੀ ਵਾਲੀਆ ਨੇ ਜ਼ਿਲ੍ਹੇ ਦੀ ਤਰੱਕੀ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਦੋਹਰਾਇਆ ਅਤੇ ਭਵਿੱਖ ਵਿੱਚ ਨਿਰੰਤਰ ਸਮੀਖਿਆ ਬੈਠਕਾਂ ਕਰਕੇ ਪ੍ਰਗਤੀ ਦੀ ਨਿਗਰਾਨੀ ਕਰਨ ‘ਤੇ ਸਹਿਮਤੀ ਪ੍ਰਗਟਾਈ। ਇਸ ਮੌਕੇ ਤੇ ਸਮਾਜਿਕ ਚਿੰਤਕ ਅਮਨ ਅਰੋੜਾ, ਆਮ ਆਦਮੀ ਪਾਰਟੀ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਫਰਾਂਸਵਾਲਾ, ਯੂਥ ਆਗੂ ਮਨਬੀਰ ਸਿੰਘ ਸ਼ੁਤਰਾਣਾ, ਸੁਰਿੰਦਰ ਸਿੰਘ ਨਿੱਕੂ, ਯੁਵਾ ਉੱਦਮੀ ਲਵਪ੍ਰੀਤ ਕਾਹਲੋਂ ਅਤੇ ਸੰਦੀਪ ਵਿਰਕ ਮੌਜੂਦ ਸਨ।

Related posts

ਯਮੁਨਾ ਐਕਸਪ੍ਰੈਸ ਵੇਅ ’ਤੇ ਬੱਸ-ਟਰੱਕ ਦੀ ਟੱਕਰ ’ਚ 5 ਲੋਕਾਂ ਦੀ ਮੌਤ

Current Updates

‘ਬਿਕਨੀ’ ਟਿੱਪਣੀ ’ਤੇ Kangana ਨਾਲ ਹੋਈ ਬਹਿਸ ਤੋਂ ਬਾਅਦ Kriti Sanon ਦਾ ਰੱਖੜੀ ਵਾਲਾ ਇਸ਼ਤਿਹਾਰ ਹਟਾਇਆ

Current Updates

Jio ਮੇਰੀ ਜ਼ਿੰਦਗੀ ਦਾ ਸਭ ਤੋਂ ਵੱਡਾ ਜੋਖ਼ਮ ਸੀ: ਅੰਬਾਨੀ

Current Updates

Leave a Comment