October 11, 2026
ਖਾਸ ਖ਼ਬਰਪੰਜਾਬਰਾਸ਼ਟਰੀ

ਗਿਆਨੀ ਰਘਬੀਰ ਸਿੰਘ ਖ਼ਿਲਾਫ਼ SGPC ਨੇ ਜਾਰੀ ਕੀਤਾ ਨੋਟਿਸ

ਗਿਆਨੀ ਰਘਬੀਰ ਸਿੰਘ ਖ਼ਿਲਾਫ਼ SGPC ਨੇ ਜਾਰੀ ਕੀਤਾ ਨੋਟਿਸ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਬੀਤੇ ਦਿਨ ਲਾਏ ਗੰਭੀਰ ਦੋਸ਼ਾਂ ਤੋਂ ਬਾਅਦ ਉਨ੍ਹਾਂ ਨੂੰ 72 ਘੰਟੇ ਦੇ ਅੰਦਰ-ਅੰਦਰ ਲਾਏ ਗੰਭੀਰ ਦੋਸ਼ਾਂ ਸੰਬੰਧੀ ਸਬੂਤ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ ਹੈ। ਇਸ ਗੱਲ ਦਾ ਖ਼ੁਲਾਸਾ ਅੱਜ ਇੱਥੇ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ 72 ਘੰਟਿਆਂ ਅੰਦਰ ਸਬੂਤ ਪੇਸ਼ ਨਾ ਕਰਨ ‘ਤੇ ਉਨ੍ਹਾਂ ਵਿਰੁੱਧ ਕਾਰਵਾਈ ਦੇ ਅਧਿਕਾਰ ਪ੍ਰਧਾਨ ਨੂੰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਗੁਰਦੁਆਰਾ ਅੰਬ ਸਾਹਿਬ ਅਤੇ ਗੁਰਦੁਆਰਾ ਭੱਠਾ ਸਾਹਿਬ ਰੋਪੜ ਦੀਆਂ ਜ਼ਮੀਨਾਂ ਸੰਬੰਧੀ ਕਥਿਤ ਤੌਰ ‘ਤੇ ਗ਼ਲਤ ਬਿਆਨਬਾਜ਼ੀ ਕਰਨ ‘ਤੇ ਸਾਬਕਾ ਜਥੇਦਾਰ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਕਿਹਾ ਗਿਆ ਹੈ ਕਿ ਜਾਂ ਤਾਂ ਉਹ ਮੁਆਫ਼ੀ ਮੰਗਣ ਨਹੀਂ ਤਾਂ ਗੁਰਦੁਆਰਾ ਭੱਠਾ ਸਾਹਿਬ ਦੇ ਮੈਨੇਜਰ ਨੂੰ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨ ਦੀ ਹਿਦਾਇਤ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜ਼ਮੀਨਾਂ ਦੇ ਮਾਮਲੇ ਵਿਚ ਜੋ ਵੀ ਕਾਰਵਾਈ ਕੀਤੀ ਗਈ ਹੈ ਉਹ ਸ਼੍ਰੋਮਣੀ ਕਮੇਟੀ ਦੇ ਨਿਯਮਾਂ ਤੇ ਕਾਨੂੰਨ ਅਨੁਸਾਰ ਕੀਤੀ ਗਈ ਹੈ।

Related posts

ਅਮਰੀਕਾ ਦੇਸ਼ ਨਿਕਾਲੇ ਦਾ ਵਿਵਾਦ :ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਦਾ ਜਹਾਜ਼ ਅੱਜ ਪੁੱਜੇਗਾ ਅੰਮ੍ਰਿਤਸਰ

Current Updates

ਸ਼ਰਧਾਲੂਆਂ ਦੀ ਗਿਣਤੀ 30 ਫੀਸਦੀ ਘਟੀ

Current Updates

ਚੰਡੀਗੜ੍ਹ ’ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ

Current Updates

Leave a Comment