October 11, 2026
ਖਾਸ ਖ਼ਬਰਰਾਸ਼ਟਰੀ

ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਪੰਜਾਬ ਦੇ ਵਧੀਕ ਸਕੱਤਰ,DGP ਤੇ ਜਲੰਧਰ ਪੁਲਿਸ ਕਮਿਸ਼ਨਰ ਨੂੰ ਭੇਜਿਆ ਨੋਟਿਸ

ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਪੰਜਾਬ ਦੇ ਵਧੀਕ ਸਕੱਤਰ,DGP ਤੇ ਜਲੰਧਰ ਪੁਲਿਸ ਕਮਿਸ਼ਨਰ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਸਕੱਤਰੇਤ ਨੇ ਦਿੱਲੀ ਵਿਧਾਨ ਸਭਾ ਵਿੱਚ ਗੁਰੂ ਸਾਹਿਬਾਨ ਦੇ ਕਥਿਤ ਅਪਮਾਨ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਇੱਕ ਦੇ ਵਧੀਕ ਸਕੱਤਰ, ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਤੇ ਜਲੰਧਰ ਪੁਲਿਸ ਕਮਿਸ਼ਨਰ ਨੂੰ ਨੋਟਿਸ ਭੇਜਿਆ ਹੈ।  ਉਨ੍ਹਾਂ ਨੂੰ 27 ਫਰਵਰੀ ਨੂੰ ਦੁਪਹਿਰ 3 ਵਜੇ ਪੁਰਾਣੇ ਸਕੱਤਰੇਤ ਸਥਿਤ ਵਿਧਾਨ ਸਭਾ ਕੰਪਲੈਕਸ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਕਮੇਟੀ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਦੇ ਕਥਿਤ ਬਿਆਨਾਂ ਨਾਲ ਜੁੜੇ ਮਾਮਲੇ ’ਤੇ ਚਰਚਾ ਕਰੇਗੀ ਅਤੇ ਅਧਿਕਾਰੀਆਂ ਵੱਲੋਂ ਦਿੱਤੇ ਗਏ ਲਿਖਤੀ ਜਵਾਬ ਦੀ ਜਾਂਚ ਕਰੇਗੀ।
ਜ਼ਿਕਰਯੋਗ ਹੈ ਕਿ ਜਨਵਰੀ 2026 ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਵਿਧਾਨ ਸਭਾ ਵਿੱਚ ਆਤਿਸ਼ੀ ‘ਤੇ ਸਿੱਖ ਗੁਰੂਆਂ ਬਾਰੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦਾ ਇਲਜ਼ਾਮ ਲਗਾਇਆ ਸੀ। ਜਦਿਕ ਆਤਿਸ਼ੀ ਅਤੇ ‘ਆਪ’ ਨੇ ਇਨ੍ਹਾਂ ਇਲਜ਼ਾਮਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਅਤੇ ਦਾਅਵਾ ਕੀਤਾ ਗਿਆ ਸੀ ਕਿ ਭਾਜਪਾ ਨੇ ਸੋਸ਼ਲ ਮੀਡੀਆ ‘ਤੇ ਘੁੰਮ ਰਹੇ ਵੀਡੀਓ ਵਿੱਚ ਉਨ੍ਹਾਂ ਦੇ ਸ਼ਬਦਾਂ ਨੂੰ ਛੇੜਛਾੜ ਕੀਤੀ ਹੈ।
ਪੰਜਾਬ ਪੁਲਿਸ ਵੱਲੋਂ ਕੀਤੇ ਗਏ ਇੱਕ ਫੋਰੈਂਸਿਕ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਵੀਡੀਓ ਵਿੱਚ ਛੇੜਛਾੜ ਕੀਤੀ ਗਈ ਸੀ ਅਤੇ ਭਾਜਪਾ ਦੁਆਰਾ ਦਾਅਵੇ ਅਨੁਸਾਰ “ਗੁਰੂ” ਸ਼ਬਦ ਦੀ ਵਰਤੋਂ ਨਹੀਂ ਕੀਤੀ ਗਈ ਸੀ। ਉਨ੍ਹਾਂ ਦੇ ਇਨਕਾਰ ਦੇ ਬਾਵਜੂਦ, ਭਾਜਪਾ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਤੋਂ ਮੁਆਫ਼ੀ ਅਤੇ ਅਸਤੀਫ਼ੇ ਦੀ ਮੰਗ ਕੀਤੀ। ਆਤਿਸ਼ੀ ਨੇ ਅਧਿਕਾਰਤ ਤੌਰ ‘ਤੇ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਸਿੱਖ ਗੁਰੂਆਂ ਬਾਰੇ ਕੋਈ ਅਪਮਾਨਜਨਕ ਟਿੱਪਣੀ ਨਹੀਂ ਕੀਤੀ।

Related posts

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅਕਸ਼ੇ ਪਾਤਰਾ ਦਾ 5 ਅਰਬਵਾਂ ਭੋਜਨ ਪਰੋਸਿਆ

Current Updates

ਪ੍ਰਯਾਗਰਾਜ ’ਚ ਮਾਘ ਮੇਲੇ ਦਾ ਆਗਾਜ਼: ਕੜਾਕੇ ਦੀ ਠੰਢ ’ਚ ਲੱਖਾਂ ਸ਼ਰਧਾਲੂਆਂ ਨੇ ਸੰਗਮ ’ਚ ਲਾਈ ਪਵਿੱਤਰ ਡੁਬਕੀ

Current Updates

ਰਵਨੀਤ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

Current Updates

Leave a Comment