November 10, 2026
ਖਾਸ ਖ਼ਬਰਪੰਜਾਬਰਾਸ਼ਟਰੀ

ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਮੌਜੂਦਾ ‘ਆਪ’ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਮੌਜੂਦਾ 'ਆਪ' ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਬਾਘਾ ਪੁਰਾਣਾ: ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਮੌਜੂਦਾ ‘ਆਪ’ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਰਵਿੰਦਰ ਸਿੰਘ ਹੈਪੀ ਨੂੰ ਅੱਜ ਸਵੇਰੇ ਬਾਘਾ ਪੁਰਾਣਾ ਵਿਚ ਅਣਪਛਾਤਿਆਂ ਨੇ ਗੋਲੀਆਂ ਮਾਰੀਆਂ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਤਕਰੀਬਨ ਪੰਜ ਛੇ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰਕੇ ਮੌਜੂਦਾ ਸਰਪੰਚ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ, ਮੌਕੇ ‘ਤੇ ਪਹੁੰਚੀ ਪੁਲਿਸ ਨੇ ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਚੱਲਦਿਆਂ ਦਮ ਤੋੜ ਦਿੱਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਮੋਗਾ ਨੇ ਕਿਹਾ ਕਿ ਇਹ ਮਾਮਲਾ ਆਪਸੀ ਰੰਜਿਸ਼ ਦਾ ਜਾਪਦਾ ਹੈ ਅਤੇ ਪੁਲਿਸ ਵੱਲੋਂ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਪਹਿਚਾਣ ਕਰ ਲਈ ਗਈ ਹੈ। ਪੁਲਿਸ ਵੱਲੋਂ ਪਾਰਟੀਆਂ ਬਣਾ ਕੇ ਛਾਪੇਮਾਰੀ ਕਰਕੇ ਉਹਨਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

Related posts

ਟਰਾਂਸਪੋਰਟ ਮੰਤਰੀ ਵੱਲੋਂ ਮੀਟਿੰਗ ਦਾ ਸੱਦਾ ਮਿਲਣ ਮਗਰੋਂ ਰੋਡਵੇਜ਼ ਤੇ PRTC ਕਾਮਿਆਂ ਦੀ ਤਿੰਨ ਰੋਜ਼ਾ ਹੜਤਾਲ ਮੁਲਤਵੀ

Current Updates

ਫਗਵਾੜਾ-ਜਲੰਧਰ ਹਾਈਵੇਅ ’ਤੇ ਦੇਰ ਰਾਤ ਵਾਹਨਾਂ ਦੀ ਟੱਕਰ; ਇਕ ਵਿਦਿਆਰਥੀ ਦੀ ਮੌਤ, ਕਈ ਹੋਰ ਜ਼ਖ਼ਮੀ

Current Updates

ਵੀਕੈਂਡ ‘ਤੇ ਸੰਨੀ ਪਾਜੀ ਨੇ ਸਰਹੱਦ ਪਾਰ ਮਚਾਇਆ ‘ਗਦਰ’, ਦੁਨੀਆ ਭਰ ‘ਚ ਫਿਲਮ ‘ਤੇ ਹੋਈ ਨੋਟਾਂ ਦੀ ਬਾਰਿਸ਼

Current Updates

Leave a Comment