April 28, 2026
ਖਾਸ ਖ਼ਬਰਪੰਜਾਬਰਾਸ਼ਟਰੀ

ਮਹਿਲਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਮੀਟਿੰਗ ਦਾ ਆਯੋਜਨ

ਮਹਿਲਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਮੀਟਿੰਗ ਦਾ ਆਯੋਜਨ

ਪਟਿਆਲਾ- ਪੰਜਾਬੀ ਵਿਕੀਮੀਡੀਆ ਯੂਜ਼ਰ ਗਰੁੱਪ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਪਟਿਆਲਾ ਬੁੱਕ ਹਾਊਸ ਵਿਖੇ ਕੀਤਾ ਗਿਆ, ਜਿਸ ਦਾ ਉਦੇਸ਼ ਡਿਜ਼ੀਟਲ ਮੰਚਾਂ ‘ਤੇ ਮਹਿਲਾਵਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਇਸਤਰੀਆਂ ਨਾਲ ਸੰਬੰਧਿਤ ਵਿਸ਼ਿਆਂ ਨੂੰ ਵਿਕੀਮੀਡੀਆ ਦੇ ਵੱਖ-ਵੱਖ ਪ੍ਰੋਜੈਕਟਾਂ ਵਿੱਚ ਵਧਾਉਣਾ ਸੀ। ਮੀਟਿੰਗ ਦੀ ਅਗਵਾਈ ਸੀਨੀਅਰ ਵਿਕੀਮੀਡੀਅਨ ਤਮਨਪ੍ਰੀਤ ਕੌਰ ਵੱਲੋਂ ਕੀਤੀ ਗਈ।
ਇਸ ਮੌਕੇ ਮੋਟੀਵੇਸ਼ਨਲ ਸਪੀਕਰ ਪ੍ਰਿੰਸੀਪਲ ਰਿਪਨਜੋਤ ਕੌਰ ਸੋਨੀ ਬੱਗਾ ਅਤੇ ਪ੍ਰਸਿੱਧ ਲੇਖਿਕਾ ਡਾ. ਅਸ਼ਵਿੰਦਰ ਕੌਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਉਨ੍ਹਾਂ ਨੇ ਮਹਿਲਾਵਾਂ ਦੀ ਸਿੱਖਿਆ, ਸਮਾਜਿਕ ਜਾਗਰੂਕਤਾ ਅਤੇ ਡਿਜ਼ੀਟਲ ਪਲੇਟਫਾਰਮਾਂ ‘ਤੇ ਵਧ ਰਹੀ ਭੂਮਿਕਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਗਿਆਨ ਦੀ ਸਿਰਜਣਾ ਅਤੇ ਗਿਆਨ ਸਾਂਝਾ ਕਰਨ ਵਾਲੇ ਮੰਚਾਂ ਨਾਲ ਮਹਿਲਾਵਾਂ ਦਾ ਜੁੜਨਾ ਬਹੁਤ ਜ਼ਰੂਰੀ ਹੈ, ਤਾਂ ਜੋ ਸਮਾਜ ਦੇ ਹਰ ਵਰਗ ਦੀ ਆਵਾਜ਼ ਨੂੰ ਵਿਸ਼ਵ ਪੱਧਰ ‘ਤੇ ਸਹੀ ਤਰੀਕੇ ਨਾਲ ਦਰਜ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਵਿਕੀਪੀਡੀਆ, ਵਿਕੀਸਰੋਤ, ਵਿਕੀਕਾਮਨਜ਼ ਅਤੇ ਵਿਕੀਮੀਡੀਆ ਫਾਉਂਡੇਸ਼ਨ ਦੇ ਹੋਰ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਕਤਾਵਾਂ ਵੱਲੋਂ ਭਾਗੀਦਾਰਾਂ ਨੂੰ ਦੱਸਿਆ ਗਿਆ ਕਿ ਇਹ ਮੰਚ ਸਿਰਫ਼ ਜਾਣਕਾਰੀ ਪ੍ਰਾਪਤ ਕਰਨ ਲਈ ਹੀ ਨਹੀਂ, ਸਗੋਂ ਜਾਣਕਾਰੀ ਬਣਾਉਣ ਅਤੇ ਸੰਪਾਦਿਤ ਕਰਨ ਲਈ ਵੀ ਮਹੱਤਵਪੂਰਨ ਹਨ। ਖ਼ਾਸ ਤੌਰ ‘ਤੇ ਇਸ ਗੱਲ ਉੱਤੇ ਜ਼ੋਰ ਦਿੱਤਾ ਗਿਆ ਕਿ ਮਹਿਲਾਵਾਂ ਨਾਲ ਜੁੜੇ ਵਿਸ਼ਿਆਂ, ਉਨ੍ਹਾਂ ਦੀਆਂ ਉਪਲਬਧੀਆਂ, ਇਤਿਹਾਸ ਅਤੇ ਯੋਗਦਾਨ ਨੂੰ ਵਿਕੀਮੀਡੀਆ ਪ੍ਰੋਜੈਕਟਾਂ ਵਿੱਚ ਹੋਰ ਵੱਧ ਦਰਜ ਕੀਤਾ ਜਾਣਾ ਚਾਹੀਦਾ ਹੈ।
ਤਮਨਪ੍ਰੀਤ ਕੌਰ ਨੇ ਕਿਹਾ ਕਿ ਡਿਜ਼ੀਟਲ ਯੁੱਗ ਵਿੱਚ ਮਹਿਲਾਵਾਂ ਦੀ ਸਰਗਰਮ ਭਾਗੀਦਾਰੀ ਨਾਲ ਨਾ ਸਿਰਫ਼ ਗਿਆਨ ਦੇ ਖਜ਼ਾਨੇ ਨੂੰ ਵਧਾਇਆ ਜਾ ਸਕਦਾ ਹੈ, ਸਗੋਂ ਸਮਾਜ ਵਿੱਚ ਲਿੰਗ ਸਮਾਨਤਾ ਦੇ ਵਿਚਾਰ ਨੂੰ ਵੀ ਮਜ਼ਬੂਤੀ ਮਿਲਦੀ ਹੈ। ਤਮਨਪ੍ਰੀਤ ਨੇ ਭਾਗੀਦਾਰਾਂ ਨੂੰ ਵਿਕੀਮੀਡੀਆ ਦੇ ਵੱਖ-ਵੱਖ ਪ੍ਰੋਜੈਕਟਾਂ ਨਾਲ ਜੁੜਨ ਅਤੇ ਇਸਤਰੀਆਂ ਨਾਲ ਸੰਬੰਧਿਤ ਵਿਸ਼ਿਆਂ ‘ਤੇ ਲੇਖ ਤਿਆਰ ਕਰਨ ਲਈ ਪ੍ਰੇਰਿਤ ਕੀਤਾ।
ਅੰਮ੍ਰਿਤਪਾਲ ਕੌਰ ਅਮਨ ਨੇ ਮੀਟਿੰਗ ਵਿੱਚ ਹਾਜ਼ਰ ਮਹਿਲਾਵਾਂ ਦੀ ਡਿਜ਼ੀਟਲ ਖੇਤਰ ਵਿੱਚ ਵਧ ਰਹੀ ਭੂਮਿਕਾ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨਵੀਂ ਪੀੜ੍ਹੀ ਨੂੰ ਵੀ ਗਿਆਨ-ਸਿਰਜਣਾ ਨਾਲ ਜੁੜਨ ਲਈ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਜਾਣਕਾਰੀ ਵਧਾਉਣ ਵਾਲੀਆਂ ਪ੍ਰੇਰਕ ਮੀਟਿੰਗਾਂ ਦਾ ਆਯੋਜਨ ਕਰਦੇ ਰਹਿਣ ਦੀ ਲੋੜ ‘ਤੇ ਜ਼ੋਰ ਦਿੱਤਾ। ਤਰਨ ਗੋਸਵਾਮੀ ਵੱਲੋਂ ਮੀਟਿੰਗ ਵਿੱਚ ਸ਼ਾਮਲ ਮੈਂਬਰਾਂ ਅਤੇ ਮੀਟਿੰਗ ਲਈ ਸਥਾਨ ਉਪਲਬਧ ਕਰਵਾਉਣ ਲਈ ਪਟਿਆਲਾ ਬੁੱਕ ਹਾਊਸ ਦੇ ਪ੍ਰਬੰਧਕ ਗੁਰਦੀਪ ਕਾਫ਼ਰ ਦਾ ਧੰਨਵਾਦ ਕੀਤਾ ਗਿਆ। ਮੀਟਿੰਗ ਵਿੱਚ ਚਰਨ ਗਿੱਲ, ਸਤਦੀਪ ਗਿੱਲ, ਸੋਨੀਆ ਨੋਹਰਾ, ਜੈਸਮੀਨ ਗੋਸਵਾਮੀ, ਹਰਮਨ ਕੌਰ, ਅੰਸ਼ਪ੍ਰੀਤ ਕੌਰ, ਨਿਰਮਲ ਕੌਰ ਵੀ ਸ਼ਾਮਲ ਹੋਏ।

Related posts

ਖੁਦ ਨੂੰ ਛਾਣ-ਬੀਨ ਤੋਂ ‘ਬਚਾਉਣ’ ਦੀ ਕੋਸ਼ਿਸ਼ ’ਚ NDA ਸਰਕਾਰ: ਰਾਹੁਲ ਗਾਂਧੀ

Current Updates

ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਉਣ ’ਚ ਸਫਲ ਹੋਈ ਮੁੱਖ ਮੰਤਰੀ ਦੀ ‘ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ’, ਇਕ ਸਾਲ ਵਿਚ 300 ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜੇਲ੍ਹ ਭੇਜਿਆ

Current Updates

ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

Current Updates

Leave a Comment