August 10, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਵਿਧਾਨ ਸਭਾ ’ਚ ਗੈਸ ਦੀ ਕਿੱਲਤ ’ਤੇ ਹੰਗਾਮਾ

ਪੰਜਾਬ ਵਿਧਾਨ ਸਭਾ ’ਚ ਗੈਸ ਦੀ ਕਿੱਲਤ ’ਤੇ ਹੰਗਾਮਾ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਖ਼ਰੀ ਦਿਨ ਅੱਜ ਗੈਸ ਸਿਲੰਡਰਾਂ ਦੀ ਕਿੱਲਤ ਦੇ ਮੁੱਦੇ ਨੂੰ ਲੈ ਕੇ ਕਾਫ਼ੀ ਹੰਗਾਮੇ ਭਰਿਆ ਰਿਹਾ। ਸਿਫ਼ਰ ਕਾਲ (Zero Hour) ਦੌਰਾਨ ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਵਿੱਚ ਰਸੋਈ ਗੈਸ ਦੀ ਭਾਰੀ ਕਿੱਲਤ ਦਾ ਮੁੱਦਾ ਚੁੱਕਦਿਆਂ ਮੰਗ ਕੀਤੀ ਕਿ ਆਮ ਲੋਕਾਂ ਨੂੰ ਤੁਰੰਤ ਸਿਲੰਡਰ ਮੁਹੱਈਆ ਕਰਵਾਏ ਜਾਣ। ਇਸ ਮੁੱਦੇ ’ਤੇ ਚਰਚਾ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸੇਧੇ। ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਵੱਧ ਵਿਦੇਸ਼ ਦੌਰੇ ਕੀਤੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਵਿਦੇਸ਼ ਨੀਤੀ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਪਤਾ ਨਹੀਂ ਪ੍ਰਧਾਨ ਮੰਤਰੀ ਕਿਹੜੀਆਂ ਫਾਈਲਾਂ ਦੇ ਦਬਾਅ ਹੇਠ ਅਮਰੀਕਾ ਅੱਗੇ ਝੁਕੇ ਹਨ।

ਇਸ ਦੌਰਾਨ ਸਦਨ ਵਿੱਚ ਮਾਹੌਲ ਇੰਨਾ ਗਰਮਾ ਗਿਆ ਕਿ ‘ਆਪ’ ਵਿਧਾਇਕਾਂ ਨੇ ਸਦਨ ਦੇ ਅੰਦਰ ਹੀ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕਾਂ ਨੂੰ ਵਾਰ-ਵਾਰ ਸ਼ਾਂਤ ਹੋਣ ਅਤੇ ਆਪਣੀਆਂ ਸੀਟਾਂ ’ਤੇ ਬੈਠਣ ਦੀ ਅਪੀਲ ਕੀਤੀ, ਪਰ ਵਿਧਾਇਕਾਂ ਦਾ ਜੋਸ਼ ਠੰਢਾ ਨਹੀਂ ਹੋਇਆ। ਵਿਧਾਇਕਾਂ ਵੱਲੋਂ ਪ੍ਰਦਰਸ਼ਨ ਜਾਰੀ ਰੱਖਣ ਅਤੇ ਲਗਾਤਾਰ ਹੋ ਰਹੀ ਨਾਅਰੇਬਾਜ਼ੀ ਕਾਰਨ ਸਪੀਕਰ ਨੇ ਸਦਨ ਦੀ ਕਾਰਵਾਈ 20 ਮਿੰਟ ਲਈ ਮੁਲਤਵੀ ਕਰ ਦਿੱਤੀ। ਜ਼ਿਕਰਯੋਗ ਹੈ ਕਿ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਗਲ਼ਾਂ ਵਿੱਚ ਤਖ਼ਤੀਆਂ ਪਾ ਕੇ ਇਸੇ ਮੁੱਦੇ ’ਤੇ ਰੋਸ ਪ੍ਰਗਟਾਇਆ ਸੀ।

ਦੂਜੇ ਪਾਸੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਅੱਜ ਪ੍ਰਸ਼ਨ ਕਾਲ ਦੌਰਾਨ ਬੇਅਦਬੀ ਮਾਮਲਿਆਂ ਵਿੱਚ ਸਖ਼ਤ ਸਜ਼ਾਵਾਂ ਵਾਲੇ ਕਾਨੂੰਨ ਨੂੰ ਲੈ ਕੇ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ। ਬਾਜਵਾ ਨੇ ਸਦਨ ਦਾ ਧਿਆਨ ਖਿੱਚਦਿਆਂ ਦੱਸਿਆ ਕਿ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦੀ ਮੰਗ ਨੂੰ ਲੈ ਕੇ ਗੁਰਜੀਤ ਸਿੰਘ ਖਾਲਸਾ ਪਿਛਲੇ ਕਰੀਬ ਡੇਢ ਸਾਲ ਤੋਂ 400 ਫੁੱਟ ਉੱਚੇ ਟਾਵਰ ’ਤੇ ਚੜ੍ਹੇ ਹੋਏ ਹਨ, ਪਰ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।

ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਕਰੀਬ ਅੱਠ ਮਹੀਨੇ ਪਹਿਲਾਂ ਇਹ ਮਾਮਲਾ ‘ਸਿਲੈਕਟ ਕਮੇਟੀ’ (Select Committee) ਨੂੰ ਸੌਂਪਿਆ ਗਿਆ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਹਾਲੇ ਤੱਕ ਇਸ ਬਾਰੇ ਕੋਈ ਪ੍ਰਗਤੀ ਸਾਹਮਣੇ ਨਹੀਂ ਆਈ। ਉਨ੍ਹਾਂ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਇਸ ਅਹਿਮ ਕਾਨੂੰਨ ਨੂੰ ਲੈ ਕੇ ਮਾਮਲਾ ਅਜੇ ਤੱਕ ‘ਤਨ-ਪਤਣ’ ਨਹੀਂ ਲੱਗਿਆ। ਬਾਜਵਾ ਨੇ ਪੁਰਜ਼ੋਰ ਮੰਗ ਕੀਤੀ ਕਿ ਅੱਜ ਸੈਸ਼ਨ ਦੀ ਸਮਾਪਤੀ ਤੋਂ ਪਹਿਲਾਂ-ਪਹਿਲਾਂ ਪੰਜਾਬ ਸਰਕਾਰ ਇਸ ਪ੍ਰਸਤਾਵਿਤ ਕਾਨੂੰਨ ਦੀ ਮੌਜੂਦਾ ਸਥਿਤੀ ਬਾਰੇ ਸਦਨ ਵਿੱਚ ਸਥਿਤੀ ਸਪੱਸ਼ਟ ਕਰੇ।

Related posts

ਕਾਰਾਂ ਦੀ ਆਹਮੋ-ਸਾਹਮਣੀ ਟੱਕਰ ਦੌਰਾਨ 3 ਮੌਤਾਂ

Current Updates

ਸ਼ੇਰਾਂਵਾਲੀ ਭਾਖੜਾ ਨਹਿਰ ਵਿੱਚ ਦੋ ਥਾਵਾਂ ’ਤੇ ਪਾੜ ਪਿਆ, 100 ਏਕੜ ਵਿੱਚ ਖੜੀ ਫ਼ਸਲ ਦਾ ਨੁਕਸਾਨ

Current Updates

ਰਜਤ ਸ਼ਰਮਾ ਵੱਲੋਂ ਮਾਣਹਾਨੀ ਦੇ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਨੇ ਕਾਂਗਰਸੀ ਆਗੂਆਂ ਨੂੰ ਸੰਮਨ ਜਾਰੀ ਕੀਤੇ

Current Updates

Leave a Comment