September 25, 2026
ਖਾਸ ਖ਼ਬਰਪੰਜਾਬਰਾਸ਼ਟਰੀ

ਤਾਪਮਾਨ ਦੇ ਡਿੱਗਣ ਨਾਲ ਬਿਜਲੀ ਦੀ ਮੰਗ ਡਿੱਗੀ

ਤਾਪਮਾਨ ਦੇ ਡਿੱਗਣ ਨਾਲ ਬਿਜਲੀ ਦੀ ਮੰਗ ਡਿੱਗੀ

ਪਟਿਆਲਾ- ਮੌਸਮ ਬਦਲਣ ਤੇ ਤਾਪਮਾਨ ਵਿੱਚ ਗਿਰਾਵਟ ਆਉਣ ਮਗਰੋਂ ਪੰਜਾਬ ਵਿੱਚ ਬਿਜਲੀ ਦੀ ਮੰਗ ਜੋ ਇਸ ਮਹੀਨੇ ਦੇ ਸ਼ੁਰੂ ਵਿੱਚ ਲਗਪਗ 11,400 ਮੈਗਾਵਾਟ ਸੀ, ਤੋਂ ਘਟ ਕੇ ਲਗਪਗ 5,500 ਮੈਗਾਵਾਟ ਰਹਿ ਗਈ ਹੈ। ਉੱਥੇ ਹੀ ਅਗਲੇ ਕੁਝ ਦਿਨਾਂ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਕਾਰਨ ਮੰਗ ਘੱਟ ਰਹਿਣ ਦੇ ਆਸਾਰ ਹਨ। ਇਸ ਤੋਂ ਪਹਿਲਾਂ 4 ਮਾਰਚ ਨੂੰ ਸਰਕਾਰੀ ਦਫਤਰਾਂ ਅਤੇ ਬੈਂਕਾਂ ਦੀ ਛੁੱਟੀ ਹੋਣ ਦੇ ਬਾਵਜੂਦ ਬਿਜਲੀ ਦੀ ਮੰਗ 11,400 ਮੈਗਾਵਾਟ ਤੋਂ ਪਾਰ ਹੋ ਗਈ ਸੀ। ਹਾਲਾਂਕਿ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ਉੱਤੇ ਪਏ ਮੀਂਹ ਕਰਕੇ ਮੰਗ ਵਿੱਚ ਕਾਫ਼ੀ ਕਮੀ ਆਈ ਹੈ, ਜਿਸ ਕਰਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ ਐੱਸ ਪੀ ਸੀ ਐੱਲ ) ਨੂੰ ਵੀ ਸੁੱਖ ਦਾ ਸਾਹ ਆਇਆ ਹੈ। ਪੀ ਐੱਸ ਪੀ ਸੀ ਐੱਲ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਫਰਵਰੀ ਦੇ ਅਖੀਰ ਤੋਂ ਮਾਰਚ ਦੇ ਅੱਧ ਤੱਕ ਤਾਪਮਾਨ ਵਿੱਚ ਅਚਾਨਕ ਵਾਧਾ ਚਿੰਤਾਜਨਕ ਸੀ, ਕਿਉਂਕਿ ਮੰਗ ਆਮ ਨਾਲੋਂ ਬਹੁਤ ਪਹਿਲਾਂ 11,000 ਮੈਗਾਵਾਟ ਨੂੰ ਪਾਰ ਕਰ ਗਈ ਸੀ। ਪਿਛਲੇ ਸਾਲਾਂ ਵਿੱਚ ਤਾਪਮਾਨ ਦਾ ਅਜਿਹਾ ਪੱਧਰ ਆਮ ਤੌਰ ‘ਤੇ ਸਿਰਫ ਮਾਰਚ ਦੇ ਅੰਤ ਵਿੱਚ ਵੇਖਿਆ ਜਾਂਦਾ ਸੀ।

ਆਲ ਇੰਡੀਆ ਪਾਵਰ ਇੰਜਨੀਅਰਜ਼ ਫੈਡਰੇਸ਼ਨ ਦੇ ਬੁਲਾਰੇ ਵੀ.ਕੇ. ਗੁਪਤਾ ਨੇ ਕਿਹਾ, “ਅਚਾਨਕ ਬਿਜਲੀ ਦੀ ਮੰਗ ਬਹੁਤ ਘੱਟ ਹੋ ਜਾਣ ਨਾਲ ਬਿਜਲੀ ਪ੍ਰਣਾਲੀ (ਗਰਿੱਡ) ਅਸਥਿਰ ਹੋ ਸਕਦੀ ਹੈ, ਜੋ ਖਤਰਨਾਕ ਹੁੰਦਾ ਹੈ ਅਤੇ ਇਸ ਮਾਮਲੇ ਵਿੱਚ ਪੀ ਐੱਸ ਪੀ ਸੀ ਐੱਲ ਦੇ ਇੰਜੀਨੀਅਰ ਸਥਿਤੀ ਨੂੰ ਕਾਬੂ ਕਰਨ ਵਿੱਚ ਕਾਮਯਾਬ ਰਹੇ ਹਨ।” ਉਨ੍ਹਾਂ ਕਿਹਾ, “ਘਰੇਲੂ ਖਪਤਕਾਰਾਂ ਨੂੰ ਮੁਫਤ ਬਿਜਲੀ ਮਿਲਣ ਕਰਕੇ ਗਰਮੀ ਵਧਣ ਦੇ ਨਾਲ ਹੀ ਬਿਜਲੀ ਦੀ ਮੰਗ ਤੇਜ਼ੀ ਨਾਲ ਵਧ ਜਾਂਦੀ ਹੈ।” ਦੱਸ ਦਈਏ ਕਿ ਪੰਜਾਬ ਵਿੱਚ ਘਰੇਲੂ ਖਪਤਕਾਰਾਂ ਨੂੰ ਹਰ ਦੋ ਮਹੀਨਿਆਂ ਲਈ 600 ਯੂਨਿਟ ਮੁਫਤ ਬਿਜਲੀ ਮਿਲਦੀ ਹੈ। ਪੀ ਐੱਸ ਪੀ ਸੀ ਐੱਲ ਇਸ ਸਮੇਂ 85 ਲੱਖ ਤੋਂ ਵਧ ਪਰਿਵਾਰਾਂ ਸਮੇਤ 1.17 ਕਰੋੜ ਤੋਂ ਵਧ ਖਪਤਕਾਰਾਂ ਨੂੰ ਬਿਜਲੀ ਪ੍ਰਦਾਨ ਕਰ ਰਿਹਾ ਹੈ।

Related posts

ਸਾਲਾ-ਸਾਲੀ ਕਹਿਣਾ ਮਲਵੱਈਆਂ ਦੀ ਭਾਸ਼ਾ ‘ਚ ਸ਼ਾਮਲ, ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਅਕਾਲੀ ਆਗੂ ਕਰਵਾ ਰਹੇ ਮੇਰੀ ਕਿਰਦਾਰਕੁਸ਼ੀ

Current Updates

ਪੰਜਾਬ ਦੀਆਂ ਮੰਗਾਂ ਮੰਨਣ ਲਈ ਕੇਂਦਰ ਤਿਆਰ: ਬਿੱਟੂ

Current Updates

ਟੋਰਾਂਟੋ ਯੂਨੀਵਰਸਿਟੀ ਦੇ ਕੈਂਪਸ ਨੇੜੇ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

Current Updates

Leave a Comment