September 25, 2026
ਖਾਸ ਖ਼ਬਰਰਾਸ਼ਟਰੀ

ਬਦਲਦੇ ਹਾਲਾਤ ਵਿਚਾਲੇ PM Modi ਨੇ ਸੱਦੀ ਮੀਟਿੰਗ

ਬਦਲਦੇ ਹਾਲਾਤ ਵਿਚਾਲੇ PM Modi ਨੇ ਸੱਦੀ ਮੀਟਿੰਗ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਸ਼ਾਮ ਨੂੰ ਸੀਨੀਅਰ ਕੇਂਦਰੀ ਮੰਤਰੀਆਂ ਨਾਲ ਪੱਛਮੀ ਏਸ਼ੀਆ ਦੀ ਬਦਲਦੀ ਸਥਿਤੀ ਦੇ ਮੱਦੇਨਜ਼ਰ ਪੈਟਰੋਲੀਅਮ, ਬਿਜਲੀ ਅਤੇ ਖਾਦ ਖੇਤਰਾਂ ਉੱਤੇ ਪੈ ਰਹੇ ਅਸਰ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਕਰਨਗੇ। ਸੂਤਰਾਂ ਮੁਤਾਬਕ ਇਸ ਮੀਟਿੰਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣ ਹੈ ਕਿ ਪੂਰੇ ਦੇਸ਼ ਵਿੱਚ ਸਾਮਾਨ ਦੀ ਸਪਲਾਈ ਨਾ ਰੁਕੇ, ਚੀਜ਼ਾਂ ਲਿਆਉਣ-ਲਿਜਾਉਣ ਵਿੱਚ ਕੋਈ ਦਿੱਕਤ ਨਾ ਆਵੇ ਅਤੇ ਸਭ ਨੂੰ ਸਹੀ ਤਰੀਕੇ ਨਾਲ ਸਾਮਾਨ ਮਿਲਦਾ ਰਹੇ। ਸਰਕਾਰ ਇਸ ਦਿਸ਼ਾ ਵਿੱਚ ਪਹਿਲਾਂ ਹੀ ਕੰਮ ਕਰ ਰਹੀ ਹੈ। ਸਰਕਾਰ ਦੁਨੀਆ ਭਰ ਵਿੱਚ ਹੋ ਰਹੀਆਂ ਘਟਨਾਵਾਂ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ ਤਾਂ ਜੋ ਆਮ ਲੋਕਾਂ ਅਤੇ ਕਾਰੋਬਾਰਾਂ ਦਾ ਨੁਕਸਾਨ ਨਾ ਹੋਵੇ।featured-img
ਉੱਥੇ ਹੀ 12 ਮਾਰਚ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਪੱਛਮੀ ਏਸ਼ੀਆ ਵਿੱਚ ਜੰਗ ਨੇ ਆਲਮੀ ਊਰਜਾ ਸੰਕਟ ਪੈਦਾ ਕਰ ਦਿੱਤਾ ਹੈ, ਜੋ ਸਾਡੇ ਦੇਸ਼ ਲਈ ਇੱਕ ਪ੍ਰੀਖਿਆ ਦੀ ਘੜੀ ਹੈ। ਇਸ ਦਾ ਸਾਹਮਣਾ ਕਰਨ ਲਈ ਸ਼ਾਂਤੀ, ਹੌਸਲੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕੇਂਦਰ ਸਰਕਾਰ ਆਲਮੀ ਸਪਲਾਈ ਚੇਨਾਂ ਵਿੱਚ ਪੈਦਾ ਹੋਈਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨੇ 28 ਫਰਵਰੀ ਨੂੰ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ ‘ਤੇ ਹਮਲਾ ਕਰਨ ਨਾਲ ਸ਼ੁਰੂ ਹੋਏ ਪੱਛਮੀ ਏਸ਼ੀਆ ਸੰਘਰਸ਼ ਤੋਂ ਬਾਅਦ ਕਈ ਆਲਮੀ ਆਗੂਆਂ ਨਾਲ ਗੱਲਬਾਤ ਕੀਤੀ ਹੈ।

Related posts

ਆਈਸੀਸੀ ਨੇ ਅਰਸ਼ਦੀਪ ਨੂੰ ਸਾਲ ਦਾ ਸਰਬੋਤਮ ਟੀ-20 ਕ੍ਰਿਕਟਰ ਐਲਾਨਿਆ

Current Updates

ਟੈਰਿਫ ਯੁੱਧ ਟਰੰਪ ਨੇ ਕੈਨੇਡਾ, ਮੈਕਸਿਕੋ ਤੇ ਚੀਨ ’ਤੇ ਕਰੜੇ ਟੈਕਸ ਲਾਏ

Current Updates

ਮੋਦੀ ਸਰਕਾਰ ਪੂਰੀ ਤਰ੍ਹਾਂ ਕਿਸਾਨ ਹਿਤੈਸ਼ੀ, PM-KISAN ਯੋਜਨਾ ਨੂੰ ਅਗਲੇ 5 ਸਾਲਾਂ ਲਈ ਵਧਾਉਣਾ ਇੱਕ ਇਤਿਹਾਸਕ ਫ਼ੈਸਲਾ

Current Updates

Leave a Comment