September 28, 2026
ਖਾਸ ਖ਼ਬਰਪੰਜਾਬਰਾਸ਼ਟਰੀ

Amritsar Police ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਕੀਤੀ ਬਰਾਮਦ

Amritsar Police ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਕੀਤੀ ਬਰਾਮਦ

ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਨਾਕਾਬੰਦੀ ਦੌਰਾਨ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ, ਜਿਸ ਵਿੱਚ 9 ਐੱਮ ਐੱਮ ਦੀਆ 2 ਸਬ-ਮਸ਼ੀਨ ਗਨ ਅਤੇ ਇੱਕ ਖਾਲੀ ਮੈਗਜ਼ੀਨ ਸ਼ਾਮਲ ਹੈ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਵੱਲੋਂ ਐਕਸ ਉੱਤੇ ਪੋਸਟ ਰਾਹੀਂ ਕੀਤਾ ਗਿਆ ਹੈ। ਇਸ ਬਰਾਮਦਗੀ ਨੂੰ ਇੱਕ ਵੱਡੀ ਸਫ਼ਲਤਾ ਆਖਦਿਆਂ ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਇਸ ਖੇਪ ਦਾ ਸਬੰਧ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨਾਲ ਹੈ ਜੋ ਕਿ ਪੰਜਾਬ ਵਿੱਚ ਅਪਰਾਧਿਕ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰ ਰਿਹਾ ਹੈ। ਇਹ ਖੇਪ ਵੀ ਅਜਿਹੇ ਕੰਮਾਂ ਲਈ ਵਰਤੀ ਜਾਣੀ ਸੀ। ਇਸ ਸੰਬੰਧ ਵਿੱਚ ਅਸਲਾ ਐਕਟ ਦੀਆਂ ਸੰਬੰਧਤ ਧਾਰਾਵਾਂ ਤਹਿਤ ਅੰਮ੍ਰਿਤਸਰ ਦੇ ਪੁਲੀਸ ਥਾਣੇ ਛੇਹਰਟਾ ਵਿਖੇ ਇੱਕ ਐੱਫ ਆਈ ਆਰ ਦਰਜ ਕੀਤੀ ਗਈ ਹੈ। ਫਰਾਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਆਖਿਆ ਕਿ ਪੰਜਾਬ ਪੁਲੀਸ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਸੰਗਠਿਤ ਅਪਰਾਧ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਰੁੱਧ ਆਪਣੀ ਜ਼ੀਰੋ-ਟੋਲਰੈਂਸ ਨੀਤੀ ਲਈ ਵਚਨਬੱਧ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦੇਣ ਲਈ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਜਲਦੀ ਹੀ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

Related posts

ਸੜਕ ਹਾਦਸੇ ਚ ਨਵੇਂ-ਵਿਆਹੇ ਜੋੜੇ ਸਮੇਤ 4 ਦੀ ਮੌਤ

Current Updates

ਮੀਤ ਹੇਅਰ ਵੱਲੋਂ ਚਾਈਨਾ ਡੋਰ ਦੀ ਪਾਬੰਦੀ ਦੇ ਆਦੇਸ਼ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼

Current Updates

ਕੁਨਾਲ ਕਾਮਰਾ ਵਿਵਾਦ: ਸ਼ਿਵ ਸੈਨਾ ਯੁਵਾ ਸਮੂਹ ਦੇ 11 ਮੈਂਬਰ ਗ੍ਰਿਫ਼ਤਾਰ

Current Updates

Leave a Comment