September 28, 2026
ਖਾਸ ਖ਼ਬਰਪੰਜਾਬਰਾਸ਼ਟਰੀ

ਐਸਜੀਪੀਸੀ ਬਜਟ ਸੈਸ਼ਨ: ਸਾਲ 2026-27 ਲਈ ਸ਼੍ਰੋਮਣੀ ਕਮੇਟੀ ਦਾ 1487.41 ਕਰੋੜ ਦਾ ਬਜਟ ਪਾਸ

ਐਸਜੀਪੀਸੀ ਬਜਟ ਸੈਸ਼ਨ: ਸਾਲ 2026-27 ਲਈ ਸ਼੍ਰੋਮਣੀ ਕਮੇਟੀ ਦਾ 1487.41 ਕਰੋੜ ਦਾ ਬਜਟ ਪਾਸ

ਅੰਮ੍ਰਿਤਸਰ- ਸਿੱਖਾਂ ਦੀ ਮਿੰਨੀ ਸੰਸਦ ਵਜੋਂ ਜਾਣੀ ਜਾਂਦੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਵਿੱਚ ਅੱਜ ਸਾਲ 2026-27 ਲਈ 1487.41 ਕਰੋੜ ਰੁਪਏ ਦਾ ਅਨੁਮਾਨਤ ਬਜਟ ਪੇਸ਼ ਕੀਤਾ ਗਿਆ ਹੈ। ਜਿਸ ਨੂੰ ਬਜਟ ਇਜਲਾਸ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨ ਕਰਦਿਆਂ ਪਾਸ ਕੀਤਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਆਰੰਭ ਹੋਏ ਬਜਟ ਇਜਲਾਸ ਦੌਰਾਨ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਬਜ਼ਟ ਕੀਤਾ ਪੇਸ਼। ਇਸ ਵਿੱਤੀ ਸਾਲ ਦਾ ਬਜਟ ਪਿਛਲੇ ਸਾਲ ਨਾਲੋਂ 100.94 ਕਰੋੜ ਰੁਪਏ ਵੱਧ ਹੈ। ਪਿਛਲੇ ਵਿੱਤੀ ਸਾਲ ਦੌਰਾਨ ਲਗਪਗ 1386 ਕਰੋੜ ਰੁਪਏ ਦਾ ਬਜਟ ਪਾਸ ਹੋਇਆ ਸੀ। ਇਸ ਸਾਲ ਬਜਟ ਵਿੱਚ ਪਿਛਲੇ ਸਾਲ ਨਾਲੋਂ 7.28% ਵਾਧਾ ਦਰਜ ਕੀਤਾ ਗਿਆ ਹੈ। ਬਜਟ ਇਜਲਾਸ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਮੂਲ ਮੰਤਰ ਦਾ ਜਾਪ ਕੀਤਾ ਗਿਆ ਅਤੇ ਅਰਦਾਸ ਕੀਤੀ ਗਈ। ਬਜਟ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ,ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ ਵੀ ਸ਼ਾਮਿਲ ਸਨ।

ਇਸ ਦੌਰਾਨ ਜਨਰਲ ਹਾਊਸ ਵਿੱਚ ਕੁੱਝ ਮਤੇ ਵੀ ਪਾਸ ਕੀਤੇ ਗਏ ਹਨ ਜਿਨਾਂ ਵਿੱਚ ਜੇਲਾਂ ’ਚ ਬੰਦ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ, ਬੇਅਦਬੀਆਂ ਰੋਕਣ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਐਕਟ ਬਾਰੇ ਮੰਗ ਕੀਤੀ ਗਈ ਹੈ ਕਿ ਸਰਕਾਰ ਇਹ ਖਰੜਾ ਪਹਿਲਾਂ ਸੰਗਤ ਦੇ ਸਾਹਮਣੇ ਰੱਖੇ, ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਹੋਂਦ ਤੇ ਹੋ ਰਹੇ ਹਮਲਿਆਂ ਪ੍ਰਤੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਿੱਖ ਸੰਗਤ ਨੂੰ ਸੁਚੇਤ ਰਹਿਣ ਲਈ ਆਖਿਆ ਗਿਆ ਹੈ। ਇਸ ਤੋਂ ਪਹਿਲਾਂ ਇਜਲਾਸ ਵਿੱਚ ਸ਼ਾਮਿਲ ਵਿਰੋਧੀ ਧਿਰ ਦੇ ਮੈਂਬਰ ਮਿੱਠੂ ਸਿੰਘ ਕਾਹਣੇਕੇ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਵਧੇਰੇ ਦਿਨਾਂ ਦਾ ਹੋਣਾ ਚਾਹੀਦਾ ਹੈ ਤਾਂ ਜੋ ਇਸ ਵਿੱਚ ਵਿਸਥਾਰ ਪੂਰਵਕ ਬਜਟ ਨੂੰ ਵਿਚਾਰਿਆ ਜਾ ਸਕੇ।

Related posts

‘Jaiye Sajana’ ਦੀ ਮਕਬੂਲੀਅਤ ‘ਤੇ ਬੋਲੇ Satinder Sartaaj; ‘ਮੇਰਾ ਟੀਚਾ ਕੇਵਲ Bollywood ਤੱਕ ਸੀਮਤ ਨਹੀਂ’

Current Updates

IPL ਪੰਜਾਬ ਨੂੰ ਹਰਾ ਕੇ ਬੰਗਲੂਰੂ ਫਾਈਨਲ ’ਚ

Current Updates

ਬਿਹਾਰ ਚੋਣਾਂ ਤੋਂ ਪਹਿਲਾਂ ਐੱਨਡੀਏ ਦਾ ਸ਼ਕਤੀ ਪ੍ਰਦਰਸ਼ਨ; ਅਪਰੇਸ਼ਨ ਸਿੰਧੂਰ ਤੇ ਮਹਾਦੇਵ ਦਾ ਜਸ਼ਨ ਮਨਾਇਆ

Current Updates

Leave a Comment