September 28, 2026
ਖਾਸ ਖ਼ਬਰਪੰਜਾਬਰਾਸ਼ਟਰੀ

ਅਗਲੇ 24 ਘੰਟਿਆਂ ਦੌਰਾਨ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਅਲਰਟ

ਅਗਲੇ 24 ਘੰਟਿਆਂ ਦੌਰਾਨ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਅਲਰਟ
ਮੁਹਾਲੀ- ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (SDMA) ਨੇ ਅਗਲੇ 24 ਘੰਟਿਆਂ ਦੌਰਾਨ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਰੂਪਨਗਰ ਅਤੇ ਐੱਸ ਏ ਐੱਸ ਨਗਰ ਦੇ ਕੁਝ ਹਿੱਸਿਆਂ ਵਿੱਚ ਗਰਜ-ਚਮਕ ਦੇ ਨਾਲ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਜਤਾਉਂਦੇ ਹੋਏ ਅਲਰਟ ਜਾਰੀ ਕੀਤਾ ਹੈ।
ਪੰਜਾਬ SDMA ਦੇ ਅਧਿਕਾਰੀਆਂ ਨੇ ਅਲਰਟ ਵਿੱਚ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ 112 ‘ਤੇ ਕਾਲ ਕਰੋ। ਇਸ ਦੌਰਾਨ ਅੱਜ ਸਵੇਰ ਤੋਂ ਹੀ ਟ੍ਰਾਇਸਟੀ ਵਿੱਚ ਬੱਦਲਵਾਈ ਵਾਲਾ ਮਾਹੌਲ ਬਣਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਹੋਈ ਬਾਰਿਸ਼ ਕਾਰਨ ਟ੍ਰਾਇਸਟੀ ਦੇ ਤਾਪਮਾਨ ਵਿੱਚ ਵੀ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ।
ਪੰਜਾਬ ਵਿੱਚ ਮਾਰਚ ਮਹੀਨੇ ਦੇ ਅਖੀਰ ਵਿੱਚ ਮੀਂਹ ਪੈ ਰਿਹਾ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਪੰਜਾਬ ਦੇ ਜ਼ਿਆਦਾਰ ਇਲਾਕਿਆਂ ਵਿੱਚ ਤੜਕੇ ਤੋਂ ਰੁਕ-ਰੁਕ ਕੇ ਮੀਂਹ ਪਿਆ। ਮੀਂਹ ਕਰਕੇ ਲੋਕਾਂ ਨੇ ਅਤਿ ਦਾ ਗਰਮੀ ਤੋਂ ਮਾਮੂਲੀ ਰਾਹਤ ਮਹਿਸੂਸ ਕੀਤੀ, ਪਰ ਇਸ ਸਮੇਂ ਮੀਂਹ ਕਰਕੇ ਕਿਸਾਨਾਂ ਦੇ ਸਾਹ ਸੁੱਕ ਗਏ ਹਨ। ਮੀਂਹ ਦੇ ਨਾਲ ਚੱਲ ਰਹੀਆਂ ਤੇਜ਼ ਹਵਾਵਾਂ ਕਰਕੇ ਪਟਿਆਲਾ, ਸੰਗਰੂਰ, ਹੁਸ਼ਿਆਰਪੁਰ ਸਣੇ ਹੋਰ ਕਈ ਜ਼ਿਲ੍ਹਿਆਂ ਵਿੱਚ ਕਣਕ ਦੀਆਂ ਫਸਲਾਂ ਵਿੱਛ ਗਈਆਂ ਹਨ। ਇਸ ਦੇ ਨਾਲ ਹੀ ਸਰਦੁਲਗੜ੍ਹ ਤੇ ਹੋਰ ਕਈ ਇਲਾਕਿਆਂ ਵਿੱਚ ਗੜੇਮਾਰੀ ਹੋਈ ਸੀ, ਜਿਸ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸੂਬੇ ਵਿੱਚ ਐਤਵਾਰ ਨੂੰ ਮੀਂਹ ਕਰਕੇ 4.3 ਡਿਗਰੀ ਸੈਲਸੀਅਸ ਤੱਕ ਪਾਰਾ ਡਿੱਗ ਗਿਆ ਸੀ।ਜਾਣਕਾਰੀ ਅਨੁਸਾਰ ਮੌਸਮ ਵਿੱਚ ਪੱਛਮੀ ਵਿਗਾੜ ਦੇ ਚਲਦਿਆਂ ਮੀਂਹ ਪਿਆ ਤੇ ਤੇਜ਼ ਹਵਾਵਾਂ ਕਰਕੇ ਪੱਕਣ ਕੰਢੇ ਪਹੁੰਚ ਚੁੱਕੀ ਕਣਕ ਦੀ ਫਸਲ ਦਾ ਝਾੜ ਘੱਟ ਸਕਦਾ ਹੈ। ਦੂਜੇ ਪਾਸੇ ਮੀਂਹ ਕਰਕੇ ਸੂਬੇ ਵਿੱਚ ਖਰਬੂਜ਼ਾ, ਖੀਰਾ ਤੇ ਹੋਰ ਗਰਮੀ ਦੇ ਫਲ ਤੇ ਸਬਜ਼ੀ ਦੀ ਫਸਲ ਕਰੰਡ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 30 ਤੇ 31 ਮਾਰਚ ਨੂੰ ਹਲਕਾ ਤੇ ਦਰਮਿਆਨਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੋਈ ਹੈ। ਇਸ ਲਈ ਮੌਸਮ ਵਿਭਾਗ ਨੇ 30 ਮਾਰਚ ਲਈ ਓਰੈਂਜ ਅਤੇ 31 ਮਾਰਚ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ, ਜੋ ਕਿ ਕਣਕ ਦੀ ਫ਼ਸਲ ਲਈ ਘਾਤਕ ਸਾਬਤ ਹੋ ਸਕਦਾ ਹੈ।

Related posts

ਮਨਰੇਗਾ ਕਾਮਿਆਂ ਵੱਲੋਂ ਆਵਾਜਾਈ ਠੱਪ

Current Updates

ਐਸ.ਜੀ.ਪੀ.ਸੀ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਅਪੀਲ ਕਰਦਾ ਆਪਣਾ ਮਤਾ ਰੱਦ

Current Updates

ਸਰਹੱਦ ਪਾਰੋਂ ਤਸਕਰੀ; ਹਥਿਆਰਾਂ ਸਣੇ 3 ਕਾਬੂ

Current Updates

Leave a Comment