September 28, 2026
ਖਾਸ ਖ਼ਬਰਪੰਜਾਬਰਾਸ਼ਟਰੀ

ਮੁਫ਼ਤ ਸਹੂਲਤਾਂ ਨਾਲ ਨਹੀਂ, ਸਿੱਖਿਆ ਨਾਲ ਖ਼ਤਮ ਹੋਵੇਗੀ ਗਰੀਬੀ

ਮੁਫ਼ਤ ਸਹੂਲਤਾਂ ਨਾਲ ਨਹੀਂ, ਸਿੱਖਿਆ ਨਾਲ ਖ਼ਤਮ ਹੋਵੇਗੀ ਗਰੀਬੀ

ਪਟਿਆਲਾ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਨੌਰ ਵਿਖੇ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਿਰਫ਼ ਮੁਫ਼ਤ ਦੀਆਂ ਸਹੂਲਤਾਂ ਜਾਂ ਰਿਆਇਤੀ ਕਾਰਡਾਂ ਨਾਲ ਗਰੀਬੀ ਅਤੇ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਹੀ ਉਹ ਇੱਕੋ-ਇੱਕ ਚਾਬੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਦੇ ਮੱਕੜਜਾਲ ਵਿੱਚੋਂ ਬਾਹਰ ਕੱਢ ਸਕਦੀ ਹੈ। ਮਾਨ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਲੋਕਾਂ ਦੇ ਟੈਕਸ ਦਾ ਇੱਕ-ਇੱਕ ਪੈਸਾ ਬੜੀ ਸਮਝਦਾਰੀ ਨਾਲ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਵਰਗੇ ਲੋਕ ਭਲਾਈ ਦੇ ਕੰਮਾਂ ’ਤੇ ਖਰਚ ਕਰ ਰਹੀ ਹੈ ਤਾਂ ਜੋ ਸੂਬੇ ਵਿੱਚ ਅਸਲ ਸਮਾਜਿਕ ਤਬਦੀਲੀ ਲਿਆਂਦੀ ਜਾ ਸਕੇ।

ਵਿਕਾਸ ਕਾਰਜਾਂ ਦਾ ਵੇਰਵਾ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ 87 ਕਰੋੜ ਰੁਪਏ ਦੀ ਲਾਗਤ ਵਾਲੇ ਸੜਕੀ ਪ੍ਰੋਜੈਕਟਾਂ ਅਤੇ 27 ਕਰੋੜ ਰੁਪਏ ਦੇ ਨਹਿਰੀ ਪਾਣੀ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ, ਜਿਸ ਨਾਲ 83 ਪਿੰਡਾਂ ਦੀ 40,066 ਏਕੜ ਜ਼ਮੀਨ ਨੂੰ ਸਿੰਚਾਈ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਕਾਨੂੰਨੀ ਲੜਾਈ ਲੜ ਕੇ ਹਰਿਆਣਾ ਤੋਂ ਭਾਖੜਾ ਨਹਿਰ ਦੇ ਪਾਣੀ ਵਿੱਚੋਂ ਪੰਜਾਬ ਦਾ ਬਣਦਾ 25 ਫੀਸਦੀ ਹਿੱਸਾ ਵਾਪਸ ਲਿਆ ਹੈ ਅਤੇ ਹੁਣ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਦਿਨ ਵੇਲੇ ਬਿਨਾਂ ਕਿਸੇ ਕਟੌਤੀ ਦੇ ਨਿਰੰਤਰ ਬਿਜਲੀ ਸਪਲਾਈ ਮਿਲ ਰਹੀ ਹੈ। ਵਿਰੋਧੀ ਧਿਰਾਂ ’ਤੇ ਨਿਸ਼ਾਨਾ ਸਾਧਦਿਆਂ ਮਾਨ ਨੇ ਕਿਹਾ ਕਿ ਮੌਕਾਪ੍ਰਸਤ ਆਗੂ ਅੱਜ ਬੌਖਲਾਏ ਹੋਏ ਹਨ ਕਿਉਂਕਿ ਉਨ੍ਹਾਂ ਦਾ ਏਜੰਡਾ ਸਿਰਫ਼ ਆਪਣੇ ਪਰਿਵਾਰਾਂ ਤੱਕ ਸੀਮਤ ਸੀ, ਜਦੋਂਕਿ ਮੌਜੂਦਾ ਸਰਕਾਰ ਲੋਕਾਂ ਦੀ ਜਵਾਬਦੇਹੀ ਤੈਅ ਕਰ ਰਹੀ ਹੈ।

Related posts

ਜੰਮੂ ਕਸ਼ਮੀਰ ਅਤੇ ਮਿਆਂਮਾਰ ’ਚ ਭੂਚਾਲ ਦੇ ਝਟਕੇ; ਰਿਕਟਰ ਪੈਮਾਨੇ ’ਤੇ ਤੀਬਰਤਾ 3.6

Current Updates

ਤੰਦਰੁਸਤ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ: ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ

Current Updates

ਲੇਹ ਹਿੰਸਾ: ਸੋਨਮ ਵਾਂਗਚੁਕ ਨੇ 15 ਦਿਨਾਂ ਦੀ ਭੁੱਖ ਹੜਤਾਲ ਕੀਤੀ ਖ਼ਤਮ

Current Updates

Leave a Comment