November 24, 2026
ਖਾਸ ਖ਼ਬਰਪੰਜਾਬਰਾਸ਼ਟਰੀ

ਬੇਅਦਬੀ ਵਿਰੋਧੀ ਕਾਨੂੰਨ ਸਮੇਂ ਦੀ ਲੋੜ: ਗਿਆਨੀ ਰਘਬੀਰ ਸਿੰਘ

ਬੇਅਦਬੀ ਵਿਰੋਧੀ ਕਾਨੂੰਨ ਸਮੇਂ ਦੀ ਲੋੜ: ਗਿਆਨੀ ਰਘਬੀਰ ਸਿੰਘ

ਸਮਾਣਾ- ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਸਮਾਣਾ ਦੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿੱਚ ਚੱਲ ਰਹੇ ਧਰਮ ਯੁੱਧ ਮੋਰਚੇ ਵਿੱਚ ਅੱਜ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਟਾਵਰ ਮੋਰਚੇ ਨੂੰ ਵੀ ਪੂਰਨ ਸਮਰਥਨ ਦਿੱਤਾ। ਉਨ੍ਹਾਂ ਨਾਲ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਸਾਬਕਾ ਵਿਧਾਇਕ ਨਿਰਮਲ ਸਿੰਘ ਵੀ ਮੌਜੂਦ ਸਨ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕੁਝ ਵਿਦਵਾਨ ਬੇਅਦਬੀ ਸਬੰਧੀ ਸਖ਼ਤ ਕਾਨੂੰਨ ਦੇ ਸਮਰਥਨ ਵਿੱਚ ਨਹੀਂ ਹਨ, ਜੇ ਸਖ਼ਤ ਕਾਨੂੰਨ ਬਣਦਾ ਹੈ ਤਾਂ ਇਹ ਘਟਨਾਵਾਂ ਰੁਕ ਸਕਦੀਆਂ ਹਨ। ਕਾਨੂੰਨ ਨਰਮ ਹੋਣ ਕਾਰਨ ਮੁਲਜ਼ਮ ਕਾਬੂ ਆਉਣ ਮਗਰੋਂ ਜਲਦੀ ਜ਼ਮਾਨਤ ’ਤੇ ਬਾਹਰ ਆ ਜਾਂਦੇ ਹਨ। ਭਾਈ ਗੁਰਜੀਤ ਸਿੰਘ ਖਾਲਸਾ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਕਰੀਬ 18 ਮਹੀਨਿਆਂ ਤੋਂ ਟਾਵਰ ’ਤੇ ਚੜ੍ਹੇ ਹੋਏ ਹਨ, ਜੇ ਸ਼੍ਰੋਮਣੀ ਕਮੇਟੀ ਆਪਣੀ ਜ਼ਿੰਮੇਵਾਰੀ ਸਮਝਦੀ ਤਾਂ ਉਨ੍ਹਾਂ ਨੂੰ ਟਾਵਰ ’ਤੇ ਚੜ੍ਹਨ ਦੀ ਲੋੜ ਨਹੀਂ ਸੀ ਪੈਣੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ 13 ਅਪਰੈਲ ਨੂੰ ਸੱਦੇ ਵਿਸ਼ੇਸ਼ ਇਜਲਾਸ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਸਿੱਖ ਵਿਦਵਾਨਾਂ ਅਤੇ ਸੰਤ-ਮਹਾਪੁਰਸ਼ਾਂ ਦੀ ਮੀਟਿੰਗ ਵਿੱਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ-2008’ ਵਿੱਚ ਸੋਧ ਕਰ ਕੇ ਸਖ਼ਤ ਕਾਨੂੰਨ ਬਣਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵਿੱਚ ਕਥਿਤ ਭ੍ਰਿਸ਼ਟਾਚਾਰ ਖ਼ਤਮ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਦੂਜੇ ਪਾਸੇ ਟਾਵਰ ਮੋਰਚੇ ਦੇ ਆਗੂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਰਾਹੀਂ ਉਨ੍ਹਾਂ ਨੂੰ 6 ਅਪਰੈਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਣ ਵਾਲੀ ਸਿੱਖ ਜਥੇਬੰਦੀਆਂ ਦੀ ਅਹਿਮ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਭੇਜਿਆ ਗਿਆ ਹੈ।

Related posts

ਜਿੱਥੇ ਵੀ ਕਾਂਗਰਸ ਹਾਰਦੀ ਹੈ, ਈਵੀਐੱਮਜ਼ ਅਤੇ ਵੋਟ ਚੋਰੀ ਦਾ ਰੋਣਾ ਰੋਣਾ ਸ਼ੁਰੂ ਕਰ ਦਿੰਦੀ ਹੈ

Current Updates

ਮੋਦੀ ਵੱਲੋਂ ਲੋਕ ਸਭਾ ਵਿੱਚ ਮਹਿਲਾ ਕੋਟਾ ਅਤੇ ਹਲਕਾਬੰਦੀ ਸੁਧਾਰਾਂ ਲਈ ਇਕਜੁੱਟ ਹੋਣ ਦਾ ਸੱਦਾ

Current Updates

ਬੀਰੇਨ ਸਿੰਘ ਦਾ ਅਸਤੀਫ਼ਾ ‘ਬਹੁਤ ਦੇਰ ਬਾਅਦ’ ਚੁੱਕਿਆ ਕਦਮ: ਪ੍ਰਿਯੰਕਾ ਗਾਂਧੀ

Current Updates

Leave a Comment