October 16, 2026
ਖਾਸ ਖ਼ਬਰਰਾਸ਼ਟਰੀ

2029 ਦੀਆਂ ਚੋਣਾਂ ਤੱਕ 33 ਫ਼ੀਸਦੀ ਮਹਿਲਾ ਰਾਖਵਾਂਕਰਨ ਲਾਗੂ ਕਰਨ ਲਈ ਕਾਨੂੰਨਾਂ ‘ਚ ਸੋਧਾਂ ਕਰਨ ਦੀ ਤਿਆਰੀ

2029 ਦੀਆਂ ਚੋਣਾਂ ਤੱਕ 33 ਫ਼ੀਸਦੀ ਮਹਿਲਾ ਰਾਖਵਾਂਕਰਨ ਲਾਗੂ ਕਰਨ ਲਈ ਕਾਨੂੰਨਾਂ 'ਚ ਸੋਧਾਂ ਕਰਨ ਦੀ ਤਿਆਰੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਮੌਜੂਦਾ ਕਾਨੂੰਨਾਂ ਵਿੱਚ ਸੋਧਾਂ ਨੂੰ ਮਨਜ਼ੂਰੀ ਦੇਣ ਲਈ ਤਿਆਰ ਖਿੱਚ ਲਈ ਹੈ  ਤਾਂ ਜੋ ਲੰਮੇ ਸਮੇਂ ਤੋਂ ਲਟਕ ਰਹੇ 33 ਫੀਸਦੀ ਮਹਿਲਾ ਰਾਖਵੇਂਕਰਨ ਨੂੰ 2029 ਦੀਆਂ ਲੋਕ ਸਭਾ ਚੋਣਾਂ ਤੱਕ ਲਾਗੂ ਕੀਤਾ ਜਾ ਸਕੇ।ਇਸ ਉਦੇਸ਼ ਲਈ ਦੋ ਬਿੱਲਾਂ ਨੂੰ ਮਨਜ਼ੂਰੀ ਮਿਲਣ ਦੀ ਉਮੀਦ ਹੈ। ਪਹਿਲਾ ਬਿੱਲ 2023 ਦੇ ‘ਨਾਰੀ ਸ਼ਕਤੀ ਵੰਦਨ ਕਾਨੂੰਨ’ ਵਿੱਚ ਬਦਲਾਅ ਕਰਨ ਲਈ ਹੈ। ਮੌਜੂਦਾ ਕਾਨੂੰਨ ਮੁਤਾਬਕ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਉਦੋਂ ਹੀ ਰਾਖਵੀਆਂ ਹੋ ਸਕਦੀਆਂ ਹਨ, ਜਦੋਂ 2026 ਦੀ ਮਰਦਮਸ਼ੁਮਾਰੀ ਤੋਂ ਬਾਅਦ ਸੀਟਾਂ ਦੀ ਨਵੀਂ ਹੱਦਬੰਦੀ ਦਾ ਕੰਮ ਪੂਰਾ ਹੋ ਜਾਵੇਗਾ।

ਦੂਜੇ ਬਿੱਲ ਰਾਹੀਂ ਸੰਵਿਧਾਨ ਦੀ 84ਵੀਂ ਸੋਧ ਵਿੱਚ ਬਦਲਾਅ ਕਰਨ ਦੀ ਲੋੜ ਪਵੇਗੀ, ਜੋ ਭਾਰਤ ਵਿੱਚ 2026 ਤੱਕ ਸੀਟਾਂ ਦੀ ਹੱਦਬੰਦੀ ਦੀ ਪ੍ਰਕਿਰਿਆ ‘ਤੇ ਰੋਕ ਲਗਾਉਂਦੀ ਹੈ। ਹੁਣ ਹੱਦਬੰਦੀ ਦੇ ਕੰਮ ਨੂੰ ਜਲਦੀ ਸ਼ੁਰੂ ਕਰਨ ਲਈ ਸਰਕਾਰ ਨੂੰ ਇਸ ਰੋਕ ਨੂੰ ਖਤਮ ਕਰਨਾ ਹੋਵੇਗਾ। ਸਰਕਾਰ ਦੀ ਯੋਜਨਾ ਲੋਕ ਸਭਾ ਅਤੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਵਿੱਚ ਸੀਟਾਂ ਦੀ ਗਿਣਤੀ 50 ਫੀਸਦੀ ਵਧਾਉਣ ਅਤੇ ਇਨ੍ਹਾਂ ਸਦਨਾਂ ਦੇ ਵਧੇ ਹੋਏ ਮੈਂਬਰਾਂ ਦੀ ਗਿਣਤੀ ਦੇ ਆਧਾਰ ‘ਤੇ ਔਰਤਾਂ ਨੂੰ ਰਾਖਵਾਂਕਰਨ ਦੇਣ ਦੀ ਹੈ। ਮਹਿਲਾ ਰਾਖਵਾਂਕਰਨ ਬਿੱਲ 1990 ਦੇ ਦਹਾਕੇ ਤੋਂ ਲਟਕ ਰਿਹਾ ਸੀ। ਸਾਲ 2023 ਵਿੱਚ ਨਵੇਂ ਸੰਸਦ ਭਵਨ ਵਿੱਚ ਸੰਸਦ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਜਾਣ ਵਾਲਾ ਇਹ ਪਹਿਲਾ ਵਿਧਾਨਿਕ ਬਿੱਲ ਸੀ।

Related posts

ਪੰਜਾਬ ਭਾਜਪਾ ਨੇ ਅਪਰੇਸ਼ਨ ਬਲੂਸਟਾਰ ਬਾਰੇ ਪਾਈ ਪੋਸਟ ਡਿਲੀਟ ਕੀਤੀ

Current Updates

Amritsar Central Jail ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ

Current Updates

ਗਣਤੰਤਰ ਦਿਵਸ ਸਮਾਰੋਹ ਦੌਰਾਨ ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ

Current Updates

Leave a Comment