October 17, 2026
ਖਾਸ ਖ਼ਬਰਪੰਜਾਬਰਾਸ਼ਟਰੀ

ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿਆਂਗੇ: ਬਰਸਟ

ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿਆਂਗੇ: ਬਰਸਟ

ਸਮਾਣਾ- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਟਿਆਲਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਦੌਰਾਨ ਸ੍ਰੀ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਹੋਇਆ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਮੰਡੀ ਵਿੱਚ ਖਰੀਦ ਸ਼ੁਰੂ ਕਰਵਾਉਂਦਿਆਂ ਸ੍ਰੀ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਗਈ ਹੈ। ਅਜੇ ਮੰਡੀਆਂ ਵਿੱਚ ਕਣਕ ਦੀ ਆਮਦ ਘੱਟ ਹੋ ਰਹੀ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਮੰਡੀਆਂ ਵਿੱਚ ਫਸਲ ਦੀ ਬੰਪਰ ਆਮਦ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਸਲ ਦਾ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਾਫ਼-ਸਫਾਈ, ਬਿਜਲੀ, ਪੀਣ ਵਾਲੇ ਪਾਣੀ, ਬਾਥਰੂਮਾਂ, ਛਾਂ, ਬੈਠਣ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ੍ਰੀ ਬਰਸਟ ਨੇ ਦੱਸਿਆ ਕਿ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 0172-5101649 ਅਤੇ 0172-5101704 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਚੇਅਰਮੈਨ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਕਣਕ ਦੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ। ਉਨ੍ਹਾਂ ਨੇ ਆੜ੍ਹਤੀਆਂ, ਵਪਾਰੀਆਂ, ਮਜ਼ਦੂਰਾਂ ਅਤੇ ਸਰਕਾਰੀ ਏਜੰਸੀਆਂ ਦੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਫਸਲ ਨੂੰ ਚੁਕਾਉਣ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ।

ਇਸ ਮੌਕੇ ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਅਸ਼ੋਕ ਸਿਰਸਵਾਲ, ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਤੇ ਨਵੀਂ ਅਨਾਜ ਮੰਡੀ ਪਟਿਆਲਾ ਦੇ ਪ੍ਰਧਾਨ ਇੰਜੀ. ਸਤਵਿੰਦਰ ਸਿੰਘ ਸੈਣੀ, ਜਿਲਾ ਮੰਡੀ ਅਫ਼ਸਰ ਅਸਲਮ ਮੁਹੰਮਦ, ਮਾਰਕੀਟ ਕਮੇਟੀ ਦੇ ਸੈਕਟਰੀ ਜੋਨੀ ਗਰਗ, ਵੇਅਰ ਹਾਊਸ ਦੇ ਇੰਸਪੈਕਟਰ ਕ੍ਰਿਸਨ ਕੁਮਾਰ, ਪਨਗਰੇਨ ਦੇ ਇੰਸਪੈਕਟਰ ਮੇਜਰ ਸਿੰਘ ਗਿੱਲ, ਪਨਸਪ ਦੇ ਇੰਸਪੈਕਟਰ ਜਗਜੀਤ ਸਿੰਘ ਸਮੇਤ ਹੋਰ ਲੋਕ ਵੀ ਮੌਜੂਦ ਰਹੇ।

Related posts

25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲਿਆਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵੱਲ ਧੱਕ ਦਿੱਤਾ

Current Updates

ਮੁੱਖ ਮੰਤਰੀ ਵੱਲੋਂ ਅੱਠਵੀਂ ਕਲਾਸ ’ਚੋਂ ਅੱਵਲ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ 51-51 ਹਜ਼ਾਰ ਦੀ ਰਾਸ਼ੀ ਨਾਲ ਸਨਮਾਨ

Current Updates

“मेहता की पुकार, मिलावट को इनकार” मुहिम के तहत लगातार तीन दूध शुद्धता जांच कैंप

Current Updates

Leave a Comment