October 16, 2026
ਖਾਸ ਖ਼ਬਰਪੰਜਾਬਰਾਸ਼ਟਰੀ

Vaisakhi ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ 10 ਅਪਰੈਲ ਨੂੰ ਜਾਵੇਗਾ Pakistan; 1763 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

Vaisakhi ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ 10 ਅਪਰੈਲ ਨੂੰ ਜਾਵੇਗਾ Pakistan; 1763 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਅੰਮ੍ਰਿਤਸਰ-  ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 10 ਅਪਰੈਲ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1795 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਵੱਲੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 32 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ।

ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ। ਇਹ ਜਥਾ 10 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 19 ਅਪਰੈਲ ਨੂੰ ਵਾਪਸ ਦੇਸ਼ ਪਰਤੇਗਾ। ਸਕੱਤਰ ਨੇ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ, ਜਿਨ੍ਹਾਂ ਦੇ ਵੀਜ਼ੇ ਲੱਗੇ ਹਨ, ਉਹ ਆਪਣੇ ਪਾਸਪੋਰਟ 9 ਅਪਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰ ਸਕਣਗੇ। ਦੱਸਣਯੋਗ ਹੈ ਕਿ ਖਾਲਸਾ ਸਾਜਨਾ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ 3000 ਤੋਂ ਵੱਧ ਸ਼ਰਧਾਲੂ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਜਾਂਦੇ ਹਨ।

Related posts

ਟੈਸਲਾ ਵੱਲੋਂ ਭਾਰਤ ਦੀ ਈਵੀ ਮਾਰਕੀਟ ’ਚ ਦਸਤਕ ਦੇ ਸੰਕੇਤ

Current Updates

ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ ਅਗਲੇ ਹਫ਼ਤੇ ਭਾਰਤ ਆਉਣਗੇ; ਮੋਦੀ ਸਰਕਾਰ ਨੂੰ ਵਪਾਰ ਸਮਝੌਤਾ ਸਿਰੇ ਚੜ੍ਹਨ ਦੀ ਉਮੀਦ

Current Updates

ਪ੍ਰਧਾਨ ਮੰਤਰੀ ਮੋਦੀ ਦੋ ਰੋਜ਼ਾ ਫੇਰੀ ਲਈ ਟੋਕੀਓ ਪੁੱਜੇ

Current Updates

Leave a Comment