July 14, 2026
ਖਾਸ ਖ਼ਬਰਰਾਸ਼ਟਰੀ

ਚੱਕਾ ਜਾਮ ਦੌਰਾਨ ਕਿਸਾਨਾਂ ਤੇ ਪੁਲੀਸ ਵਿਚਾਲੇ ਹੋਈ ਧੱਕਾ-ਮੁੱਕੀ

ਚੱਕਾ ਜਾਮ ਦੌਰਾਨ ਕਿਸਾਨਾਂ ਤੇ ਪੁਲੀਸ ਵਿਚਾਲੇ ਹੋਈ ਧੱਕਾ-ਮੁੱਕੀ

ਸਿਰਸਾ- ਹਰਿਆਣਾ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਣਕ ਵੇਚਣ ਲਈ ਨਵੇਂ ਨਿਯਮਾਂ ਦੇ ਖ਼ਿਲਾਫ਼ ਭਾਵਦੀਨ ਟੋਲ ਪਲਾਜ਼ੇ ’ਤੇ ਚਾਰ ਘੰਟਿਆਂ ਲਈ ਚੱਕਾ ਜਾਮ ਕਰ ਰਹੇ ਕਿਸਾਨਾਂ ਨੂੰ ਪੁਲੀਸ ਨੇ ਉਸ ਵਕਤ ਜਬਰੀ ਹਟਾਉਣ ਦੀ ਕੋਸ਼ਿਸ਼ ਕੀਤੀ ਜਦੋਂ ਕਿਸਾਨ ਲੰਗਰ ਛਕ ਰਹੇ ਸਨ। ਇਸ ਦੌਰਾਨ ਕਿਸਾਨਾਂ ਤੇ ਪੁਲੀਸ ਵਿਚਾਲੇ ਧੱਕਾ ਮੁੱਕੀ ਹੋਈ। ਕਿਸਾਨ ਜਥੇਬੰਦੀਆਂ ਨੇ ਪੁਲੀਸ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਤਾਂ ’ਚ ਨਿੰਦਾ ਕੀਤੀ ਹੈ। ਦਰਅਸਲ ਹਰਿਆਣਾ ਸਰਕਾਰ ਵੱਲੋਂ ਮੰਡੀਆਂ ’ਚ ਕਣਕ ਵੇਚਣ ਲਈ ਲਾਏ ਗਏ ਨਵੇਂ ਨਿਯਮਾਂ ਦੇ ਖ਼ਿਲਾਫ਼ ਜਿਥੇ ਕਿਸਾਨ ਜਥੇਬੰਦੀਆਂ ਨੇ ਅੱਜ ਨੈਸ਼ਨਲ ਹਾਈਵੇ ’ਤੇ ਭਾਵਦੀਨ ਟੋਲ ਪਲਾਜੇ ’ਤੇ ਜਾਮ ਲਾਇਆ। ਕਿਸਾਨ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ’ਤੇ ਜਾਮ ਲਾਏ ਜਾਣ ਮਗਰੋਂ ਪ੍ਰਸ਼ਾਸਨ ਨੇ ਵਾਹਨਾਂ ਲਈ ਬਦਲਵੇਂ ਰਾਹਾਂ ਦਾ ਪ੍ਰਬੰਧ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਅਮਰਜੈਂਸੀ ਵਾਲੇ ਵਾਹਨਾਂ ਨੂੰ ਛੱਡ ਕੇ ਹੋਰ ਕਿਸੇ ਵੀ ਵਾਹਨ ਨੂੰ ਭਾਵਦੀਨ ਟੋਲ ਪਲਾਜੇ ਤੋਂ ਨਹੀਂ ਲੰਘਣ ਦਿੱਤਾ। ਇਸ ਮੌਕੇ ਸੁਰੱਖਿਆ ਪ੍ਰਬੰਧਾਂ ਲਈ ਪੁਲੀਸ ਫੋਰਸ ਵੱਡੀ ਗਿਣਤੀ ’ਚ ਤਾਇਨਾਤ ਕੀਤੀ ਗਈ ਸੀ।

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਐਸਕੇਐਮ ਦੇ ਮੈਂਬਰ ਅਤੇ ਕਿਸਾਨ ਸਭਾ ਦੇ ਸੂਬਾਈ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਜੰਮੂ, ਰਾਸ਼ਟਰੀ ਕਿਸਾਨ ਮੰਚ ਦੇ ਸੂਬਾ ਉਪ ਪ੍ਰਧਾਨ ਹਰਜਿੰਦਰ ਸਿੰਘ ਨਨੂਆਣਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਜ਼ਿਲ੍ਹਾ ਪ੍ਰਧਾਨ ਰਘੁਬੀਰ ਸਿੰਘ ਨਕੌੜਾ, ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਭਰਤ ਸਿੰਘ ਨੇ ਸਰਕਾਰ ਵੱਲੋਂ ਲਾਈਆਂ ਗਈਆਂ ਬੇਲੋੜੀਆਂ ਸ਼ਰਤਾਂ ਦੇ ਖ਼ਿਲਾਫ਼ ਸੂਬੇ ਭਰ ’ਚ ਚੱਕਾ ਜਾਮ ਕੀਤਾ ਗਿਆ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਕਣਕ ਦੀ ਵਾਢੀ ਜ਼ੋਰ ਫੜ ਰਹੀ ਹੈ ਪਰ ਕਿਸਾਨਾਂ ਨੂੰ ਕਣਕ ਵੇਚਣ ਲਈ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਰਾਹੀਂ ਸਰਕਾਰ ਨੂੰ ਮੰਗ ਪੱਤਰ ਵੀ ਭੇਜੇ ਗਏ ਹਨ ਪਰ ਸਰਕਾਰ ਆਪਣੇ ਬੇਤੁਕੇ ਹੁਕਮਾਂ ’ਤੇ ਅੜੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਨਿਯਮ ਨਾ ਸਿਰਫ ਕਿਸਾਨਾਂ ਲਈ ਬਲਕਿ ਆੜ੍ਹਤੀਆਂ ਨੂੰ ਵੀ ਖਜਲ ਖੁਆਰ ਕਰਨ ਵਾਲੇ ਹਨ।

ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰ ਵੱਲੋਂ ਲਿਆਂਦੀਆਂ ਗਈਆਂ ਸਾਰੀਆਂ ਖਰੀਦ ਸ਼ਰਤਾਂ ਬੇਬੁਨਿਆਦ ਹਨ। ਇਨ੍ਹਾਂ ਰਾਹੀਂ ਸਰਕਾਰ ਦਾ ਉਦੇਸ਼ ਬਾਜ਼ਾਰ ਪ੍ਰਣਾਲੀ ਨੂੰ ਖਤਮ ਕਰਨਾ ਹੈ ਜੋ ਕਿ ਲੋਕ ਵਿਰੋਧੀ ਹੈ। ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਹੁਣ ਵੀ ਇਹ ਨਵੇਂ ਨਿਯਮ ਵਾਪਿਸ ਨਾ ਲਏ ਤਾਂ ਸੰਯੁਕਤ ਕਿਸਾਨ ਮੋਰਚਾ ਹਰਿਆਣਾ ’ਚ ਤਿੱਖਾ ਅੰਦੋਲਨ ਕਰਨ ਲਈ ਮਜ਼ਬੂਰ ਹੋਵੇਗਾ।

Related posts

ਵਕੀਲ ਸ਼ਨੀਵਾਰ ਨੂੰ ਹਾਈ ਕੋਰਟਾਂ ਦਾ ਵਿਰੋਧ ਕਰਦੇ ਹਨ

Current Updates

ਜਬਰ ਜਨਾਹ ਮਾਮਲਾ: ਅਲਾਹਾਬਾਦ ਹਾਈ ਕੋਰਟ ਦੀਆਂ ਟਿੱਪਣੀਆਂ ’ਤੇ ਸੁਪਰੀਮ ਕੋਰਟ ਸਖ਼ਤ

Current Updates

ਝੱਜਰ: ਕੇਐੱਮਪੀ ਐਕਸਪ੍ਰੈੱਸਵੇਅ ’ਤੇ ਪਿਕਅੱਪ ਤੇ ਕੈਂਟਰ ਦੀ ਟੱਕਰ ਵਿਚ 4 ਮੌਤਾਂ, 32 ਜ਼ਖ਼ਮੀ

Current Updates

Leave a Comment