October 16, 2026
ਅੰਤਰਰਾਸ਼ਟਰੀਖਾਸ ਖ਼ਬਰ

ਜੇ ਇਰਾਨ ਨੂੰ ਟੌਲ ਦਿੱਤਾ ਤਾਂ ਸੁਰੱਖਿਅਤ ਲਾਂਘਾ ਨਹੀਂ ਦਿੱਤਾ ਜਾਵੇਗਾ: Donald Trump

ਜੇ ਇਰਾਨ ਨੂੰ ਟੌਲ ਦਿੱਤਾ ਤਾਂ ਸੁਰੱਖਿਅਤ ਲਾਂਘਾ ਨਹੀਂ ਦਿੱਤਾ ਜਾਵੇਗਾ: Donald Trump

ਅਮਰੀਕਾ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਅਮਰੀਕੀ ਨੇਵੀ ਹੁਣ ਹੋਰਮੁਜ਼ ਜਲ ਮਾਰਗ ਤੋਂ ਗੁਜ਼ਰਨ ਵਾਲੇ ਜਹਾਜ਼ਾਂ ਦੀ ਸਖ਼ਤ ਨਾਕਾਬੰਦੀ ਕਰੇਗੀ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਸਪਸ਼ਟ ਕੀਤਾ ਹੈ ਕਿ ਜੋ ਵੀ ਜਹਾਜ਼ ਇਸ ਰਸਤੇ ਰਾਹੀਂ ਨਿਕਲਣ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਰੋਕ ਕੇ ਉਸ ਦੀ ਜਾਂਚ ਕੀਤੀ ਜਾਵੇਗੀ। ਟਰੰਪ ਨੇ ਖਾਸ ਤੌਰ ‘ਤੇ ਉਨ੍ਹਾਂ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਹੈ ਜਿਨ੍ਹਾਂ ਨੇ ਇਰਾਨ ਦੀ ਸ਼ਰਤ ਮੁਤਾਬਕ ਉਨ੍ਹਾਂ ਨੂੰ ਟੌਲ ਟੈਕਸ ਅਦਾ ਕੀਤਾ ਹੈ। ਰਾਸ਼ਟਰਪਤੀ ਟਰੰਪ ਨੇ ਚਿਤਾਵਨੀ ਦਿੱਤੀ ਹੈ ਕਿ ਜਿਹੜੇ ਜਹਾਜ਼ ਇਰਾਨ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਟੌਲ ਦੇਣਗੇ, ਉਨ੍ਹਾਂ ਨੂੰ ਅੱਗੇ ਜਾਣ ਲਈ ਸੁਰੱਖਿਅਤ ਰਸਤਾ ਨਹੀਂ ਦਿੱਤਾ ਜਾਵੇਗਾ। ਅਮਰੀਕਾ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਇਰਾਨ ਦੀ ਆਰਥਿਕ ਤਾਕਤ ਨੂੰ ਕਮਜ਼ੋਰ ਕੀਤਾ ਜਾ ਸਕੇਗਾ। ਟਰੰਪ ਨੇ ਇਹ ਵੀ ਕਿਹਾ ਕਿ ਅਮਰੀਕਾ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਜੇਕਰ ਲੋੜ ਪਈ ਤਾਂ ਜੰਗ ਨੂੰ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਕਰਨ ਤੋਂ ਵੀ ਪਿੱਛੇ ਨਹੀਂ ਹਟੇਗਾ।

ਇਸਲਾਮਾਬਾਦ ਵਿੱਚ ਅਮਰੀਕਾ ਅਤੇ ਇਰਾਨ ਵਿਚਾਲੇ ਹੋਈ ਉੱਚ-ਪੱਧਰੀ ਗੱਲਬਾਤ ਬਿਨਾਂ ਕਿਸੇ ਨਤੀਜੇ ਦੇ ਖ਼ਤਮ ਹੋ ਗਈ ਹੈ। ਅਮਰੀਕੀ ਉਪ-ਰਾਸ਼ਟਰਪਤੀ JD Vance 24 ਘੰਟਿਆਂ ਦੀ ਡੂੰਘੀ ਚਰਚਾ ਤੋਂ ਬਾਅਦ ਵਾਸ਼ਿੰਗਟਨ ਲਈ ਰਵਾਨਾ ਹੋ ਗਏ ਹਨ। Vance ਨੇ ਸਪੱਸ਼ਟ ਕੀਤਾ ਕਿ ਹਾਲਾਂਕਿ ਗੱਲਬਾਤ ਸਾਰਥਕ ਰਹੀ, ਪਰ ਇਰਾਨ ਨੇ ਅਮਰੀਕਾ ਦੀਆਂ ਮੁੱਖ ਸ਼ਰਤਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਅਮਰੀਕਾ ਦੀ ਮੁੱਖ ਮੰਗ ਹੈ ਕਿ ਇਰਾਨ ਲੰਬੇ ਸਮੇਂ ਲਈ ਪਰਮਾਣੂ ਹਥਿਆਰ ਨਾ ਬਣਾਉਣ ਦੀ ਪੱਕੀ ਵਚਨਬੱਧਤਾ ਦੁਹਰਾਏ, ਪਰ ਇਰਾਨੀ ਲੀਡਰਸ਼ਿਪ ਨੇ ਇਨ੍ਹਾਂ ਸ਼ਰਤਾਂ ਨੂੰ ‘ਬੇਲੋੜੀਆਂ ਮੰਗਾਂ’ ਦੱਸਦਿਆਂ ਸਿਰੇ ਤੋਂ ਨਕਾਰ ਦਿੱਤਾ। Vance ਨੇ ਚਿਤਾਵਨੀ ਦਿੱਤੀ ਕਿ ਸਮਝੌਤਾ ਨਾ ਹੋਣਾ ਅਮਰੀਕਾ ਨਾਲੋਂ ਜ਼ਿਆਦਾ ਇਰਾਨ ਲਈ ਨੁਕਸਾਨਦੇਹ ਸਾਬਤ ਹੋਵੇਗਾ।ਦੂਜੇ ਪਾਸੇ, ਇਰਾਨ ਨੇ ਵੀ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਿਹਾ ਹੈ ਕਿ ਉਹ ਆਪਣੇ ਕੌਮੀ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕਰਨਗੇ।

ਇਰਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਇਸਮਾਈਲ ਬਕਈ ਨੇ ਕਿਹਾ ਕਿ ਉਨ੍ਹਾਂ ਦੇ ਵਫ਼ਦ ਨੇ ਪਾਬੰਦੀਆਂ ਹਟਾਉਣ ਅਤੇ ਖੇਤਰੀ ਸੁਰੱਖਿਆ ਵਰਗੇ ਅਹਿਮ ਮੁੱਦਿਆਂ ’ਤੇ ਜ਼ੋਰ ਦਿੱਤਾ, ਪਰ ਗੱਲਬਾਤ ਦੀ ਸਫਲਤਾ ਅਮਰੀਕਾ ਦੀ ‘ਨੇਕ ਨੀਅਤ’ ’ਤੇ ਨਿਰਭਰ ਕਰਦੀ ਹੈ। ਪਾਕਿਸਤਾਨ ਵੱਲੋਂ ਕੀਤੀ ਗਈ ਵਿਚੋਲਗੀ ਦੇ ਬਾਵਜੂਦ, ਦੋਵਾਂ ਦੇਸ਼ਾਂ ਵਿਚਾਲੇ ਕਿਸੇ ਵੀ ਸੰਭਾਵੀ ਸਮਝੌਤੇ ਦੀ ਉਮੀਦ ਨਹੀਂ ਦਿਖੀ। ਫਿਲਹਾਲ ਅਮਰੀਕਾ ਨੇ ਆਪਣੀ ‘ਆਖਰੀ ਅਤੇ ਸਭ ਤੋਂ ਵਧੀਆ ਪੇਸ਼ਕਸ਼’ ਇਰਾਨ ਕੋਲ ਛੱਡ ਦਿੱਤੀ ਹੈ, ਜਿਸ ’ਤੇ ਹੁਣ ਤਹਿਰਾਨ ਦੇ ਅਗਲੇ ਕਦਮ ਦੀ ਉਡੀਕ ਹੈ।

Related posts

ਫਲੈਟ ‘ਚੋਂ ਏਕੇ-47, ਪਿਸਤੌਲ ਤੇ ਨਸ਼ੀਲੇ ਪਦਾਰਥ ਬਰਾਮਦ, ਦੋ ਨੌਜਵਾਨ ਕਾਬੂ

Current Updates

ਸਤਿਕਾਰ ਐਕਟ ਸੋਧਾਂ ’ਤੇ ਪੰਜਾਬ ਸਰਕਾਰ ਦਾ ਜਵਾਬ ‘ਮਨਜ਼ੂਰ ਨਹੀਂ’: ਜਥੇਦਾਰ ਗੜਗੱਜ

Current Updates

ਅਮਰੀਕਾ: ਟਰੰਪ ਦੇ ਹਲਫ਼ਦਾਰੀ ਸਮਾਗਮ ’ਚ ਸ਼ਾਮਲ ਹੋਣਗੇ ਜੈਸ਼ੰਕਰ

Current Updates

Leave a Comment