October 16, 2026
ਖਾਸ ਖ਼ਬਰਪੰਜਾਬਰਾਸ਼ਟਰੀ

Ferozepur ਨੇੜੇ ਸੱਤ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ

Ferozepur ਨੇੜੇ ਸੱਤ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ

ਫਿਰੋਜ਼ਪੁਰ- ਇਥੋਂ ਨੇੜਲੇ ਪਿੰਡ ਕੋਹਾਲਾ ਦੇ ਖੇਤਾਂ ਵਿਚੋਂ ਇੱਕ ਡਰੋਨ ਅਤੇ ਹੈਰੋਇਨ ਮਿਲਣ ਦੀ ਸੂਚਨਾ ਮਿਲੀ ਹੈ। ਜਤਿੰਦਰ ਸਿੰਘ ਥਾਣਾ ਮੁਖੀ ਮੱਲਾਂਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕੋਹਾਲਾ ਤਹਿਸੀਲ ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਦੇ ਖੇਤਾਂ ਵਿੱਚ ਇੱਕ ਡਰੋਨ ਡਿੱਗਿਆ ਪਿਆ ਹੈ। ਸੂਚਨਾ ਮਿਲਦਿਆਂ ਹੀ ਪੁਲੀਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਹੈਰੋਇਨ ਅਤੇ ਡਰੋਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਜਾਂਚ ਦੌਰਾਨ ਡਰੋਨ ਨਾਲ 7 ਕਿਲੋ ਹੈਰੋਇਨ ਬਰਾਮਦ ਹੋਈ ਹੈ। ਜ਼ੀਰਾ ਤਹਿਸੀਲ ਪਿੰਡ ਕੋਹਾਲਾ ਭਾਰਤ ਪਾਕਿਸਤਾਨ ਸਰਹੱਦ ਤੋਂ ਕਰੀਬ 22 ਕਿਲੋਮੀਟਰ ਦੂਰ ਹੈ। ਜਾਣਕਾਰੀ ਅਨੁਸਾਰ ਕਿਸਾਨ ਗੁਰਜੰਟ ਸਿੰਘ ਪੁੱਤਰ ਠਾਣਾ ਸਿੰਘ ਵਾਸੀ ਕੋਹਾਲਾ ਆਪਣੇ ਖੇਤਾਂ ਵਿੱਚ ਗੇੜਾ ਮਾਰਨ ਗਿਆ, ਜਿੱਥੇ ਉਸ ਨੂੰ ਕਣਕ ਦੀ ਫਸਲ ਵਿੱਚ ਡਿੱਗਿਆ ਹੋਇਆ ਪੁਰਾਣਾ ਚੀਨ ਦਾ ਡਰੋਨ ਅਤੇ ਨਾਲ ਬੰਨ੍ਹੇ ਹੋਏ ਹੈਰੋਇਨ ਦੇ ਪੈਕਟ ਮਿਲੇ ਜਿਸ ਦੀ ਸੂਚਨਾ ਉਸ ਨੇ ਥਾਣਾ ਮੱਲਾਂਵਾਲਾ ਦੀ ਪੁਲੀਸ ਨੂੰ ਦਿੱਤੀ। ਪੁਲੀਸ ਅਧਿਕਾਰੀਆਂ ਦੇ ਮੁਤਾਬਕ, ਇਸ ਤਰ੍ਹਾਂ ਡਰੋਨ ਰਾਹੀਂ ਨਸ਼ੇ ਦੀ ਖੇਪ ਦਾ ਇੰਨੀ ਦੂਰ ਤੱਕ ਪਹੁੰਚਣਾ ਚਿੰਤਾ ਦਾ ਵਿਸ਼ਾ ਹੈ। ਇਲਾਕੇ ਵਿੱਚ ਪਹਿਲੀ ਵਾਰ ਇੰਨੀ ਦੂਰ ਤੱਕ ਇਸ ਕਿਸਮ ਦੀ ਤਸਕਰੀ ਸਾਹਮਣੇ ਆਈ ਹੈ, ਜਿਸ ਨਾਲ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਫਿਲਹਾਲ ਪੁਲੀਸ ਨੇ ਡਰੋਨ ਅਤੇ ਬਰਾਮਦ ਕੀਤੀ ਗਈ ਹੈਰੋਇਨ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਨਾਲ ਜੁੜੇ ਤਸਕਰਾਂ ਦੀ ਪਛਾਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

Related posts

ਸਿੱਧੂ ਮੂਸੇ ਵਾਲਾ ਦਾ ਗੀਤ ‘ਬਰੋਟਾ’ ਦਾ ਵਿਸ਼ਵ ਰਿਕਾਰਡ; 10 ਬ੍ਰੋਡ ਨੇ ਬਣਾਈ ਗਤੀ

Current Updates

ਚੋਣ ਕਮਿਸ਼ਨ ਵੱਲੋਂ ਭਲਕੇ ਐਗਜ਼ਿਟ ਪੋਲ ’ਤੇ ਪਾਬੰਦੀ

Current Updates

ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫ਼ਲੇ ਨਾਲ ਟਕਰਾਈ ਕਾਰ

Current Updates

Leave a Comment