September 8, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁਅੱਤਲ DIG ਭੁੱਲਰ ਨੂੰ ਅਦਾਲਤ ਤੋਂ ਰਾਹਤ; CBI ਦੀ ਅਰਜ਼ੀ ‘ਤੇ ਜਵਾਬ ਲਈ ਮੰਗਿਆ ਹੋਰ ਸਮਾਂ

ਮੁਅੱਤਲ DIG ਭੁੱਲਰ ਨੂੰ ਅਦਾਲਤ ਤੋਂ ਰਾਹਤ; CBI ਦੀ ਅਰਜ਼ੀ 'ਤੇ ਜਵਾਬ ਲਈ ਮੰਗਿਆ ਹੋਰ ਸਮਾਂ

ਚੰਡੀਗੜ੍ਹ- ਚੰਡੀਗੜ੍ਹ ਦੀ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਪੁਲੀਸ ਦੇ ਮੁਅੱਤਲ ਡੀ.ਆਈ.ਜੀ. (DIG) ਹਰਚਰਨ ਸਿੰਘ ਭੁੱਲਰ ਦੀ ਉਸ ਬੇਨਤੀ ਨੂੰ ਪ੍ਰਵਾਨ ਕਰ ਲਿਆ ਹੈ, ਜਿਸ ਵਿੱਚ ਉਸ ਨੇ ਰਿਸ਼ਵਤਖੋਰੀ ਦੇ ਮਾਮਲੇ ਦੌਰਾਨ ਜ਼ਬਤ ਕੀਤੇ ਗਏ ਮੋਬਾਈਲ ਫੋਨ, ਅਸਲ ਦਸਤਾਵੇਜ਼ ਅਤੇ ਨਕਦੀ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੀ CBI ਦੀ ਅਰਜ਼ੀ ‘ਤੇ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਸੀ। CBI ਨੇ ਅਦਾਲਤ ਵਿੱਚ ਦਾਅਵਾ ਕੀਤਾ ਹੈ ਕਿ ਮੁਅੱਤਲ DIG ਭੁੱਲਰ ਅਤੇ ਉਸ ਦੇ ਸਾਥੀ ਕ੍ਰਿਸ਼ਾਨੂ ਸ਼ਾਰਦਾ ਵਿਰੁੱਧ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਦੌਰਾਨ ਪੰਜਾਬ ਪੁਲੀਸ ਦੇ ਕਈ ਹੋਰ ਅਧਿਕਾਰੀਆਂ ਅਤੇ ਨਿੱਜੀ ਵਿਅਕਤੀਆਂ ਦੀ ਸ਼ਮੂਲੀਅਤ ਪਾਈ ਗਈ ਹੈ।

ਇਹ ਮਾਮਲਾ ਅਕਤੂਬਰ 2025 ਵਿੱਚ ਆਕਾਸ਼ ਬੱਟਾ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਸੀ, ਜਿਸ ਵਿੱਚ ਕ੍ਰਿਸ਼ਾਨੂ ਨੂੰ DIG ਭੁੱਲਰ ਦੇ ਨਾਂ ‘ਤੇ ਪੰਜ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। CBI ਨੇ ਜਾਂਚ ਲਈ DIG ਭੁੱਲਰ ਦਾ ਮੋਬਾਈਲ ਫੋਨ, ਐਪਲ ਆਈਪੈਡ, ਮੈਕਬੁੱਕ ਪ੍ਰੋ ਅਤੇ ਲੈਪਟਾਪ ਦੀ ਮੰਗ ਕੀਤੀ ਹੈ। ਅਦਾਲਤ ਨੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 22 ਅਪ੍ਰੈਲ, 2026 ਤੱਕ ਮੁਲਤਵੀ ਕਰ ਦਿੱਤੀ ਹੈ।

Related posts

‘ਮੇਰੇ ਹਸਬੈਂਡ ਕੀ ਬੀਵੀ’ 21 ਨੂੰ ਹੋਵੇਗੀ ਰਿਲੀਜ਼

Current Updates

ਮੁੱਖ ਮੰਤਰੀ ਵੱਲੋਂ ਅੱਠਵੀਂ ਕਲਾਸ ’ਚੋਂ ਅੱਵਲ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ 51-51 ਹਜ਼ਾਰ ਦੀ ਰਾਸ਼ੀ ਨਾਲ ਸਨਮਾਨ

Current Updates

ਰੂਸ ਅਤੇ ਯੂਕਰੇਨ ਜੰਗੀ ਕੈਦੀਆਂ ਦੀ ਅਦਲਾ-ਬਦਲੀ ’ਤੇ ਕੰਮ ਕਰ ਰਹੇ: ਜ਼ੇਲੇਂਸਕੀ

Current Updates

Leave a Comment