October 23, 2026
ਖਾਸ ਖ਼ਬਰਪੰਜਾਬਰਾਸ਼ਟਰੀ

ਕਿਸਾਨ ਯੂਨੀਅਨਾਂ ਵੱਲੋਂ ਕਣਕ ਦੀ ਖਰੀਦ ਵਿੱਚ ਦੇਰੀ ਵਿਰੁੱਧ ਪ੍ਰਦਰਸ਼ਨ ਦੀ ਚਿਤਾਵਨੀ

ਕਿਸਾਨ ਯੂਨੀਅਨਾਂ ਵੱਲੋਂ ਕਣਕ ਦੀ ਖਰੀਦ ਵਿੱਚ ਦੇਰੀ ਵਿਰੁੱਧ ਪ੍ਰਦਰਸ਼ਨ ਦੀ ਚਿਤਾਵਨੀ
ਅੰਮ੍ਰਿਤਸਰ-  ਕਿਸਾਨ ਮਜ਼ਦੂਰ ਮੋਰਚਾ (KMM) ਦੇ ਆਗੂਆਂ ਨੇ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਬਣਾਉਣ ਲਈ ਤੁਰੰਤ ਕਦਮ ਨਾ ਚੁੱਕੇ ਜਾਣ ਦੀ ਸੂਰਤ ਵਿੱਚ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਇਸ ਦੇਰੀ ਲਈ ਪ੍ਰਸ਼ਾਸਨਿਕ ਉਦਾਸੀਨਤਾ ਦਾ ਦੋਸ਼ ਲਗਾਇਆ ਹੈ। ਇੱਕ ਬਿਆਨ ਵਿੱਚ ਜਥੇਬੰਦੀ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਖਰੀਦ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਹਾਲ ਹੀ ਵਿੱਚ ਖ਼ਰਾਬ ਮੌਸਮ ਦੀ ਮਾਰ ਝੱਲ ਰਹੇ ਕਿਸਾਨ ਹੁਣ ਸਰਕਾਰ ਵੱਲੋਂ ਸਮੇਂ ਸਿਰ ਖਰੀਦ ਯਕੀਨੀ ਬਣਾਉਣ ਵਿੱਚ ਅਸਫਲ ਰਹਿਣ ਕਾਰਨ ਕਈ ਦਿਨਾਂ ਤੋਂ ਉਡੀਕ ਕਰਨ ਲਈ ਮਜਬੂਰ ਹਨ। ਐੱਸ ਕੇ ਐੱਮ ਆਗੂ ਸਰਵਣ ਸਿੰਘ ਪੰਧੇਰ ਨੇ ਦਾਅਵਾ ਕੀਤਾ ਕਿ ਮਾਝਾ ਖੇਤਰ ਵਿੱਚ ਕਿਸਾਨ ਖਰੀਦ ਸ਼ੁਰੂ ਹੋਣ ਲਈ ਤਿੰਨ ਦਿਨਾਂ ਤੋਂ ਉਡੀਕ ਕਰ ਰਹੇ ਹਨ, ਜਦੋਂ ਕਿ ਮਾਲਵਾ ਪੱਟੀ ਵਿੱਚ ਇਹ ਉਡੀਕ ਕਰੀਬ ਦਸ ਦਿਨਾਂ ਤੱਕ ਖਿੱਚ ਗਈ ਹੈ, ਜਿਸ ਕਾਰਨ ਕਾਸ਼ਤਕਾਰਾਂ ਵਿੱਚ ਭਾਰੀ ਪਰੇਸ਼ਾਨੀ ਪਾਈ ਜਾ ਰਹੀ ਹੈ।

ਸਖ਼ਤ ਚਿਤਾਵਨੀ ਦਿੰਦਿਆਂ ਪੰਧੇਰ ਨੇ ਕਿਹਾ ਕਿ ਜੇ ਖਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੇ ਅੰਦੋਲਨ ਸ਼ੁਰੂ ਕੀਤੇ ਜਾਣਗੇ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਇੱਕ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਫੈਸਲਾ ਲਿਆ ਗਿਆ ਹੈ ਕਿ ਸਾਰੀਆਂ ਸਬੰਧਤ ਯੂਨੀਅਨਾਂ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ‘ਤੇ ਲਾਮਬੰਦ ਹੋਣਗੀਆਂ। ਉਨ੍ਹਾਂ ਕਿਹਾ ਕਿ ਜਿੱਥੇ ਵੀ ਖਰੀਦ ਵਿੱਚ ਰੁਕਾਵਟਾਂ ਜਾਰੀ ਰਹਿਣਗੀਆਂ, ਉੱਥੇ ਕਿਸਾਨਾਂ ਤੋਂ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਸਾਂਝੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।

Related posts

ਮੇਰਠ ਵਿੱਚ ਪੰਜ ਕਤਲਾਂ ਦਾ ਮੁੱਖ ਮਸ਼ਕੂਕ ਪੁਲੀਸ ਮੁਕਾਬਲੇ ’ਚ ਹਲਾਕ

Current Updates

ਬਲੈਕਆਊਟ ਦਰਮਿਆਨ ਪੰਜਾਬ ਕਿੰਗਜ਼ ਤੇ ਦਿੱਲੀ ਕੈਪੀਟਲਜ਼ ਵਿਚਾਲੇ ਮੈਚ ਰੱਦ

Current Updates

ਸਲਮਾਨ ਖਾਨ ਦਾ ਰਿਐਲਿਟੀ ਸ਼ੋਅ ਅੱਜ ਰਾਤ ਨੌਂ ਵਜੇ

Current Updates

Leave a Comment