September 7, 2026
ਖਾਸ ਖ਼ਬਰਪੰਜਾਬਰਾਸ਼ਟਰੀ

ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਕਾਲਜਾਂ ਨਾਲ ਮੀਟਿੰਗ ਵਿਦਿਆਰਥੀਆਂ ਲਈ ਵੱਧ ਤੋਂ ਵੱਧ ਮੌਕੇ ਉਪਲਬੱਧ ਕਰਵਾਉਣ ਤੇ ਦਿੱਤਾ ਜੋਰ

ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਕਾਲਜਾਂ ਨਾਲ ਮੀਟਿੰਗ ਵਿਦਿਆਰਥੀਆਂ ਲਈ ਵੱਧ ਤੋਂ ਵੱਧ ਮੌਕੇ ਉਪਲਬੱਧ ਕਰਵਾਉਣ ਤੇ ਦਿੱਤਾ ਜੋਰ

ਪਟਿਆਲਾ- ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿੱਚ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਪ੍ਰਿੰਸੀਪਲਾਂ, ਪ੍ਰਤੀਨਿਧੀਆਂ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉੱਚ ਸਿੱਖਿਆ ਦੇ ਖੇਤਰ ਵਿੱਚ ਹੋ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਵਿਦਿਆਰਥੀਆਂ ਲਈ ਹੋਰ ਵਧੀਆ ਮੌਕੇ ਪੈਦਾ ਕਰਨ ਲਈ ਨਵੀਆਂ ਯੋਜਨਾਵਾਂ ‘ਤੇ ਵਿਸਥਾਰ ਨਾਲ ਚਰਚਾ ਹੋਈ। ਇਸ ਦੇ ਨਾਲ ਹੀ ਵੱਖ-ਵੱਖ ਸਰਕਾਰੀ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਚੇਅਰਮੈਨ ਤੇਜਿੰਦਰ ਮਹਿਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਮੁਕਾਬਲੇ ਭਰੇ ਯੁੱਗ ਵਿੱਚ ਵਿਦਿਆਰਥੀਆਂ ਨੂੰ ਸਿਰਫ਼ ਪਾਠ ਪੁਸਤਕਾਂ ਤੱਕ ਸੀਮਿਤ ਨਹੀਂ ਰੱਖਿਆ ਜਾ ਸਕਦਾ, ਸਗੋਂ ਉਨ੍ਹਾਂ ਨੂੰ ਨਵੇਂ ਹੁਨਰ, ਤਕਨੀਕੀ ਜਾਣਕਾਰੀ ਅਤੇ ਪ੍ਰਯੋਗਾਤਮਕ ਤਜਰਬੇ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਾਲਜ ਪ੍ਰਬੰਧਨ ਅਤੇ ਅਧਿਆਪਕ ਵਰਗ ਮਿਲ ਕੇ ਅਜਿਹਾ ਮਾਹੌਲ ਤਿਆਰ ਕਰਨ ਜਿਸ ਵਿੱਚ ਵਿਦਿਆਰਥੀ ਆਪਣੀ ਯੋਗਤਾ ਨੂੰ ਪੂਰੀ ਤਰ੍ਹਾਂ ਨਿਖਾਰ ਸਕਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਾਪਤ ਕਰ ਸਕਣ। ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਵਿਦਿਆਰਥੀਆਂ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਉਹਨਾਂ ਨੂੰ ਸਿੱਖਿਆ ਦੇ ਨਾਲ-ਨਾਲ ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਵੀ ਅੱਗੇ ਵਧਣ ਦੇ ਮੌਕੇ ਮਿਲ ਸਕਣ। ਇਸ ਲਈ ਸਾਰੇ ਸੰਬੰਧਿਤ ਸੰਸਥਾਨਾਂ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਦੇ ਹੋਏ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਫਾਇਦਾ ਦਿਵਾਉਣ।

ਮੀਟਿੰਗ ਵਿੱਚ ਇਕਬਾਲ ਸਿੰਘ ਇਕਬਾਲ ਸਿੰਘ ਪਬਲਿਕ ਕਾਲਜ ਸਮਾਣਾ, ਰਜਨੀਸ਼ ਕੁਮਾਰ ਸਰਕਾਰੀ ਮੋਹਿੰਦਰਾ ਕਾਲਜ ਪਟਿਆਲਾ, ਨਿਧੀ ਸਰਕਾਰੀ ਰਿਪੁਦਮਨ ਕਾਲਜ ਨਾਭਾ, ਡਾ. ਸੋਹਨ ਸਿੰਘ ਪੀ.ਐਮ.ਐਨ. ਕਾਲਜ ਰਾਜਪੁਰਾ, ਪਰਮਜੀਤ ਸਿੰਘ ਸਰਕਾਰੀ ਰਿਪੁਦਮਨ ਕਾਲਜ ਨਾਭਾ, ਅਰੁਣ ਬੰਸਲ ਅਤੇ ਅਰੁਣ ਸ਼ਰਮਾ ਪੰਜਾਬੀ ਯੂਨੀਵਰਸਿਟੀ ਪਟਿਆਲਾ, ਜਗਦੀਪ ਕੁਮਾਰ ਅਤੇ ਕੁਲਿੰਦਰ ਕੌਰ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦਫ਼ਤਰ, ਮੂਰਤੀ ਕੌਰ ਅਤੇ ਜਸਵਿੰਦਰ ਕੌਰ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਅਤੇ ਰਤਨ ਸਿੰਘ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਪਟਿਆਲਾ ਸਮੇਤ ਹੋਰ ਮੈਂਬਰ ਹਾਜ਼ਰ ਸਨ।

Related posts

ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਗੁਰਤੇਜ ਸਿੰਘ ਦੇ ਪਰਿਵਾਰ ਦਾ ਸਨਮਾਨ

Current Updates

ਬਿੱਗ ਬੌਸ 19 ਦਾ ਫਾਈਨਲ: ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

Current Updates

ਲੱਦਾਖ ਹਿੰਸਾ: ਰਾਹੁਲ ਨੇ ਪੁਲੀਸ ਫਾਇਰਿੰਗ ਵਿੱਚ ਮੌਤਾਂ ਦੀ ਨਿਆਂਇਕ ਜਾਂਚ ਮੰਗੀ

Current Updates

Leave a Comment