July 24, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਅੰਮ੍ਰਿਤਪਾਲ ਦੀ ਅਗਵਾਈ ਵਾਲੇ ‘ਵਾਰਿਸ ਪੰਜਾਬ ਦੇ’ ਅਤੇ ‘ਪੁਨਰ ਸੁਰਜੀਤ’ ਵਿਚਾਲੇ ਗਠਜੋੜ ਹੋਣ ਦੀ ਸੰਭਾਵਨਾ

ਅੰਮ੍ਰਿਤਪਾਲ ਦੀ ਅਗਵਾਈ ਵਾਲੇ 'ਵਾਰਿਸ ਪੰਜਾਬ ਦੇ' ਅਤੇ 'ਪੁਨਰ ਸੁਰਜੀਤ' ਵਿਚਾਲੇ ਗਠਜੋੜ ਹੋਣ ਦੀ ਸੰਭਾਵਨਾ

ਚੰਡੀਗੜ੍ਹ- ਅਕਾਲੀ ਰਾਜਨੀਤੀ ਵਿੱਚ ਇੱਕ ਵੱਡੇ ਘਟਨਾਕ੍ਰਮ ਤਹਿਤ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨਾਲ ਗਠਜੋੜ ਕਰਨ ਦੀ ਸੰਭਾਵਨਾ ਹੈ। ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਦੋਵੇਂ ਧੜੇ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਸ਼ਨਿੱਚਰਵਾਰ ਸ਼ਾਮ ਨੂੰ ਮੀਟਿੰਗ ਕਰਨ ਜਾ ਰਹੇ ਹਨ। ਇਸ ਸਾਰੇ ਮਾਮਲੇ ਵਿੱਚ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਿਚੋਲੇ ਵਜੋਂ ਅਹਿਮ ਭੂਮਿਕਾ ਨਿਭਾ ਰਹੇ ਹਨ। ਉਹ ਚਾਹੁੰਦੇ ਹਨ ਕਿ ਇਹ ਦੋਵੇਂ ਧੜੇ ਇਕੱਠੇ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲੜਨ।

ਸੂਤਰਾਂ ਨੇ ਇਹ ਵੀ ਦੱਸਿਆ ਕਿ ਜੇਕਰ ਦੋਵੇਂ ਧੜੇ ਗਠਜੋੜ ਕਰਨ ਲਈ ਸਹਿਮਤ ਨਹੀਂ ਹੁੰਦੇ, ਤਾਂ ਇਯਾਲੀ ਦੇ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ, ਉਨ੍ਹਾਂ ਦੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਿੱਚ ਸ਼ਾਮਲ ਹੋਣ ਨਾਲ ਦਲ-ਬਦਲੀ ਵਿਰੋਧੀ ਕਾਨੂੰਨ ਲਾਗੂ ਨਹੀਂ ਹੋਵੇਗਾ ਕਿਉਂਕਿ ਉਹ ਇੱਕ ਜਥੇਬੰਦੀ ਵਿੱਚ ਸ਼ਾਮਲ ਹੋ ਰਹੇ ਹਨ ਨਾ ਕਿ ਕਿਸੇ ਰਜਿਸਟਰਡ ਪਾਰਟੀ ਵਿੱਚ। ਜਦੋਂ ਇਯਾਲੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਵੇਰਵੇ ਦੇਣ ਤੋਂ ਇਨਕਾਰ ਕਰਦਿਆਂ ਕਿਹਾ, “ਅਸੀਂ ਸਿੱਖ ਪੰਥ ਦੀ ਮੰਗ ਅਨੁਸਾਰ ਚੱਲ ਰਹੇ ਹਾਂ ਅਤੇ ਨਤੀਜਾ ਜਲਦੀ ਸਾਂਝਾ ਕੀਤਾ ਜਾਵੇਗਾ।”

‘ਪੁਨਰ ਸੁਰਜੀਤ’ ਦੇ ਪ੍ਰਮੁੱਖ ਆਗੂਆਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ ਅਤੇ ਪਰਮਿੰਦਰ ਸਿੰਘ ਢੀਂਡਸਾ ਸ਼ਾਮਲ ਹਨ। ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦੇ ਪਿਛਲੇ ਕੁਝ ਸਮੇਂ ਤੋਂ ਪਾਰਟੀ ਲੀਡਰਸ਼ਿਪ ਨਾਲ ਸਬੰਧ ਠੀਕ ਨਹੀਂ ਚੱਲ ਰਹੇ ਹਨ। ਉਹ ਪੰਜ ਸਿੱਖ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪੁਨਰਗਠਨ ਦੀ ਅਗਵਾਈ ਕਰਨ ਲਈ ਬਣਾਈ ਗਈ ਕਮੇਟੀ ਦਾ ਹਿੱਸਾ ਵੀ ਸਨ। ਇਸ ਕਮੇਟੀ ਨੂੰ ਪਾਰਟੀ ਨੇ ਰੱਦ ਕਰ ਦਿੱਤਾ ਸੀ ਅਤੇ ਆਪਣੀ ਮੈਂਬਰਸ਼ਿਪ ਮੁਹਿੰਮ ਚਲਾਈ ਤੇ ਨਤੀਜੇ ਵਜੋਂ ਸੁਖਬੀਰ ਬਾਦਲ ਨੂੰ ਮੁੜ ਤੋਂ ਪਾਰਟੀ ਪ੍ਰਧਾਨ ਨਿਯੁਕਤ ਕੀਤਾ ਗਿਆ।

Related posts

ਕੇਂਦਰ ਨੇ ਸੂਬਿਆਂ ਨੂੰ ਸਾਹ ਦੀਆਂ ਬਿਮਾਰੀਆਂ ’ਤੇ ਨਿਗਰਾਨੀ ਬਾਰੇ ਸਮੀਖਿਆ ਕਰਨ ਲਈ ਕਿਹਾ

Current Updates

ਬੀਬੀਐੱਮਬੀ ਦੀ ਮੀਟਿੰਗ ਤੋਂ ਦੂਰ ਰਹੇਗਾ ਪੰਜਾਬ

Current Updates

ਸਰਬ-ਪਾਰਟੀ ਵਫ਼ਦ ਜਾਪਾਨ ਲਈ ਰਵਾਨਾ

Current Updates

Leave a Comment