September 7, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਰਾਜਪਾਲ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਮਨਜ਼ੂਰੀ

ਰਾਜਪਾਲ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਮਨਜ਼ੂਰੀ

ਚੰਡੀਗੜ੍ਹ- ਪੰਜਾਬ ਵਿੱਚ ਹੁਣ ਬੇਅਦਬੀ ਕਰਨ ਵਾਲਿਆਂ ਦੀ ਖ਼ੈਰ ਨਹੀਂ ਹੈ। ਕਿਉਂਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਜਾਣਕਾਰੀ ਅੱਜ ਸਵੇਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੀ ਸੇਵਾ ਉਸ ਦੇ ਹਿੱਸੇ ਲਾਉਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।

ਜ਼ਿਕਰਯੋਗ ਹੈ ਕਿ ਇਹ ਬਿੱਲ 13 ਅਪਰੈਲ ਨੂੰ ਵਿਸਾਖੀ ਵਾਲੇ ਦਿਨ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਮਾਨ ਸਰਕਾਰ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਕਿਉਂਕਿ ਇਹ ਸੂਬਾ ਐਕਟ ਵਿੱਚ ਸੋਧ ਹੈ, ਇਸ ਲਈ ਇਸ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਦੀ ਲੋੜ ਨਹੀਂ ਸੀ ਅਤੇ ਰਾਜਪਾਲ ਦੀ ਸਹਿਮਤੀ ਨਾਲ ਹੀ ਇਹ ਲਾਗੂ ਹੋ ਸਕਦਾ ਸੀ।

Related posts

ਪੰਜ ਦਿਨਾਂ ਤੱਕ ਪੂਰਬੀ ਮੱਧ ਅਤੇ ਉੱਤਰ ਪੱਛਮੀ ਭਾਰਤ ਦੇ ਰਾਜਾਂ ਵਿੱਚ ਭਾਰੀ ਦੀ ਚੇਤਾਵਨੀ, ਦਿੱਲੀ-ਯੂਪੀ ਲਈ ਵੀ ਚੇਤਾਵਨੀ

Current Updates

ਪ੍ਰਾਪਰਟੀ ਟੈਕਸ ਨਾ ਭਰਨ ’ਤੇ ਪੰਜ ਯੂਨਿਟਾਂ ਸੀਲ

Current Updates

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਮਿਲੇਗੀ 50 ਫੀਸਦ ਸਬਸਿਡੀ

Current Updates

Leave a Comment