October 23, 2026
ਖਾਸ ਖ਼ਬਰਪੰਜਾਬਰਾਸ਼ਟਰੀ

ਤਰਨ ਤਾਰਨ ਵਿੱਚ 65 ਸਾਲਾ ਟਰੈਵਲ ਏਜੰਟ ਦੀ ਗੋਲੀਆਂ ਮਾਰ ਕੇ ਹੱਤਿਆ

ਤਰਨ ਤਾਰਨ ਵਿੱਚ 65 ਸਾਲਾ ਟਰੈਵਲ ਏਜੰਟ ਦੀ ਗੋਲੀਆਂ ਮਾਰ ਕੇ ਹੱਤਿਆ

ਤਰਨ ਤਾਰਨ-  ਤਰਨਤਾਰਨ ਦੇ ਥਾਣਾ ਚੋਹਲਾ ਸਾਹਿਬ ਅਧੀਨ ਪੈਂਦੇ ਪਿੰਡ ਗੰਡੀਵਿੰਡ ਧੱਤਲ ਦੇ ਰਹਿਣ ਵਾਲੇ 65 ਸਾਲਾ ਆਤਮਾ ਸਿੰਘ ਦੀ ਅੱਜ ਦੁਪਹਿਰ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਆਤਮਾ ਸਿੰਘ ਆਪਣੇ ਘਰ ਵਿੱਚ ਮੌਜੂਦ ਸੀ, ਜਦੋਂ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਉਸ ਨੂੰ ਬਾਹਰ ਬੁਲਾਇਆ।

ਉਨ੍ਹਾਂ ਕਿਹਾ ਕਿ ਜਿਵੇਂ ਹੀ ਉਹ ਬਾਹਰ ਆਇਆ ਤਾਂ ਹਥਿਆਰਬੰਦ ਵਿਅਕਤੀਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਆਤਮਾ ਸਿੰਘ ਦੇ ਮੱਥੇ ਵਿੱਚ ਲੱਗੀ, ਜੋ ਜਾਨਲੇਵਾ ਸਾਬਤ ਹੋਈ। ਉਸ ਨੂੰ ਇੱਥੋਂ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਦੇ ਹੀ ਥਾਣਾ ਚੋਹਲਾ ਸਾਹਿਬ ਦੀ ਪੁਲੀਸ ਟੀਮ ਮੌਕੇ ‘ਤੇ ਪਹੁੰਚ ਗਈ। ਆਤਮਾ ਸਿੰਘ ਪੰਜਾਬ ਰੋਡਵੇਜ਼ ਤੋਂ ਸੇਵਾਮੁਕਤ ਹੋਇਆ ਸੀ ਅਤੇ ਟਰੈਵਲ ਏਜੰਟ ਵਜੋਂ ਕੰਮ ਕਰ ਰਿਹਾ ਸੀ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਤਰਨਤਾਰਨ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ, ਇੱਕ ਧੀ ਅਤੇ ਦੋ ਪੁੱਤਰ ਛੱਡ ਗਿਆ ਹੈ।

Related posts

ਹਵਾ ਪ੍ਰਦੂਸ਼ਣ: ਸੁਪਰੀਮ ਕੋਰਟ ਵੱਲੋਂ ਪ੍ਰਦੂਸ਼ਣ ਦੀ ਰੋਕਥਾਮ ਲਈ ਪਾਬੰਦੀਆਂ ’ਚ ਢਿੱਲ ਦੇਣ ਤੋਂ ਇਨਕਾਰ

Current Updates

ਅਰਬ ਸਾਗਰ ’ਚ ਸਰਵੇਖਣ ਲਈ ਪੁੱਜੇ ਦੋ ਚੀਨੀ ਬੇੜੇ

Current Updates

ਕਾਰਾਂ ਦੀ ਆਹਮੋ-ਸਾਹਮਣੀ ਟੱਕਰ ਦੌਰਾਨ 3 ਮੌਤਾਂ

Current Updates

Leave a Comment