October 23, 2026
ਅੰਤਰਰਾਸ਼ਟਰੀਖਾਸ ਖ਼ਬਰ

Pakistan ਨੇ ਭਾਰਤੀ ਹਵਾਈ ਕੰਪਨੀਆਂ ’ਤੇ ਲਗਾਈ ਪਾਬੰਦੀ 24 ਮਈ ਤੱਕ ਵਧਾਈ

Pakistan ਨੇ ਭਾਰਤੀ ਹਵਾਈ ਕੰਪਨੀਆਂ ’ਤੇ ਲਗਾਈ ਪਾਬੰਦੀ 24 ਮਈ ਤੱਕ ਵਧਾਈ

ਪਾਕਿਸਤਾਨ-  ਪਾਕਿਸਤਾਨ ਨੇ ਆਪਣੇ ਹਵਾਈ ਖੇਤਰ ਵਿੱਚ ਭਾਰਤੀ ਜਹਾਜ਼ਾਂ ਦੇ ਦਾਖਲੇ ’ਤੇ ਲੱਗੀ ਪਾਬੰਦੀ ਨੂੰ ਮੰਗਲਵਾਰ ਨੂੰ 24 ਮਈ, 2026 ਤੱਕ ਵਧਾ ਦਿੱਤਾ ਹੈ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਖੇਤਰ ਵਿੱਚ ਪਹਿਲਾਂ ਹੀ ਕਾਫੀ ਤਣਾਅ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਨੇ ਇੱਕ-ਦੂਜੇ ਲਈ ਆਪਣੇ ਹਵਾਈ ਰਸਤੇ ਬੰਦ ਕਰ ਦਿੱਤੇ ਸਨ। ਪਾਕਿਸਤਾਨ ਦਾ ਹਵਾਈ ਖੇਤਰ 24 ਅਪਰੈਲ, 2025 ਤੋਂ ਭਾਰਤੀ ਜਹਾਜ਼ਾਂ ਲਈ ਬੰਦ ਹੈ, ਜਦਕਿ ਭਾਰਤ ਨੇ ਵੀ ਪਾਕਿਸਤਾਨੀ ਜਹਾਜ਼ਾਂ ਨੂੰ ਆਪਣੇ ਇਲਾਕੇ ਵਿੱਚ ਆਉਣ ਤੋਂ ਰੋਕਿਆ ਹੋਇਆ ਹੈ।

ਪਾਕਿਸਤਾਨ ਹਵਾਈ ਅੱਡਾ ਅਥਾਰਟੀ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਨੋਟਿਸ (ਨੋਟਮ) ਅਨੁਸਾਰ ਕਿਸੇ ਵੀ ਭਾਰਤੀ ਵਪਾਰਕ ਜਾਂ ਫੌਜੀ ਜਹਾਜ਼ ਨੂੰ 24 ਮਈ, 2026 ਦੀ ਸਵੇਰ ਤੱਕ ਪਾਕਿਸਤਾਨੀ ਹਵਾਈ ਖੇਤਰ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਕੌਮਾਂਤਰੀ ਪੱਧਰ ’ਤੇ ਡੋਨਲਡ ਟਰੰਪ ਵੱਲੋਂ ਅਤਿਵਾਦ ਵਿਰੁੱਧ ਦਿੱਤੀ ਗਈ ਸਖ਼ਤ ਚਿਤਾਵਨੀ ਅਤੇ ਭਾਰਤ ਸਰਕਾਰ ਵੱਲੋਂ ਚੁੱਕੇ ਗਏ ਸੁਰੱਖਿਆ ਕਦਮਾਂ ਕਾਰਨ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਖਟਾਸ ਬਣੀ ਹੋਈ ਹੈ। ਪਾਕਿਸਤਾਨ ਵੱਲੋਂ ਲਗਾਈ ਗਈ ਇਸ ਪਾਬੰਦੀ ਨੂੰ ਹੁਣ ਲਗਪਗ ਇੱਕ ਸਾਲ ਹੋ ਗਿਆ ਹੈ, ਜਿਸ ਕਾਰਨ ਭਾਰਤੀ ਜਹਾਜ਼ਾਂ ਨੂੰ ਦੂਜੇ ਦੇਸ਼ਾਂ ਨੂੰ ਜਾਣ ਲਈ ਲੰਬੇ ਅਤੇ ਮਹਿੰਗੇ ਰਸਤੇ ਅਪਣਾਉਣੇ ਪੈ ਰਹੇ ਹਨ।

ਇਹ ਪਾਬੰਦੀ ਅਸਲ ਵਿੱਚ ਪਹਿਲਗਾਮ ਹਮਲੇ ਤੋਂ ਬਾਅਦ ਲਗਾਈ ਗਈ ਸੀ ਜਿਸ ਵਿੱਚ 26 ਲੋਕਾਂ ਦੀ ਜਾਨ ਗਈ ਸੀ। ਭਾਰਤ ਨੇ ਵੀ ਪਾਕਿਸਤਾਨੀ ਜਹਾਜ਼ਾਂ ‘ਤੇ ਲੱਗੀ ਰੋਕ ਨੂੰ ਅੱਗੇ ਵਧਾਉਣ ਦੇ ਸੰਕੇਤ ਦਿੱਤੇ ਹਨ। ਇਸ ਤੋਂ ਪਹਿਲਾਂ ਵੀ 1999 ਦੀ ਕਾਰਗਿਲ ਜੰਗ ਅਤੇ 2019 ਦੇ ਪੁਲਵਾਮਾ ਸੰਕਟ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਹਵਾਈ ਰਸਤੇ ਬੰਦ ਕੀਤੇ ਗਏ ਸਨ। ਇਸ ਦੇ ਨਾਲ ਹੀ ਇਰਾਨ ਅਤੇ ਲੈਬਨਾਨ ਵਿੱਚ ਚੱਲ ਰਹੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਹਵਾਈ ਸੁਰੱਖਿਆ ਨੂੰ ਲੈ ਕੇ ਪੂਰੀ ਦੁਨੀਆ ਵਿੱਚ ਚੌਕਸੀ ਵਰਤੀ ਜਾ ਰਹੀ ਹੈ।

Related posts

ਦੁਨੀਆ ਦਾ ਨੌਵਾਂ ਸਭ ਤੋਂ ਵੱਡਾ ਜੰਗਲੀ ਖੇਤਰ ਵਾਲਾ ਦੇਸ਼ ਬਣਿਆ :ਐਫ.ਏ.ਓ

Current Updates

ਸਨੀ ਦਿਓਲ ਵੱਲੋਂ ‘ਬਾਰਡਰ-2’ ਦੀ ਸ਼ੂਟਿੰਗ ਸ਼ੁਰੂ

Current Updates

ਮੈਕਮਾਰਸਟਰ ਯੂਨੀਵਰਸਿਟੀ ਨੇ ਕਨਿਸ਼ਕ ਕਾਂਡ ਵਿਚ ਮ੍ਰਿਤਕਾਂ ਦੀ ਯਾਦਗਾਰ ਬਣਾਈ

Current Updates

Leave a Comment