July 24, 2026
ਪੰਜਾਬ

ਲੂ ਦੀ ਤਪਸ਼ ਵਿਚਕਾਰ ਰਾਹਤ ਦੀ ਆਸ

ਲੂ ਦੀ ਤਪਸ਼ ਵਿਚਕਾਰ ਰਾਹਤ ਦੀ ਆਸ

ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਕਈ ਖੇਤਰਾਂ ਵਿੱਚ ਗਰਮੀ ਤੇ ਲੂ ਜਾਰੀ ਹੈ। ਪਰ ਇੱਕ ਚੰਗੀ ਖ਼ਬਰ ਇਹ ਹੈ ਕਿ ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ‘ਚ ਕਿਤੇ-ਕਿਤੇ ਹਲਕੀ ਬਾਰਿਸ਼ ਦੀ ਪੇਸ਼ੀਨਗੋਈ ਕੀਤੀ ਹੈ। ਭਾਰਤ ਮੌਸਮ ਵਿਭਾਗ (ਆਈਐਮਡੀ) ਵੱਲੋਂ ਮੰਗਲਵਾਰ ਨੂੰ ਜਾਰੀ ਬੁਲਿਟਿਨ ਮੁਤਾਬਿਕ ਅਗਲੇ ਪੰਜ ਦਿਨ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 26 ਤੇ 27 ਅਪਰੈਲ ਨੂੰ ਦੋਵਾਂ ਸੂਬਿਆਂ ਦੇ ਵੱਖ-ਵੱਖ ਖੇਤਰਾਂ ਵਿੱਚ ਹਲਕਾ ਮੀਂਹ ਪੈ ਸਕਦਾ ਹੈ। 21 ਤੋਂ 24 ਅਪਰੈਲ ਤੱਕ ਕਈ ਥਾਵਾਂ ‘ਤੇ ਲੂ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਹੌਲੀ-ਹੌਲੀ ਵਾਧਾ ਹੋ ਸਕਦਾ ਹੈ, ਜਿਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਵੱਡਾ ਫ਼ਰਕ ਨਹੀਂ ਆਵੇਗਾ।

ਪਿਛਲੇ 24 ਘੰਟਿਆਂ ਦੌਰਾਨ ਹਰਿਆਣਾ ਵਿੱਚ ਸਭ ਤੋਂ ਵੱਧ ਤਾਪਮਾਨ ਭਿਵਾਨੀ ਵਿੱਚ 43.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਕਰਨਾਲ ਵਿੱਚ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਿਹਾ। ਪੰਜਾਬ ਵਿੱਚ ਬਠਿੰਡਾ 41 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ, ਜਦਕਿ ਨਵਾਂ ਸ਼ਹਿਰ ਵਿੱਚ ਘੱਟੋ-ਘੱਟ ਤਾਪਮਾਨ 18.4 ਡਿਗਰੀ ਸੈਲਸੀਅਸ ਦਰਜ ਹੋਇਆ। ਆਈਐਮਡੀ ਨੇ ਦਿਨ ਦੇ ਤਾਪਮਾਨ ਨੂੰ ਦੋਵਾਂ ਰਾਜਾਂ ਸੂਬਿਆਂ ਵਿੱਚ ਆਮ ਨਾਲੋਂ ਕਾਫ਼ੀ ਉੱਚਾ ਦੱਸਿਆ ਹੈ।

ਮੌਸਮ ਵਿਭਾਗ ਨੇ ਇਹ ਵੀ ਦੱਸਿਆ ਕਿ 23 ਅਪਰੈਲ ਤੋਂ ਇੱਕ ਨਵੀਂ ਪੱਛਮੀ ਗੜਬੜ (Western Disturbance) ਪੱਛਮੀ ਹਿਮਾਲਿਆਈ ਖੇਤਰ ਨੂੰ ਪ੍ਰਭਾਵਿਤ ਕਰ ਸਕਦੀ ਹੈ। ਜੰਮੂ-ਕਸ਼ਮੀਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਮੌਜੂਦਾ ਪੱਛਮੀ ਗੜਬੜੀ ਕਮਜ਼ੋਰ ਪੈ ਗਈ ਹੈ। ਅਜਿਹੇ ਮੌਸਮ ਵਿੱਚ ਮੀਂਹ ਦਾ ਮੁੱਖ ਕਾਰਨ ਇਹੋ ਜਿਹੀਆਂ ਪੱਛਮੀ ਗੜਬੜੀਆਂ ਹੀ ਹੁੰਦੀਆਂ ਹਨ। ਇਸ ਸਾਲ ਹੁਣ ਤੱਕ ਬਸੰਤ ਰੁੱਤ ਦਾ ਮੀਂਹ ਹਰਿਆਣਾ ਵਿੱਚ ਆਮ ਨਾਲੋਂ 34 ਫ਼ੀਸਦੀ ਅਤੇ ਪੰਜਾਬ ਵਿੱਚ 28 ਫ਼ੀਸਦੀ ਵੱਧ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ, 24 ਤੇ 25 ਅਪਰੈਲ ਨੂੰ ਜੰਮੂ-ਕਸ਼ਮੀਰ ਅਤੇ 25 ਤੇ 26 ਅਪਰੈਲ ਨੂੰ ਹਿਮਾਚਲ ਪ੍ਰਦੇਸ਼ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਬਰਫ਼ਬਾਰੀ ਦੀ ਸੰਭਾਵਨਾ ਹੈ, ਜਿਸ ਦਾ ਅਸਰ ਮੈਦਾਨੀ ਖੇਤਰਾਂ ਦੇ ਤਾਪਮਾਨ ‘ਤੇ ਵੀ ਪੈ ਸਕਦਾ ਹੈ।

Related posts

ਲਾਪਤਾ ਪਾਵਨ ਸਰੂਪ ਮਾਮਲਾ: ਐਡਵੋਕੇਟ ਧਾਮੀ ਵੱਲੋਂ ਮੁੱਖ ਮੰਤਰੀ ਮਾਨ ਦੇ ਦੋਸ਼ਾਂ ਦਾ ਤਿੱਖਾ ਜਵਾਬ

Current Updates

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ ‘ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ

Current Updates

ਅਕਾਲ ਤਖ਼ਤ ਦੀ ਪੰਜ ਮੈਂਬਰੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਟਕਰਾਅ

Current Updates

Leave a Comment