September 8, 2026
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਅਸਾਮ ਪਹੁੰਚੀ ਪੰਜਾਬ ਪੁਲੀਸ

ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਅਸਾਮ ਪਹੁੰਚੀ ਪੰਜਾਬ ਪੁਲੀਸ

ਅੰਮ੍ਰਿਤਸਰ- ਅੰਮ੍ਰਿਤਸਰ (ਦਿਹਾਤੀ) ਪੁਲੀਸ ਫਰਵਰੀ 2023 ਦੇ ਅਜਨਾਲਾ ਥਾਣਾ ਹਮਲੇ ਦੇ ਸਬੰਧ ਵਿੱਚ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰਨ ਲਈ ਅਸਾਮ ਦੇ ਡਿਬਰੂਗੜ੍ਹ ਪਹੁੰਚ ਗਈ ਹੈ। ਕੌਮੀ ਸੁਰੱਖਿਆ ਕਾਨੂੰਨ (ਐੱਨ ਐੱਸ ਏ ) ਤਹਿਤ ਅੰਮ੍ਰਿਤਪਾਲ ਦੀ ਨਜ਼ਰਬੰਦੀ ਖ਼ਤਮ ਹੋਣ ਤੋਂ ਬਾਅਦ, ਉਸ ਨੂੰ 23 ਅਪਰੈਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸੰਭਾਵਨਾ ਹੈ। ਅੰਮ੍ਰਿਤਪਾਲ 23 ਅਪਰੈਲ, 2023 ਤੋਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ, ਜਦੋਂ ਉਸ ਨੂੰ ਹਿਰਾਸਤ ਵਿੱਚ ਲੈ ਕੇ ਐੱਨ ਐੱਸ ਏ (NSA) ਲਗਾਇਆ ਗਿਆ ਸੀ। ਉਸ ਦੇ ਸਾਥੀ ਪਪਲਪ੍ਰੀਤ ਸਿੰਘ, ਦਲਜੀਤ ਸਿੰਘ ਕਲਸੀ, ਕੁਲਵੰਤ ਸਿੰਘ, ਵਰਿੰਦਰ ਜੋਹਲ, ਗੁਰਮੀਤ ਸਿੰਘ ਬੁੱਕਣਵਾਲਾ, ਉਸ ਦੇ ਚਾਚਾ ਹਰਜੀਤ ਸਿੰਘ, ਬਸੰਤ ਸਿੰਘ, ਗੁਰਿੰਦਰ ਸਿੰਘ ਔਜਲਾ ਅਤੇ ਭਗਵੰਤ ਸਿੰਘ ਨੂੰ ਵੀ ਐੱਨ ਐੱਸ ਏ ਅਤੇ ਹੋਰ ਦੋਸ਼ਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਇਨ੍ਹਾਂ ਸਾਰਿਆਂ ਨੂੰ ਪਿਛਲੇ ਸਾਲ ਪੰਜਾਬ ਲਿਆਂਦਾ ਗਿਆ ਸੀ ਅਤੇ ਹੁਣ ਉਹ ਅਜਨਾਲਾ ਦੀ ਅਦਾਲਤ ਵਿੱਚ ਕੇਸ ਦਾ ਸਾਹਮਣਾ ਕਰ ਰਹੇ ਹਨ।

ਦੋ ਦਿਨ ਪਹਿਲਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਇਜਾਜ਼ਤ ਦੇ ਦਿੱਤੀ ਸੀ ਕਿ ਅਜਨਾਲਾ ਕੇਸ ਵਿੱਚ ਗ੍ਰਿਫ਼ਤਾਰੀ ਪਾਉਣ ਤੋਂ ਬਾਅਦ (ਭਾਵੇਂ ਅੰਮ੍ਰਿਤਪਾਲ ‘ਤੇ ਲੱਗੇ ਐੱਨ ਐੱਸ ਏ ਦੀ ਮਿਆਦ ਖ਼ਤਮ ਹੋ ਜਾਵੇ) ਵੀ ਉਸ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਿਆ ਜਾ ਸਕਦਾ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਤੱਕ ਪਹੁੰਚ ਕਰਕੇ ਅੰਮ੍ਰਿਤਪਾਲ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਅਤੇ ਅਸਾਮ ਦੀ ਜੇਲ੍ਹ ਵਿੱਚ ਹੀ ਰੱਖਣ ਦੀ ਮੰਗ ਕੀਤੀ ਸੀ। ਸਰਕਾਰ ਨੇ ਦਲੀਲ ਦਿੱਤੀ ਸੀ ਕਿ ਜੇਕਰ ਉਸ ਨੂੰ ਸੁਣਵਾਈ ਲਈ ਅੰਮ੍ਰਿਤਸਰ ਲਿਆਂਦਾ ਗਿਆ, ਤਾਂ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਅਦਾਲਤ ਨੂੰ ਇਹ ਵੀ ਅਪੀਲ ਕੀਤੀ ਸੀ ਕਿ ਕੇਸ ਦੀ ਸੁਣਵਾਈ ਵੀਡੀਓ-ਕਾਨਫਰੰਸਿੰਗ ਰਾਹੀਂ ਹੀ ਕੀਤੀ ਜਾਵੇ।

ਐਤਵਾਰ ਨੂੰ ਜਾਰੀ ਕੀਤੇ ਆਪਣੇ ਹੁਕਮ ਵਿੱਚ, ਹਾਈ ਕੋਰਟ ਨੇ ਅੰਮ੍ਰਿਤਸਰ ਦੀ ਅਦਾਲਤ ਨੂੰ ਇਜਾਜ਼ਤ ਦੇ ਦਿੱਤੀ ਹੈ ਕਿ ਅੰਮ੍ਰਿਤਪਾਲ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦੇਣ ਲਈ ਪੁਲੀਸ ਰਿਮਾਂਡ ਅਤੇ ਜੇਲ੍ਹ ਭੇਜਣ ਸਮੇਤ ਸਾਰੀ ਕਾਰਵਾਈ ਵੀਡੀਓ-ਕਾਨਫਰੰਸਿੰਗ ਰਾਹੀਂ ਕੀਤੀ ਜਾਵੇ। ਅਜਨਾਲਾ ਹਿੰਸਾ ਮਾਮਲੇ ਵਿੱਚ ਐੱਫ ਆਈ ਆਰ 24 ਫਰਵਰੀ, 2023 ਨੂੰ ਦਰਜ ਕੀਤੀ ਗਈ ਸੀ। ਅੰਮ੍ਰਿਤਪਾਲ ਦੇ ਵਕੀਲ, ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਕਿਹਾ ਕਿ ਅਦਾਲਤ ਨੇ ਸੂਬਾ ਸਰਕਾਰ ਨੂੰ ਐੱਨ ਐੱਸ ਏ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਇਸ ਕੇਸ ਵਿੱਚ ਗ੍ਰਿਫ਼ਤਾਰ ਕਰਨ ਅਤੇ ਵੀਡੀਓ-ਕਾਨਫਰੰਸਿੰਗ ਰਾਹੀਂ ਅਗਲੀ ਕਾਰਵਾਈ ਕਰਨ ਦੀ ਇਜਾਜ਼ਤ ਦਿੱਤੀ ਹੈ। ਉਨ੍ਹਾਂ ਕਿਹਾ, “ਅਦਾਲਤ ਨੇ ਅੰਮ੍ਰਿਤਸਰ ਵਿੱਚ ਵੀਡੀਓ-ਕਾਨਫਰੰਸਿੰਗ ਰਾਹੀਂ ਸੁਣਵਾਈ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਵੀਡੀਓ-ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।”

Related posts

ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰ ਡਿੱਗਿਆ

Current Updates

ਪੰਜਾਬ ਭਰ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ; ਥਾਂ-ਥਾਂ ਲੱਗੇ ਧਰਨੇ

Current Updates

ਲੁਧਿਆਣਾ ਦਾ ਟੈਕਸਟਾਈਲ ਉਦਯੋਗ ਬਿਜਲੀ ਕੱਟਾਂ ਕਾਰਨ ਵੱਡੇ ਸੰਕਟ ਵੱਲ, ਸਬੰਧਿਤ ਸਨਅਤਕਾਰਾਂ ਵਲੋਂ ਦਿੱਤੇ ਅਲਟੀਮੇਟਮ ਦਾ ਕਰਦੇ ਹਾਂ ਸਮਰਥਨ

Current Updates

Leave a Comment