September 16, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਭਾਜਪਾ ‘ਚ ਸ਼ਾਮਲ ਹੋਏ ਰਾਘਵ ਚੱਢਾ, ਸੰਦੀਪ ਪਾਠਕ ਤੇ ਅਸ਼ੋਕ ਮਿੱਤਲ

ਭਾਜਪਾ 'ਚ ਸ਼ਾਮਲ ਹੋਏ ਰਾਘਵ ਚੱਢਾ, ਸੰਦੀਪ ਪਾਠਕ ਤੇ ਅਸ਼ੋਕ ਮਿੱਤਲ

ਚੰਡੀਗੜ੍ਹ-  ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੋ ਹੋਰ ਸੰਸਦ ਮੈਂਬਰਾਂ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨਾਲ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਪ੍ਰੈੱਸ ਕਾਨਫਰੰਸ ਕਰ ਕੇ ਪਾਰਟੀ ਛੱਡਣ ਦਾ ਐਲਾਨ ਕੀਤਾ। ਚੱਢਾ ਨੇ ਐਲਾਨ ਕੀਤਾ ਕਿ ਰਾਜ ਸਭਾ ਵਿੱਚ AAP ਦੇ ਦੋ-ਤਿਹਾਈ ਮੈਂਬਰ ਹੁਣ ਭਾਜਪਾ ਵਿੱਚ ਰਲੇਵਾਂ ਕਰ ਰਹੇ ਹਨ। ਉਨ੍ਹਾਂ ਨੇ ਸੰਵਿਧਾਨ ਦੀਆਂ ਧਾਰਾਵਾਂ ਦਾ ਹਵਾਲਾ ਦਿੰਦੇ ਹੋਏ ਇਸ ਕਦਮ ਨੂੰ ਜਾਇਜ਼ ਠਹਿਰਾਇਆ ਹੈ। ਚੱਢਾ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਸਵੇਰੇ ਹੀ ਰਾਜ ਸਭਾ ਦੇ ਚੇਅਰਮੈਨ ਨੂੰ ਲੋੜੀਂਦੇ ਦਸਤਾਵੇਜ਼ ਅਤੇ ਦਸਤਖਤ ਕੀਤੇ ਪੱਤਰ ਸੌਂਪ ਦਿੱਤੇ ਹਨ। ਇਹ ਖ਼ਬਰ ਸਿਆਸੀ ਗਲਿਆਰਿਆਂ ਵਿੱਚ ਅੱਗ ਵਾਂਗ ਫੈਲ ਗਈ ਹੈ, ਕਿਉਂਕਿ ਪੰਜਾਬ ਨਾਲ ਸਬੰਧਤ ਇਹ ਤਿੰਨੋਂ ਚਿਹਰੇ ਪਾਰਟੀ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਸਨ।

ਰਾਜ ਸਭਾ ਵਿੱਚ ਆਮ ਆਮੀ ਪਾਰਟੀ ਦੇ ਕੁੱਲ 10 ਸੰਸਦ ਮੈਂਬਰ ਹਨ ਅਤੇ ਚੱਢਾ ਨੇ 7 ਸੰਸਦ ਮੈਂਬਰਾਂ ਦੇ ਨਾਲ ਹੋਣ ਦਾ ਦਾਅਵਾ ਕੀਤਾ ਹੈ। ਪ੍ਰੈੱਸ ਕਾਨਫਰੰਸ ਵਿੱਚ ਉਨ੍ਹਾਂ ਦੇ ਨਾਲ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਮੌਜੂਦ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਹਰਭਜਨ ਸਿੰਘ, ਰਾਜੇਂਦਰ ਗੁਪਤਾ, ਵਿਕਰਮਜੀਤ ਸਾਹਨੀ ਅਤੇ ਸਵਾਤੀ ਮਾਲੀਵਾਲ ਦੇ ਨਾਂ ਵੀ ਲਏ ਹਨ।

Related posts

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਮਿਲੇਗੀ 50 ਫੀਸਦ ਸਬਸਿਡੀ

Current Updates

ਪੁੱਤ ਦੀ ਬਰਾਤ ਵਿਚ ਜਾ ਰਹੇ ਪਿਓ ਸਮੇਤ 3 ਦੀ ਮੌਤ

Current Updates

ਤਿੰਨ ਤਖ਼ਤਾਂ ਦੇ ਪੰਜ ਪਿਆਰਿਆਂ ਵੱਲੋਂ ਤਖ਼ਤ ਪਟਨਾ ਸਾਹਿਬ ਦਾ ਫੈਸਲਾ ਰੱਦ

Current Updates

Leave a Comment