November 4, 2026
ਖਾਸ ਖ਼ਬਰਪੰਜਾਬਰਾਸ਼ਟਰੀ

CM Bhagwant Mann ਦੀ ਕੋਠੀ ਅੱਗੇ ਮਜ਼ਦੂਰ ਦਿਵਸ ਮੌਕੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਖਿੱਚ-ਧੂਹ

CM Bhagwant Mann ਦੀ ਕੋਠੀ ਅੱਗੇ ਮਜ਼ਦੂਰ ਦਿਵਸ ਮੌਕੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਖਿੱਚ-ਧੂਹ

ਸੰਗਰੂਰ-  ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅੱਜ ਮਜ਼ਦੂਰ ਦਿਵਸ ਮੌਕੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ ਹੋਈ ਅਤੇ ਅੱਗੇ ਵਧ ਰਹੇ ਬੇਰੁਜ਼ਗਾਰਾਂ ਨੂੰ ਰੋਕਣ ਲਈ ਵੱਡੀ ਤਾਦਾਦ ਵਿਚ ਤਾਇਨਾਤ ਪੁਲੀਸ ਨੂੰ ਕਾਫ਼ੀ ਜੱਦੋਜਹਿਦ ਕਰਨੀ ਪਈ। ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਪਿਛਲੇ ਕਰੀਬ ਸਾਢੇ ਚਾਰ ਮਹੀਨਿਆਂ ਤੋਂ ਡੀ.ਸੀ.ਦਫ਼ਤਰ ਅੱਗੇ ਪੱਕਾ ਮੋਰਚਾ ਲਗਾਈਂ ਬੈਠੇ ਬੇਰੁਜ਼ਗਾਰ ਅੱਜ ਮਜ਼ਦੂਰ ਦਿਵਸ ਮੌਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਸਨ। ਜਿਉਂ ਹੀ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਨੇੜੇ ਪੁੱਜੇ ਤਾਂ ਸਖਤ ਨਾਕੇਬੰਦੀ ਕਰਕੇ ਪੁਲੀਸ ਨੇ ਰੋਕ ਲਿਆ।CM Bhagwant Mann ਦੀ ਕੋਠੀ ਅੱਗੇ ਮਜ਼ਦੂਰ ਦਿਵਸ ਮੌਕੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਖਿੱਚ-ਧੂਹ ਬੇਰੁਜ਼ਗਾਰਾਂ ਨੂੰ ਜਬਰੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨਾਲ ਖਿੱਚ ਧੂਹ ਅਤੇ ਧੱਕਾ ਮੁੱਕੀ ਹੋ ਗਈ। ਪੁਲੀਸ ਨੂੰ ਕਾਫ਼ੀ ਜਦੋਜਹਿਦ ਕਰਨੀ ਪਈ ਅਤੇ ਕਰੀਬ ਅੱਧੀ ਦਰਜਨ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ। ਰੋਹ ਵਿਚ ਆਏ ਬੇਰੁਜ਼ਗਾਰਾਂ ਨੇ ਸੜਕ ਉਪਰ ਹੀ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਬੇਰੁਜ਼ਗਾਰ ਮੁੱਖ ਮੰਤਰੀ ਨਾਲ ਮੀਟਿੰਗ ਦੀ ਮੰਗ ’ਤੇ ਅੜ੍ਹੇ ਹੋਏ ਸਨ ਜਿਸ ਕਾਰਨ ਰੋਸ ਧਰਨਾ ਜਾਰੀ ਸੀ।

Related posts

ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਤਿੰਨ ਜਣੇ ਗ੍ਰਿਫ਼ਤਾਰ

Current Updates

ਦੇਸ਼ ਅਤੇ ਸੂਬਿਆਂ ਨੂੰ ਬਚਾਉਣ ਲਈ ਸੰਘੀ ਢਾਂਚੇ ਦੀ ਮਜ਼ਬੂਤੀ ਜ਼ਰੂਰੀ: ਸਪੀਕਰ ਕੁਲਤਾਰ ਸਿੰਘ ਸੰਧਵਾਂ

Current Updates

‘ਆਲ ਇਜ਼ ਵੈੱਲ, ਘਾਟੇ-ਵਾਧੇ ਚੱਲਦੇ ਰਹਿੰਦੇ’: 50 ਹਜ਼ਾਰ ਰਿਸ਼ਵਤ ਲੈਂਦਿਆਂ ਫੜੀ ਮਹਿਲਾ ਇੰਸਪੈਕਟਰ ਦੇ ਬੋਲ ਚਰਚਾ ‘ਚ

Current Updates

Leave a Comment