November 4, 2026
ਖਾਸ ਖ਼ਬਰਪੰਜਾਬਰਾਸ਼ਟਰੀ

ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲਾ: ਸਾਬਕਾ ਮੰਤਰੀ ਦੇ ਪੀ.ਏ. ਦਿਲਬਾਗ ਸਿੰਘ ਨੂੰ ਅਦਾਲਤ ਤੋਂ ਝਟਕਾ

ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲਾ: ਸਾਬਕਾ ਮੰਤਰੀ ਦੇ ਪੀ.ਏ. ਦਿਲਬਾਗ ਸਿੰਘ ਨੂੰ ਅਦਾਲਤ ਤੋਂ ਝਟਕਾ

ਅੰਮ੍ਰਿਤਸਰ- ਜ਼ਿਲ੍ਹਾ ਅਤੇ ਸੈਸ਼ਨ ਕੋਰਟ ਨੇ ਅੱਜ ਡਾ. ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਦੇ ਤੀਜੇ ਮੁਲਜ਼ਮ ਦਿਲਬਾਗ ਸਿੰਘ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਉਹ ਇਸ ਮਾਮਲੇ ਵਿੱਚ ਮੁੱਖ ਸ਼ੱਕੀ ਅਤੇ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਿੱਜੀ ਸਹਾਇਕ ਸੀ। ਸਾਬਕਾ ਮੰਤਰੀ ਇਸ ਸਮੇਂ ਇਸ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ। ਦਿਲਬਾਗ ਸਿੰਘ ਮਾਰਕੀਟ ਕਮੇਟੀ ਪੱਟੀ ਦਾ ਚੇਅਰਮੈਨ ਵੀ ਸੀ। ਅਗਾਊਂ ਜ਼ਮਾਨਤ ਅਰਜ਼ੀ ਵਿੱਚ, ਉਸਨੇ ਦਾਅਵਾ ਕੀਤਾ ਸੀ ਕਿ ਉਸਨੂੰ ਇਸ ਮਾਮਲੇ ਵਿੱਚ ਝੂਠਾ ਫਸਾਇਆ ਗਿਆ। ਦੱਸਣਯੋਗ ਹੈ ਕਿ ਗਗਨਦੀਪ ਸਿੰਘ ਰੰਧਾਵਾ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਵੀਡੀਓ ਬਣਾਈ ਸੀ ਜਿਸ ਵਿੱਚ ਖੁਦਕੁਸ਼ੀ ਲਈ ਮਜਬੂਰ ਕਰਨ ਵਾਸਤੇ ਲਾਲਜੀਤ ਸਿੰਘ ਭੁੱਲਰ ਨੂੰ ਜਿੰਮੇਵਾਰ ਠਹਿਰਾਇਆ ਸੀ। ਭਾਵੇਂ ਇਸ ਵੀਡੀਓ ਵਿੱਚ ਉਸਦਾ ਨਾਮ ਨਹੀਂ ਲਿਆ ਸੀ। ਪਰ ਇਸ ਤੋਂ ਪਹਿਲਾਂ ਵਿਭਾਗ ਨੂੰ ਭੇਜੇ ਗਏ ਪੱਤਰਾਂ ਵਿੱਚ ਕੀਤੇ ਗਏ ਤਸ਼ੱਦਦ ਵਾਸਤੇ ਉਸ ਨੂੰ ਵੀ ਦੋਸ਼ੀ ਦੱਸਿਆ ਸੀ। 23 ਅਪਰੈਲ ਨੂੰ, ਇਸੇ ਅਦਾਲਤ ਨੇ ਖੁਦਕੁਸ਼ੀ ਮਾਮਲੇ ਵਿੱਚ ਲਾਲਜੀਤ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਦੀ ਅਗਾਊਂ ਜ਼ਮਾਨਤ ਵੀ ਰੱਦ ਕਰ ਦਿੱਤੀ ਸੀ। ਇਸ ਮਾਮਲੇ ਵਿੱਚ ਇਹ ਦੋਵੇਂ ਮੁਲਜ਼ਮ ਫ਼ਰਾਰ ਹਨ।

ਗਗਨਦੀਪ ਸਿੰਘ ਰੰਧਾਵਾ ਨੇ 21 ਮਾਰਚ ਨੂੰ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਸੀ ਅਤੇ ਇੱਕ ਵੀਡੀਓ ਵਿੱਚ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਸੀ। ਇਸ ਘਟਨਾ ਨੇ ਸਿਆਸੀ ਹੰਗਾਮਾ ਛੇੜ ਦਿੱਤਾ ਸੀ ਜਿਸ ਵਿੱਚ ਵਿਰੋਧੀ ਧਿਰ ਨੇ ਲਾਲਜੀਤ ਅਤੇ ਹੋਰਾਂ ਖ਼ਿਲਾਫ਼ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਸੀ। ਬਾਅਦ ਵਿੱਚ ਪੁਲੀਸ ਨੇ ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਦੇ ਬਿਆਨ ’ਤੇ ਲਾਲਜੀਤ, ਉਸਦੇ ਪਿਤਾ ਸੁਖਦੇਵ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ। ਜਦੋਂ ਕਿ ਲਾਲਜੀਤ ਨੂੰ 23 ਮਾਰਚ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ,ਪਰ ਬਾਕੀ ਮੁਲਜ਼ਮ ਫਰਾਰ ਹਨ।

ਪੁਲੀਸ ਜਾਂਚ ਤੋਂ ਅਸੰਤੁਸ਼ਟੀ ਪ੍ਰਗਟ- ਉਪਿੰਦਰ ਕੌਰ ਨੇ ਪੁਲੀਸ ਜਾਂਚ ਤੋਂ ਅਸੰਤੁਸ਼ਟੀ ਪ੍ਰਗਟ ਕੀਤੀ ਹੈ, ਫਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕੋਈ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ। ਉਸਨੇ ਦੋਸ਼ ਲਗਾਇਆ ਸੀ ਕਿ ਪਰਿਵਾਰ ’ਤੇ ਸਮਝੌਤਾ ਕਰਨ ਲਈ ਦਬਾਅ ਪਾਇਆ ਜਾ ਰਿਹਾ ਸੀ ਅਤੇ ਸੀਬੀਆਈ ਜਾਂਚ ਦੀ ਮੰਗ ਦੁਹਰਾਈ ਜਾ ਰਹੀ ਸੀ। ਉਸਨੇ ਦੋਸ਼ ਲਗਾਇਆ ਕਿ ਸੁਖਦੇਵ ਅਤੇ ਦਿਲਬਾਗ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ, ਪੁਲੀਸ ਰੰਧਾਵਾ ’ਤੇ ਹਮਲਾ ਕਰਨ ਲਈ ਵਰਤੀ ਗਈ ਪਿਸਤੌਲ, ਲਾਲਜੀਤ ਦਾ ਮੋਬਾਈਲ ਫੋਨ ਅਤੇ ਸੀਸੀਟੀਵੀ ਕੈਮਰਿਆਂ ਦੇ ਡੀਵੀਆਰ ਦੀ ਹਾਰਡ ਡਿਸਕ ਵੀ ਬਰਾਮਦ ਕਰਨ ਵਿੱਚ ਅਸਫ਼ਲ ਰਹੀ।

Related posts

ਸਵੇਰ ਦੀ ਸੈਰ ਤੋਂ ਪਰਤ ਰਹੇ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

Current Updates

ਫਾਰਮਾ ਸ਼ੇਅਰਾਂ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਸ਼ੇਅਰ ਬਜ਼ਾਰ ਡਿੱਗਿਆ

Current Updates

Varun Dhawan ਕਰਨਗੇ YRF ਦੀ ਪਹਿਲੀ Horror ਫ਼ਿਲਮ; ਅਭੈ ਪੰਨੂ ਹੋਣਗੇ ਡਾਇਰੈਕਟਰ

Current Updates

Leave a Comment