November 4, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਤੇ ਹਰਿਆਣਾ ‘ਚ ਮੌਸਮ ਬਦਲਣ ਦੀ ਪੇਸ਼ੀਨਗੋਈ, ਜਾਣੋ ਅਗਲੇ 5 ਦਿਨਾਂ ਦੀ ਰਿਪੋਰਟ

ਪੰਜਾਬ ਤੇ ਹਰਿਆਣਾ 'ਚ ਮੌਸਮ ਬਦਲਣ ਦੀ ਪੇਸ਼ੀਨਗੋਈ, ਜਾਣੋ ਅਗਲੇ 5 ਦਿਨਾਂ ਦੀ ਰਿਪੋਰਟ

ਚੰਡੀਗੜ੍ਹ-  2 ਮਈ ਤੋਂ ਇੱਕ ਨਵੀਂ ਪੱਛਮੀ ਗੜਬੜੀ ਹਿਮਾਲਿਆ ਖੇਤਰ ਵਿੱਚ ਸਰਗਰਮ ਹੋ ਰਹੀ ਹੈ। ਇਸ ਕਾਰਨ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ 7 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਸ਼ੁੱਕਰਵਾਰ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ, ਪੰਜਾਬ ਅਤੇ ਹਰਿਆਣਾ ਵਿੱਚ 2, 3, 6 ਅਤੇ 7 ਮਈ ਨੂੰ ਕੁਝ ਇਲਾਕਿਆਂ ਵਿੱਚ ਅਤੇ 4 ਤੇ 5 ਮਈ ਨੂੰ ਬਹੁਤੀਆਂ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਉਮੀਦ ਹੈ। ਅਗਲੇ 48 ਘੰਟਿਆਂ ਦੌਰਾਨ ਦੋਵਾਂ ਸੂਬਿਆਂ ਵਿੱਚ ਦਿਨ ਦੇ ਤਾਪਮਾਨ ‘ਚ ਦੋ ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ ਅਤੇ ਉਸ ਤੋਂ ਬਾਅਦ ਤਾਪਮਾਨ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਆਉਣ ਦੀ ਉਮੀਦ ਹੈ। ਇਸ ਦੇ ਨਾਲ ਹੀ ਬੱਦਲ ਗਰਜਣ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਪੇਸ਼ੀਨਗੋਈ ਕੀਤੀ ਗਈ ਹੈ।

ਪਿਛਲੇ 24 ਘੰਟਿਆਂ ਦੌਰਾਨ, ਹਰਿਆਣਾ ਦੇ ਰੋਹਤਕ ਵਿੱਚ ਸਭ ਤੋਂ ਵੱਧ ਤਾਪਮਾਨ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 39.5 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਅਨੁਸਾਰ, ਦੋਵਾਂ ਸੂਬਿਆਂ ਵਿੱਚ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪਿਆ ਹੈ ਅਤੇ ਹਰਿਆਣਾ ਦੀਆਂ ਕੁਝ ਥਾਵਾਂ ‘ਤੇ ਗੜੇਮਾਰੀ ਦੀਆਂ ਖ਼ਬਰਾਂ ਵੀ ਮਿਲੀਆਂ ਹਨ। ਮਾਰਚ-ਅਪਰੈਲ ਦੇ ਸੀਜ਼ਨ ਦੌਰਾਨ ਦੋਵਾਂ ਸੂਬਿਆਂ ਵਿੱਚ ਮੀਂਹ ਔਸਤ ਨਾਲੋਂ ਵੱਧ ਰਿਹਾ ਹੈ। ਕੁੱਲ ਮਿਲਾ ਕੇ, ਇਸ ਸਮੇਂ ਦੌਰਾਨ ਹਰਿਆਣਾ ਵਿੱਚ 29 ਫ਼ੀਸਦੀ ਅਤੇ ਪੰਜਾਬ ਵਿੱਚ 19 ਫ਼ੀਸਦੀ ਵੱਧ ਮੀਂਹ ਪਿਆ ਹੈ। ਇਸ ਤੋਂ ਇਲਾਵਾ, ਜੰਮੂ-ਕਸ਼ਮੀਰ ਵਿੱਚ 2 ਤੋਂ 5 ਮਈ ਤੱਕ ਅਤੇ ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ 3 ਤੋਂ 7 ਮਈ ਦੇ ਦੌਰਾਨ ਹਲਕਾ ਜਾਂ ਦਰਮਿਆਨਾ ਮੀਂਹ ਪੈ ਸਕਦਾ ਹੈ ਅਤੇ ਬਰਫ਼ਬਾਰੀ ਹੋ ਸਕਦੀ ਹੈ। ਇਸ ਦੌਰਾਨ ਬੱਦਲ ਗਰਜਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

Related posts

ਬਿਸਤ ਦੁਆਬ ਨਹਿਰ ਚ ਪਿਆ ਪਾੜ; ਰਿਹਾਇਸ਼ੀ ਇਲਾਕੇ ’ਚ ਭਰਿਆ ਪਾਣੀ

Current Updates

ਰਾਧਿਕਾ ਯਾਦਵ ਦੇ ਪਿਤਾ ਦਾ ਇਕ-ਰੋਜ਼ਾ ਪੁਲੀਸ ਰਿਮਾਂਡ; ਮਾਂ ਦੀ ਭੂਮਿਕਾ ਦੀ ਜਾਂਚ ਜਾਰੀ

Current Updates

ਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ*

Current Updates

Leave a Comment