September 19, 2026
ਖਾਸ ਖ਼ਬਰਪੰਜਾਬਰਾਸ਼ਟਰੀ

Akal Takht Sahib ਵੱਲੋਂ ਭਾਨੂਸ਼ਲੀ ਸਟੂਡੀਓ ਦੀ ਹਰੀ ਸਿੰਘ ਨਲਵਾ ’ਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼ ਰੱਦ

Akal Takht Sahib ਵੱਲੋਂ ਭਾਨੂਸ਼ਲੀ ਸਟੂਡੀਓ ਦੀ ਹਰੀ ਸਿੰਘ ਨਲਵਾ ’ਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼ ਰੱਦ

ਅੰਮ੍ਰਿਤਸਰ-  ਸਿੱਖ ਯੋਧੇ ਹਰੀ ਸਿੰਘ ਨਲਵਾ ਦੇ ਜੀਵਨ ਉੱਤੇ ਫ਼ਿਲਮ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰ ਸਬੰਧੀ ਪੁੱਜੀ ਮੰਗ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਪ੍ਰਵਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ 28 ਦਸੰਬਰ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਪੁਰਾਤਨ ਸਿੱਖ ਯੋਧਿਆਂ ਉੱਤੇ ਫ਼ਿਲਮਾਂ/ਐਨੀਮੇਸ਼ਨ ਫ਼ਿਲਮਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵੀਡੀਓ ਨਹੀਂ ਬਣਾਈਆਂ ਜਾ ਸਕਦੀਆਂ। ਉਨ੍ਹਾਂ ਕਿਹਾ ਕਿ ਹਰੀ ਸਿੰਘ ਨਲਵਾ ਵੀ ਪੁਰਾਤਨ ਸਿੱਖ ਯੋਧਿਆਂ ਦੀ ਸ੍ਰੇਣੀ ਵਿੱਚ ਆਉਂਦੇ ਹਨ, ਇਸ ਲਈ ਉਨ੍ਹਾਂ ਦੇ ਜੀਵਨ ਉੱਤੇ ਫ਼ਿਲਮ ਨੂੰ ਪ੍ਰਵਾਨਗੀ ਨਹੀਂ ਦਿੱਤੀ ਜਾ ਸਕਦੀ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੁੰਬਈ ਅਧਾਰਤ ਭਾਨੂਸ਼ਲੀ ਸਟੂਡੀਓ ਲਿਮੀਟਡ ਦੇ ਕੋ-ਪ੍ਰੋਡਿਊਸਰ ਭਾਵੇਸ਼ ਭਾਨੂੰਸ਼ਲੀ ਨੇ ਜਥੇਦਾਰ ਗੜਗੱਜ ਨੂੰ ਇੱਕ ਪੱਤਰ ਲਿਖ ਕੇ ਅਪੀਲ ਕੀਤੀ ਸੀ ਕਿ ਉਨ੍ਹਾਂ ਦੀ ਫ਼ਿਲਮ ਨਿਰਮਾਤਾ ਕੰਪਨੀ ਮਹਾਨ ਸਿੱਖ ਯੋਧੇ ਹਰੀ ਸਿੰਘ ਨਲਵਾ ਦੇ ਜੀਵਨ ਉੱਤੇ ਫ਼ਿਲਮ ਬਣਾਉਣਾ ਚਾਹੁੰਦੀ ਹੈ ਅਤੇ ਇਸ ਲਈ ਉਹ ਉਨ੍ਹਾਂ ਨਾਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕਰਕੇ ਵਿਚਾਰ ਕਰਨਾ ਚਾਹੁੰਦੇ ਹਨ। ਇਸ ਮਾਮਲੇ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਜਥੇਦਾਰ ਗੜਗੱਜ ਦੇ ਆਦੇਸ਼ ਅਨੁਸਾਰ ਭਾਨੂਸ਼ਲੀ ਸਟੂਡੀਓ ਲਿਮੀਟਡ ਦੇ ਕੋ-ਪ੍ਰੋਡਿਊਸਰ ਨੂੰ ਲਿਖਤੀ ਤੌਰ ਉੱਤੇ ਇਹ ਜਾਣਕਾਰੀ ਭੇਜ ਦਿੱਤੀ ਗਈ ਹੈ ਕਿ ਸਿੱਖ ਯੋਧੇ ਹਰੀ ਸਿੰਘ ਨਲਵਾ ਦੇ ਜੀਵਨ ਉੱਤੇ ਫ਼ਿਲਮ ਨਹੀਂ ਬਣਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਸ੍ਰੀ ਭਾਨੂਸ਼ਲੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਫ਼ਿਲਮਾਂ ਸਬੰਧੀ ਕੀਤੇ ਗਏ ਹਾਲੀਆ ਆਦੇਸ਼ ਦੀ ਅਸਲ ਅਤੇ ਅੰਗਰੇਜ਼ੀ ਵਿੱਚ ਤਰਜਮਾ ਕਰਕੇ ਕਾਪੀਆਂ ਵੀ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਉਹ ਭਵਿੱਖ ਵਿੱਚ ਸਿੱਖ ਵਿਸ਼ਿਆਂ ਸਬੰਧੀ ਫ਼ਿਲਮਾਂ ਬਣਾਉਣ ਤੋਂ ਪਹਿਲਾਂ ਸਾਵਧਾਨੀ ਵਰਤਣ ਅਤੇ ਪਾਬੰਦੀਆਂ ਨੂੰ ਧਿਆਨ ਵਿੱਚ ਰੱਖਦਿਆਂ ਕੰਮ ਕਰਨ।

Related posts

ਜੰਕ ਫੂਡ ਨਾਲ ਤੇਜ਼ੀ ਨਾਲ ਵਧਦੀ ਹੈ ਉਮਰ, 30 ਸਾਲ ਦੀ ਉਮਰ ‘ਚ 40 ਦੇ ਦਿਸੋਗੇ ਤੁਸੀਂ

Current Updates

ਬੀਐਸਐਫ ਵਲੋਂ ਅੰਮ੍ਰਿਤਸਰ ਵਿੱਚ ਤਸਕਰ ਗ੍ਰਿਫ਼ਤਾਰ; ਡਰੋਨ ਅਤੇ ਹੈਰੋਇਨ ਬਰਾਮਦ

Current Updates

ਸੈਂਸੈਕਸ, ਨਿਫਟੀ ’ਚ ਸ਼ੁਰੂਆਤੀ ਕਾਰੋਬਾਰ ’ਚ ਗਿਰਾਵਟ

Current Updates

Leave a Comment