September 19, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਰਾਘਵ ਚੱਢਾ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਰਾਘਵ ਚੱਢਾ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਤੋਂ ਠੀਕ ਪਹਿਲਾਂ, ਹਾਲ ਹੀ ‘ਚ ਆਮ ਆਦਮੀ ਪਾਰਟੀ ਛੱਡ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਸੰਸਦ ਮੈਂਬਰਾਂ ਦੇ ਗਰੁੱਪ ਦੇ ਆਗੂ ਰਾਘਵ ਚੱਢਾ ਨੂੰ ਵੀ ਰਾਸ਼ਟਰਪਤੀ ਵੱਲੋਂ ਮਿਲਣ ਦਾ ਸਮਾਂ ਦਿੱਤਾ ਗਿਆ ਹੈ। ਚੱਢਾ ਦੇ ਇੱਕ ਨਜ਼ਦੀਕੀ ਸਾਥੀ ਨੇ ਦੱਸਿਆ ਕਿ ਰਾਘਵ ਚੱਢਾ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤੋਂ ਮਿਲਣ ਦਾ ਸਮਾਂ ਮੰਗਿਆ ਸੀ। ਉਹ ਰਾਸ਼ਟਰਪਤੀ ਨੂੰ ਪੰਜਾਬ ਸਰਕਾਰ ਵੱਲੋਂ ਆਪਣੀ ਮਸ਼ੀਨਰੀ ਦੀ ਕਥਿਤ ਸਿਆਸੀ ਬਦਲਾਖੋਰੀ ਲਈ ਵਰਤੋਂ ਕਰਨ ਅਤੇ ਉਨ੍ਹਾਂ ਸੰਸਦ ਮੈਂਬਰਾਂ ਵਿਰੁੱਧ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ ਕਥਿਤ ਕਾਰਵਾਈ ਬਾਰੇ ਜਾਣੂ ਕਰਵਾਉਣਾ ਚਾਹੁੰਦੇ ਹਨ, ਜਿਹੜੇ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਦਫ਼ਤਰ ਨੇ ਚੱਢਾ ਅਤੇ ਤਿੰਨ ਹੋਰ ਸੰਸਦ ਮੈਂਬਰਾਂ ਨੂੰ 5 ਮਈ ਨੂੰ ਸਵੇਰੇ 10:40 ਵਜੇ ਮਿਲਣ ਦਾ ਸਮਾਂ ਦਿੱਤਾ ਹੈ।

ਉੱਥੇ ਹੀ ਮੁੱਖ ਮੰਤਰੀ ਮਾਨ ਦੀ ਉਸੇ ਦਿਨ ਰਾਸ਼ਟਰਪਤੀ ਨਾਲ ਮੁਲਾਕਾਤ ਦੁਪਹਿਰ 12 ਵਜੇ ਤੈਅ ਹੈ। ਜ਼ਿਕਰਯੋਗ ਹੈ ਕਿ ਮਾਨ ਨੇ ਰਾਸ਼ਟਰਪਤੀ ਤੋਂ ਪੰਜਾਬ ਦੇ ਵਿਧਾਇਕਾਂ ਵੱਲੋਂ ਚੁਣੇ ਗਏ ‘ਆਪ’ ਦੇ ਸਾਰੇ ਛੇ ਬਾਗੀ ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰਨ ਲਈ ਮੁਲਾਕਾਤ ਦਾ ਸਮਾਂ ਮੰਗਿਆ ਸੀ। ਪਾਰਟੀ ਆਪਣੇ 80 ਵਿਧਾਇਕਾਂ ਨੂੰ ਦਿੱਲੀ ਭੇਜਣ ਦੀ ਤਿਆਰੀ ਕਰ ਰਹੀ ਹੈ, ਜੋ ਰਾਸ਼ਟਰਪਤੀ ਭਵਨ ਦੇ ਬਾਹਰ ਉਸ ਸਮੇਂ ਇੰਤਜ਼ਾਰ ਕਰਨਗੇ, ਜਦੋਂ ਮਾਨ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ।

Related posts

ਭਾਜਪਾ ਹਾਈਕਮਾਂਡ ਵੱਲੋਂ ਪੰਜਾਬ ਲੀਡਰਸ਼ਿਪ ਦਿੱਲੀ ਤਲਬ, ਅੱਜ ਸ਼ਾਮ ਹੋਵੇਗੀ ਹੰਗਾਮੀ ਬੈਠਕ

Current Updates

ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈੈਸਟੋ ਜਾਰੀ

Current Updates

Sukhbir Badal ਵੱਲੋਂ ਮਹਾਰਾਸ਼ਟਰ ਸਰਕਾਰ ਦੇ ਫੈਸਲੇ ਦੀ ਸਖ਼ਤ ਨਿੰਦਾ

Current Updates

Leave a Comment